ਪੰਜਾਬ ਦੇ ਗੈਂਗਸਟਰ ਜਸਵਿੰਦਰ ਸਿੰਘ ਰੌਕੀ ਨੂੰ ਹਿਮਾਚਲ ''''ਚ ਗੋਲੀਆਂ ਨਾਲ ਭੁੰਨਿਆ

Saturday, Apr 30, 2016 - 02:34 PM (IST)

 ਪੰਜਾਬ ਦੇ ਗੈਂਗਸਟਰ ਜਸਵਿੰਦਰ ਸਿੰਘ ਰੌਕੀ ਨੂੰ ਹਿਮਾਚਲ ''''ਚ ਗੋਲੀਆਂ ਨਾਲ ਭੁੰਨਿਆ
ਫਾਜ਼ਿਲਕਾ : ਪੰਜਾਬ ਸਮੇਤ ਵੱਖ-ਵੱਖ ਸੂਬਿਆਂ ਦੀ ਪੁਲਸ ਨੂੰ ਲੋੜੀਂਦੇ ਬਹੁਚਰਚਿਤ ਗੈਂਗਸਟਰ ਜਸਵਿੰਦਰ ਸਿੰਘ ਰੌਕੀ ਦਾ ਸ਼ਨੀਵਾਰ ਨੂੰ ਹਿਮਾਚਲ ਦੇ ਸ਼ਿਮਲਾ-ਕਾਲਕਾ ਰੋਡ ''ਤੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਅਣਪਛਾਤੇ ਵਿਅਕਤੀਆਂ ਵਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ, ਉਸ ਸਮੇਂ ਰੌਕੀ ਆਪਣੇ ਦੋਸਤਾਂ ਨਾਲ ਗੱਡੀ ''ਚ ਸਵਾਰ ਸੀ। ਮੰਨਿਆ ਜਾ ਰਿਹਾ ਹੈ ਕਿ ਰੌਕੀ ਦਾ ਕਤਲ ਵਿਰੋਧੀ ਗੈਂਗ ਦੇ ਮੈਂਬਰਾਂ ਵਲੋਂ ਕੀਤਾ ਗਿਆ ਹੈ। 
ਜ਼ਿਕਰਯੋਗ ਹੈ ਕਿ ਜਸਵਿੰਦਰ ਸਿੰਘ ਰੌਕੀ ਫਾਜ਼ਿਲਕਾ ਦਾ ਰਹਿਣ ਵਾਲਾ ਸੀ ਅਤੇ ਉਸ ਨੇ ਫਾਜ਼ਿਲਕਾ ਤੋਂ 2012 ''ਚ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਖਿਲਾਫ ਆਜ਼ਾਦ ਉਮੀਦਵਾਰ ਦੇ ਤੌਰ ''ਤੇ ਚੋਣ ਲੜੀ ਸੀ ਪਰ ਹਾਰ ਗਿਆ। ਰੌਕੀ ਦੇ ਕਤਲ ਮਾਮਲੇ ਸੰਬੰਧੀ ਅਜੇ ਤੱਕ ਪੁਲਸ ਵਲੋਂ ਕੋਈ ਵੀ ਅਧਿਕਾਰਕ ਜਾਣਕਾਰੀ ਨਹੀਂ ਦਿੱਤੀ ਗਈ ਹੈ। ਫਿਲਹਾਲ ਰੌਕੀ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ। 

author

Babita Marhas

News Editor

Related News