ਵੱਡੀ ਖ਼ਬਰ : ਨਾਭਾ ਜੇਲ੍ਹ 'ਚ ਗੈਂਗਸਟਰ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼, ਪਤਨੀ ਦੇ ਨਾਜਾਇਜ਼ ਸਬੰਧਾਂ ਨੂੰ ਦੱਸਿਆ ਕਾਰਨ

Saturday, May 15, 2021 - 12:46 PM (IST)

ਵੱਡੀ ਖ਼ਬਰ : ਨਾਭਾ ਜੇਲ੍ਹ 'ਚ ਗੈਂਗਸਟਰ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼, ਪਤਨੀ ਦੇ ਨਾਜਾਇਜ਼ ਸਬੰਧਾਂ ਨੂੰ ਦੱਸਿਆ ਕਾਰਨ

ਨਾਭਾ (ਰਾਹੁਲ) : ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਸਟਰਾਂ ਵੱਲੋਂ ਕੁੱਟਮਾਰ ਅਤੇ ਮੋਬਾਇਲ ਮਿਲਣ ਦੀਆਂ ਘਟਨਾਵਾਂ ਆਮ ਹੀ ਦੇਖਣ ਅਤੇ ਸੁਣਨ ਨੂੰ ਮਿਲਦੀਆਂ ਹਨ ਪਰ ਹੁਣ ਨਾਭਾ ਜ਼ਿਲ੍ਹਾ ਜੇਲ੍ਹ ਅੰਦਰ ਇਕ ਗੈਂਗਸਟਰ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜੇਲ੍ਹ 'ਚ ਬੰਦ ਗੈਂਗਸਟਰ ਸੁਖਪਾਲ ਸਿੰਘ ਵੱਲੋਂ ਆਪਣੀ ਬੈਰਕ 'ਚ ਲੱਗੇ ਪੱਖੇ ਨਾਲ ਫਾਹਾ ਲੈਣ ਦੀ ਕੋਸ਼ਿਸ਼ ਕੀਤੀ ਗਈ।

ਇਹ ਵੀ ਪੜ੍ਹੋ : 'ਕੋਰੋਨਾ' ਦਾ ਘਰਾਂ 'ਚ ਇਲਾਜ ਕਰਵਾ ਰਹੇ ਮਰੀਜ਼ਾਂ ਲਈ ਵੱਡੀ ਖ਼ਬਰ, ਕੀਤਾ ਗਿਆ ਅਹਿਮ ਐਲਾਨ

ਸਮਾਂ ਰਹਿੰਦੇ ਹੀ ਜੇਲ੍ਹ ਵਾਰਡਨ ਨੇ ਉਸ ਨੂੰ ਬਚਾ ਲਿਆ। ਫਿਲਹਾਲ ਗੈਂਗਸਟਰ ਨੂੰ ਨਾਭਾ ਦੇ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਗੈਂਗਸਟਰ ਨੇ ਆਪਣੀ ਪਤਨੀ ਅਤੇ ਸਹੁਰਾ ਪਰਿਵਾਰ 'ਤੇ ਗੰਭੀਰ ਦੋਸ਼ ਲਾਏ ਹਨ। ਉਸ ਨੇ ਦੱਸਿਆ ਕਿ ਉਸ ਦੀ ਪਤਨੀ ਦੇ ਕਿਸੇ ਹੋਰ ਵਿਅਕਤੀ ਨਾਲ ਨਾਜਾਇਜ਼ ਸਬੰਧ ਹਨ ਅਤੇ ਉਸ ਦੀ 7 ਸਾਲ ਦੀ ਧੀ ਵੀ ਹੈ ਅਤੇ ਉਸ ਨੂੰ ਡਰ ਹੈ ਕਿ ਉਸ ਦੀ ਪਤਨੀ ਕਿਸੇ ਉਸ ਦੀ ਧੀ ਨੂੰ ਵੇਚ ਨਾ ਦੇਵੇ।

ਇਹ ਵੀ ਪੜ੍ਹੋ : ਚਾਰ ਭੈਣ-ਭਰਾਵਾਂ ਦੀ ਮੌਤ ਨੇ ਖ਼ਾਲੀ ਕੀਤਾ ਭਰਿਆ ਪਰਿਵਾਰ, ਬਚਾਉਣ ਗਿਆ ਨੌਜਵਾਨ ਵੀ ਛੱਪੜ 'ਚ ਡੁੱਬਾ (ਤਸਵੀਰਾਂ)

ਗੈਂਗਸਟਰ ਨੇ ਦੱਸਿਆ ਕਿ ਇਸ ਤੋਂ ਦੁਖ਼ੀ ਹੋ ਕੇ ਉਸ ਨੇ ਇਹ ਖ਼ੌਫਨਾਕ ਕਦਮ ਚੁੱਕਿਆ ਹੈ। ਗੈਂਗਸਟਰ ਸੁਖਪਾਲ ਸਿੰਘ ਧਨੌਲਾ ਗਰੁੱਪ ਦਾ ਗੈਂਗਸਟਰ ਦੱਸਿਆ ਜਾ ਰਿਹਾ ਹੈ, ਜਿਸ 'ਤੇ ਵੱਖ-ਵੱਖ ਧਾਰਵਾਂ ਤਹਿਤ ਮਾਮਲੇ ਦਰਜ ਹਨ ਅਤੇ ਪਿਛਲੇ ਇਕ ਸਾਲ ਤੋਂ ਉਹ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਅੰਦਰ ਬੰਦ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News