ਦੇਸ਼ ਵਿਰੋਧੀ ਤਾਕਤਾਂ ਨਾਲ ਸੰਬੰਧ ਰੱਖਣ ਵਾਲਾ ਗੈਂਗਸਟਰ ਬਿੱਲਾ ਵਿਦੇਸ਼ੀ ਹਥਿਆਰਾਂ ਸਣੇ ਗ੍ਰਿਫਤਾਰ

05/08/2020 7:51:58 PM

ਕਪੂਰਥਲਾ/ਮੁਹਾਲੀ (ਵਿਪਨ) : ਮੁਹਾਲੀ ਦੀ ਵਿਸ਼ੇਸ਼ ਪੁਲਸ ਟੀਮ ਵਲੋਂ ਕਪੂਰਥਲਾ ਪੁਲਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਥਾਣਾ ਸੁਲਤਾਨਪੁਰ ਲੋਧੀ ਅਧੀਨ ਆਉਂਦੇ ਪਿੰਡ ਕਮਾਲਪੁਰ ਮੋਠਾਂਵਾਲਾ ਵਿਖੇ ਗੁਪਤ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰਕੇ ਲੁੱਟ ਖੋਹ ਦੀ ਯੋਜਨਾ ਬਣਾਉਂਦੇ ਅਤੇ ਦੇਸ਼ ਵਿਰੋਧੀ ਸਰਮਗਰਮੀਆਂ ਦੇ ਮਾਮਲੇ ਸਬੰਧੀ 6 ਵਿਅਕਤੀਆਂ ਨੂੰ ਵਿਦੇਸ਼ੀ ਹਥਿਆਰਾਂ ਸਮੇਤ ਕਾਬੂ ਕਰ ਲਿਆ ਹੈ ਤੇ ਇਨ੍ਹਾਂ ਪਾਸੋਂ ਤਿੰਨ ਮਹਿੰਗੀਆਂ ਕਾਰਾਂ ਵੀ ਬਰਾਮਦ ਹੋਈਆਂ ਹਨ। ਗ੍ਰਿਫਤਾਰ ਕੀਤੇ ਮੁਲਜ਼ਮਾਂ ਵਿਚ ਖਤਰਨਾਕ ਗੈਂਗਸਟਰ ਬਲਜਿੰਦਰ ਸਿੰਘ ਉਰਫ਼ ਬਿੱਲਾ ਪੁੱਤਰ ਨਿਰੰਜਣ ਸਿੰਘ ਵਾਸੀ ਪਿੰਡ ਮੰਡਿਆਲਾ ਜ਼ਿਲਾ ਗੁਰਦਾਸਪੁਰ, ਗੈਂਗਸਟਰ ਲਵਪ੍ਰੀਤ ਸਿੰਘ ਉਰਫ਼ ਲਵ ਉਰਫ਼ ਢਿੱਲੋਂ ਪੁੱਤਰ ਗੁਰਨਾਮ ਸਿੰਘ ਵਾਸੀ ਕਮਾਲਪੁਰ ਪੱਤੀ ਪਿੰਡ ਮੋਠਾਵਾਲ ਥਾਣਾ ਸੁਲਤਾਨਪੁਰ ਲੋਧੀ, ਗੈਂਗਸਟਰ ਸੁਖਜਿੰਦਰ ਸਿੰਘ ਉਰਫ਼ ਬਿੱਟੂ ਪੁੱਤਰ ਸੁਰਜੀਤ ਸਿੰਘ ਵਾਸੀ ਕੰਮੋਕੇ ਥਾਣਾ ਬਿਆਸ ਜ਼ਿਲਾ ਅੰਮ੍ਰਿਤਸਰ, ਗੈਂਗਸਟਰ ਮੋਹਿਤ ਸ਼ਰਮਾ ਉਰਫ਼ ਲਾਚੀ ਪੁੱਤਰ ਰਵਿੰਦਰ ਕੁਮਾਰ ਵਾਸੀ ਮੁਹੱਲਾ ਅਰੋੜਾ ਰਸਤਾ ਸੁਲਤਾਨਪੁਰ ਲੋਧੀ ਜ਼ਿਲਾ ਕਪੂਰਥਲਾ, ਗੈਂਗਸਟਰ ਮੰਗਲ ਸਿੰਘ ਉਰਫ਼ ਮੰਗਾ ਪੁੱਤਰ ਸ਼ਿਵਦੇਵ ਸਿੰਘ ਵਾਸੀ ਸਰੂਪਵਾਲ ਥਾਣਾ ਕਬੀਰਪੁਰ ਜ਼ਿਲਾ ਕਪੂਰਥਲਾ ਅਤੇ ਗੈਂਗਸਟਰ ਮਨਿੰਜਦਰ ਸਿੰਘ Àਰਫ਼ ਹੈਪੀ ਪੁੱਤਰ ਮਨਜੀਤ ਸਿੰਘ ਵਾਸੀ ਭਰੋਆਣਾ ਥਾਣਾ ਕਬੀਰਪੁਰ ਜ਼ਿਲਾ ਕਪੂਰਥਲਾ ਸ਼ਾਮਲ ਹਨ। 

ਇਹ ਵੀ ਪੜ੍ਹੋ : ਗੈਂਗਸਟਰ ਭਗਵਾਨਪੁਰੀਆ ਤੋਂ ਪੁੱਛਗਿਛ ਕਾਰਨ ਘਰਾਂ 'ਚ ਬੰਦ ਹੋਏ 32 ਖਾਕੀ ਵਾਲੇ 

PunjabKesari

ਇਸ ਸੰਬੰÎਧੀ ਜਾਣਕਾਰੀ ਦਿੰਦੇ ਹੋਏ ਉਪ ਪੁਲਸ ਕਪਤਾਨ ਪੁਲਸ ਅਪ੍ਰੇਸ਼ਨ ਓਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ ਪੰਜਾਬ ਐੱਸ. ਏ. ਐੱਸ. ਨਗਰ ਬਿਕਰਮਜੀਤ ਸਿੰਘ ਬਰਾੜ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਸੁਲਤਾਨਪੁਰ ਲੋਧੀ ਦੇ ਡੰਡਵਿੰਡੀ ਪਾਸ ਮੌਜੂਦ ਸੀ, ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮੁੱਖ ਮੁਸਜ਼ ਬਲਜਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਇਕ ਗਿਰੋਹ ਚਲਾ ਰਿਹਾ ਹੈ ਅਤੇ ਉਨ੍ਹਾਂ ਕੋਲ ਭਾਰੀ ਮਾਤਰਾ ਵਿਚ ਵਿਦੇਸ਼ੀ ਹਥਿਆਰ ਅਤੇ ਐਮੋਨੀਸ਼ਨ ਹੈ, ਜਿਨ੍ਹਾਂ ਦੇ ਸੰਪਰਕ ਸਰਹੱਦ ਤੋਂ ਪਾਰ ਵੀ ਅਤੇ ਵਿਦੇਸ਼ਾਂ ਵਿਚ ਬੈਠੇ ਦੇਸ਼ ਵਿਰੋਧੀ ਤਾਕਤਾਂ ਨਾਲ ਵੀ ਸਬੰਧ ਹਨ। 

ਇਹ ਵੀ ਪੜ੍ਹੋ : ਫਰੀਦਕੋਟ 'ਚ ਵੱਡੀ ਵਾਰਦਾਤ, ਘਰ 'ਚ ਦਾਖਲ ਹੋ ਕੇ ਨੌਜਵਾਨ ਦਾ ਕਤਲ 

PunjabKesari

ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਆਪਣੇ ਗਿਰੋਹ ਨਾਲ ਪੰਜਾਬ ਅਤੇ ਦੇਸ਼ ਅੰਦਰ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇ ਕੇ ਮਹੌਲ ਖਰਾਬ ਕਰਨਾ ਚਾਹੁੰਦੇ ਹਨ। ਇਸ 'ਤੇ ਮੁਹਾਲੀ ਦੀ ਵਿਸ਼ੇਸ਼ ਪੁਲਸ ਟੀਮ ਵਲੋਂ ਕਪੂਰਥਲਾ ਪੁਲਸ ਨਾਲ ਸਾਂਝੇ ਤੌਰ 'ਤੇ ਆਪਰੇਸ਼ਨ ਕਰਕੇ ਥਾਣਾ ਸੁਲਤਾਨਪੁਰ ਲੋਧੀ ਅਧੀਨ ਆਉਂਦੇ ਪਿੰਡ ਕਮਾਲਪੁਰ ਮੋਠਾਂਵਾਲਾ ਵਿਖੇ ਛਾਪੇਮਾਰੀ ਕਰਕੇ ਉਕਤ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ। ਪੁਲਸ ਵਲੋਂ ਸਾਰੇ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਮੁਲਜ਼ਮਾਂ ਪਾਸੋਂ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਪਤਨੀ ਤੋਂ ਦੁਖੀ ਪਤੀ ਦੀ ਮੌਤ, ਨੋਟ 'ਚ ਲਿਖਿਆ 'ਇਨਸਾਫ਼ ਨਾ ਮਿਲਿਆ ਤਾਂ ਮੇਰੀ ਆਤਮਾ ਕਰੇਗੀ ਇਨਸਾਫ'     

PunjabKesari


Gurminder Singh

Content Editor

Related News