ਵਿੱਕੀ ਮਿੱਡੂਖੇੜਾ ਕਤਲ ਮਾਮਲੇ ''ਚ ਗੈਂਗਸਟਰ ਬੁੱਢਾ ਨੂੰ ਪ੍ਰੋਡਕਸ਼ਨ ਵਾਰੰਟ ''ਤੇ ਲਿਆਈ ਪੁਲਸ

Tuesday, Aug 10, 2021 - 11:35 AM (IST)

ਵਿੱਕੀ ਮਿੱਡੂਖੇੜਾ ਕਤਲ ਮਾਮਲੇ ''ਚ ਗੈਂਗਸਟਰ ਬੁੱਢਾ ਨੂੰ ਪ੍ਰੋਡਕਸ਼ਨ ਵਾਰੰਟ ''ਤੇ ਲਿਆਈ ਪੁਲਸ

ਮੋਹਾਲੀ (ਸੰਦੀਪ) : ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦਾ ਸੈਕਟਰ-71 ਦੇ ਕਮਿਊਨਿਟੀ ਸੈਂਟਰ ਨੇੜੇ ਗੋਲੀਆਂ ਮਾਰ ਕੇ ਕਤਲ ਦੇ ਮਾਮਲੇ 'ਚ ਪੁਲਸ ਸੰਗਰੂਰ ਜੇਲ੍ਹ ਤੋਂ ਗੈਂਗਸਟਰ ਸੁਖਪ੍ਰੀਤ ਸਿੰਘ ਉਰਫ਼ ਬੁੱਢਾ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਈ ਹੈ। ਜ਼ਿਕਰਯੋਗ ਹੈ ਕਿ ਇਸ ਵਾਰਦਾਤ ਤੋਂ ਬਾਅਦ ਦਵਿੰਦਰ ਬੰਬੀਹਾ ਗਰੁੱਪ ਫੇਸਬੁੱਕ 'ਤੇ ਪੋਸਟ ਪਾ ਕੇ ਇਸ ਕਤਲਕਾਂਡ ਦੀ ਜ਼ਿੰਮੇਵਾਰੀ ਲੈ ਚੁੱਕਿਆ ਹੈ।

ਉੱਥੇ ਹੀ ਪੁਲਸ ਟੀਮਾਂ ਲਗਾਤਾਰ ਦਿੱਲੀ, ਹਰਿਆਣਾ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ 'ਚ ਛਾਪੇਮਾਰੀ ਕਰ ਰਹੀਆਂ ਹਨ, ਜਿਸ ਨਾਲ ਕਿ ਮੁਲਜ਼ਮਾਂ ਦਾ ਸੁਰਾਗ ਲਾ ਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਕੀਤੀ ਜਾ ਸਕੇ।
 


author

Babita

Content Editor

Related News