ਭਾਰੀ ਸੁਰੱਖਿਆ ਹੇਠ ਗੈਂਗਸਟਰ ਸੁਖਪ੍ਰੀਤ ਬੁੱਢਾ ਮੋਗਾ ਦੀ ਅਦਾਲਤ ’ਚ ਪੇਸ਼

Monday, Feb 20, 2023 - 06:29 PM (IST)

ਭਾਰੀ ਸੁਰੱਖਿਆ ਹੇਠ ਗੈਂਗਸਟਰ ਸੁਖਪ੍ਰੀਤ ਬੁੱਢਾ ਮੋਗਾ ਦੀ ਅਦਾਲਤ ’ਚ ਪੇਸ਼

ਮੋਗਾ (ਗੋਪੀ) : ਖ਼ਤਰਨਾਕ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅੱਜ ਭਾਰੀ ਸੁਰੱਖਿਆ ਹੇਠ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਅਦਾਲਤ ਵਲੋਂ ਬੁੱਢਾ ਨੂੰ ਬਠਿੰਡਾ ਜੇਲ੍ਹ ਭੇਜ ਦਿੱਤਾ ਗਿਆ। ਦੱਸਣਯੋਗ ਹੈ ਕਿ ਬੁੱਢਾ ਨੂੰ ਥਾਣਾ ਸਿਟੀ ਸਾਊਥ ਦੇ 267/21 ਦੇ ਮਾਮਲੇ ਵਿਚ 11 ਫਰਵਰੀ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਲਿਆ ਕੇ ਮੋਗਾ ਦੀ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਅਤੇ ਅੱਜ ਉਸ ਨੂੰ ਦੁਬਾਰਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ ਵਿਚ ਪੇਸ਼ ਕੀਤਾ ਗਿਆ। ਉਸ ਤੋਂ ਬਾਅਦ ਗੈਂਗਸਟਰ ਨੂੰ ਬਠਿੰਡਾ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਪੱਤਰਕਾਰਾਂ ਨੂੰ ਡੀ. ਐੱਸ. ਪੀ. ਵੱਲੋਂ ਦਿੱਤੀ ਗਈ। 

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਯਾਦ ’ਚ ਰੱਖੇ ਕਬੱਡੀ ਟੂਰਨਮੈਂਟ ’ਤੇ ਗੈਂਗਸਟਰਾਂ ਦਾ ਸਾਇਆ, ਮੈਦਾਨ ’ਚ ਨਹੀਂ ਉੱਤਰੇ ਖਿਡਾਰੀ

ਇਥੇ ਇਹ ਵੀ ਦੱਸਣਯੋਗ ਹੈ ਕਿ ਗੈਂਗਸਟਰਾਂ ਦੀ ਪੇਸ਼ੀ ਮੌਕੇ ਮੋਗਾ ਕੋਰਟ ਦੇ ਬਾਹਰ ਇਕ ਘੋੜਾ ਟਰਾਲਾ ਖ਼ਰਾਬ ਹੋ ਗਿਆ ਅਤੇ ਸੁਖਪ੍ਰੀਤ ਬੁੱਢਾ ਨੂੰ ਅਦਾਲਤ ਵਿਚ ਪੇਸ਼ ਹੋਣ ਤੋਂ ਬਾਅਦ ਬਠਿੰਡਾ ਜੇਲ੍ਹ ਵਿਚ ਜਾਣ ਲਈ ਇੰਤਜ਼ਾਰ ਕਰਨਾ ਪਿਆ। ਇਸ ਮੌਕੇ ਪੁਲਸ ਵਲੋਂ ਮੋਗਾ ਅਦਾਲਤ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।

ਇਹ ਵੀ ਪੜ੍ਹੋ : ਬਿਜਲੀ ਮੀਟਰਾਂ ਨੂੰ ਲੈ ਕੇ ਵਿਭਾਗ ਦਾ ਵੱਡਾ ਫ਼ੈਸਲਾ, ਜਾਰੀ ਕੀਤੇ ਇਹ ਸਖ਼ਤ ਹੁਕਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News