ਗੈਂਗਸਟਰ ਵਿੱਕੀ ਗੌਂਡਰ ਦੀ ਮੌਤ ''ਤੇ ਕੈਪਟਨ ਨੇ ਪੰਜਾਬ ਪੁਲਸ ਨੂੰ ਦਿੱਤੀ ਵਧਾਈ

01/26/2018 8:25:55 PM

ਜਲੰਧਰ/ਚੰਡੀਗੜ੍ਹ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਗੈਂਗਸਟਰ ਵਿੱਕੀ ਗੌਂਡਰ ਅਤੇ ਉਸ ਦੇ ਸਾਥੀ ਦੀ ਮੌਤ 'ਤੇ ਪੰਜਾਬ ਪੁਲਸ ਨੂੰ ਵਧਾਈ ਦਿੱਤੀ ਹੈ। ਪੰਜਾਬ ਪੁਲਸ ਵਲੋਂ ਅੱਜ ਗੈਂਗਸਟਰ ਵਿੱਕੀ ਗੌਂਡਰ ਅਤੇ ਪ੍ਰੇਮਾ ਲਾਹੌਰੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।

ਕੈਪਟਨ ਨੇ ਕਿਹਾ ਕਿ ਇਨ੍ਹਾਂ ਖਤਰਨਾਕ ਗੈਂਗਸਟਰਾਂ ਨੂੰ ਮੌਤ ਦੇ ਘਾਟ ਉਤਾਰ ਕੇ ਡੀ. ਜੀ. ਪੀ. ਸੁਰੇਸ਼ ਅਰੋੜਾ ਅਤੇ ਓ. ਸੀ. ਸੀ. ਯੂ. ਦੀ ਟੀਮ ਨੇ ਸ਼ਾਨਦਾਰ ਕੰਮ ਕੀਤਾ ਹੈ। ਇਸ ਟੀਮ 'ਚ ਏ. ਆਈ. ਜੀ. ਗੁਰਮੀਤ ਸਿੰਘ ਅਤੇ ਇੰਸਪੈਕਟਰ ਵਿਕਰਮ ਬਰਾੜ ਵੀ ਸ਼ਾਮਲ ਹਨ। ਕੈਪਟਨ ਨੇ ਪੰਜਾਬ ਪੁਲਸ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਮੈਨੂੰ ਤੁਹਾਡੇ 'ਤੇ ਮਾਣ ਹੈ।  


Related News