ਬਟਾਲਾ ’ਚ ਨਾਕੇ ’ਤੇ ਗੈਂਗਸਟਰਾਂ ਨੇ ਪੁਲਸ ’ਤੇ ਚਲਾਈਆਂ ਗੋਲ਼ੀਆਂ

Friday, Jun 10, 2022 - 05:56 PM (IST)

ਬਟਾਲਾ ’ਚ ਨਾਕੇ ’ਤੇ ਗੈਂਗਸਟਰਾਂ ਨੇ ਪੁਲਸ ’ਤੇ ਚਲਾਈਆਂ ਗੋਲ਼ੀਆਂ

ਬਟਾਲਾ : ਅੱਜ ਥਾਣਾ ਘਣੀਏ ਕੇ ਬਾਂਗਰ ਪੁਲਸ ’ਤੇ ਗੈਂਗਸਟਰਾਂ ਨੇ ਗੋਲ਼ੀਆਂ ਚਲਾ ਦਿੱਤੀਆਂ। ਇਸ ਦੌਰਾਨ ਪੁਲਸ ਵਲੋਂ ਜਵਾਬੀ ਕਾਰਵਾਈ ਕੀਤੀ ਗਈ। ਇਸ ਮੁਕਾਬਲੇ ਤੋਂ ਬਾਅਦ ਪੁਲਸ ਨੇ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਦਕਿ ਦੋ ਗੈਂਗਸਟਰ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ। ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰਾਂ ਦੀ ਪਛਾਣ ਰਮਨਦੀਪ ਸਿੰਘ ਨਿਵਾਸੀ ਮੁਰੀਦਕੇ ਅਤੇ ਸੁਰਜੀਤ ਸਿੰਘ ਨਿਵਾਸਾ ਖਹਿਰਾ ਕਲਾਂ ਵਜੋਂ ਹੋਈ ਹੈ ਅਤੇ ਜਦਕਿ ਗੈਂਗਸਟਰ ਹੀਰਾ ਅਤੇ ਮਨਵੀਰ ਮੌਕੇ ਤੋਂ ਫਰਾਰ ਹੋ ਗਏ। ਦੱਸਿਆ ਰਿਹਾ ਹੈ ਕਿ ਪੁਲਸ ਵਲੋਂ ਸ਼ੱਕੀ ਵਿਅਕਤੀ ਦੀਆਂ ਚੈਕਿੰਗ ਕੀਤੀ ਜਾ ਰਹੀ ਸੀ, ਇਸ ਦੌਰਾਨ ਦੋ ਮੋਟਰਸਾਈਕਲਾਂ ’ਤੇ ਦੋ ਦੋ ਨੌਜਵਾਨ ਆਉਂਦੇ ਨਜ਼ਰ ਆਏ। ਇਸ ਦੌਰਾਨ ਜਦੋਂ ਪੁਲਸ ਨੇ ਇਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲਸ ’ਤੇ ਗੋਲ਼ੀਆਂ ਚਲਾ ਦਿੱਤੀਆਂ ਅਤੇ ਮੋਟਰਸਾਈਕਲ ਭਜਾ ਲਿਆ।

ਇਹ ਵੀ ਪੜ੍ਹੋ : ਮੋਗਾ ’ਚ ਵਾਪਰੇ ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਇਸ ਦੌਰਾਨ ਪੁਲਸ ਨੇ ਉਨ੍ਹਾਂ ਦਾ ਪਿੱਛੇ ਕਰਕੇ ਦੋ ਮੋਟਰਸਾਈਕਲ ਸਵਾਰਾਂ ਨੂੰ ਕਾਬੂ ਕਰ ਲਿਆ ਜਦਕਿ ਦੋ ਗੈਂਗਸਟਰ ਫਰਾਰ ਹੋ ਗਏ। ਪੁਲਸ ਨੇ ਮੁਲਜ਼ਮਾਂ ਕੋਲੋਂ ਇਕ ਪਿਸਟਰ 32 ਬੌਰ, 7 ਜ਼ਿੰਦਾ ਰੌਂਦ 32 ਬੌਰ, ਇਕ ਮੈਗਜ਼ੀਨ 32 ਬੌਰ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਸ ਵਲੋਂ ਮੁਲਜ਼ਮਾਂ ਤੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਸ਼ਾਮਲ ਇਕ ਹੋਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News