ਪੰਜਾਬ 'ਚ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਦਾ ਬੋਲਬਾਲਾ: ਸੁਖਜਿੰਦਰ ਰੰਧਾਵਾ
Sunday, Feb 15, 2026 - 04:06 PM (IST)
ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੀ ਮੌਜੂਦਾ ਸਥਿਤੀ ਅਤੇ ਭਾਰਤ-ਪਾਕਿਸਤਾਨ ਕ੍ਰਿਕਟ ਮੈਚ ਨੂੰ ਲੈ ਕੇ ਕਈ ਅਹਿਮ ਬਿਆਨ ਦਿੱਤੇ ਹਨ। ਉਨ੍ਹਾਂ ਨੇ ਪੰਜਾਬ ਕਾਂਗਰਸ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ ਸਭ ਕੁਝ ਠੀਕ ਚੱਲ ਰਿਹਾ ਹੈ। ਪੰਜਾਬ ਦੇ ਹਾਲਾਤਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਰੰਧਾਵਾ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਬਿਲਕੁਲ ਖਤਮ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਾਂ ਦਾ ਬੋਲਬਾਲਾ ਬਹੁਤ ਜ਼ਿਆਦਾ ਵਧ ਗਿਆ ਹੈ। ਨਸ਼ਿਆਂ ਦੇ ਮੁੱਦੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਅਤੇ ਹਾਲ ਹੀ ਵਿੱਚ ਸਰਹੱਦ ਤੋਂ ਨਸ਼ਾ ਫੜਿਆ ਗਿਆ ਹੈ।
ਇਹ ਵੀ ਪੜ੍ਹੋ- 'ਆਪ' ਸਰਕਾਰ ਨੇ ਕੈਂਸਰ ਦੇ ਇਲਾਜ ਨੂੰ ਬਿਹਤਰ ਬਣਾਉਣ ਲਈ ਕੁਝ ਨਹੀਂ ਕੀਤਾ : ਹਰਸਿਮਰਤ ਬਾਦਲ
ਰੰਧਾਵਾ ਨੇ ਇਸ ਲਈ ਸਿਰਫ਼ ਸੂਬਾ ਸਰਕਾਰ ਨੂੰ ਹੀ ਨਹੀਂ, ਸਗੋਂ ਕੇਂਦਰ ਸਰਕਾਰ ਨੂੰ ਵੀ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਸਵਾਲ ਚੁੱਕਿਆ ਕਿ ਪੰਜਾਬ ਅਤੇ ਜੰਮੂ-ਕਸ਼ਮੀਰ ਬੀ.ਐਸ.ਐਫ. (BSF) ਦਾ ਕੰਟਰੋਲ ਹੈ, ਇਸ ਲਈ ਪਾਕਿਸਤਾਨ ਤੋਂ ਆ ਰਹੇ ਨਸ਼ੇ ਨੂੰ ਰੋਕਣਾ ਭਾਰਤ ਸਰਕਾਰ ਅਤੇ ਬੀ.ਐਸ.ਐਫ. ਦੀ ਵੀ ਵੱਡੀ ਜ਼ਿੰਮੇਵਾਰੀ ਹੈ।
ਇਹ ਵੀ ਪੜ੍ਹੋ- ਪੰਜਾਬ: ਜੇਲ੍ਹ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਭੱਟੀ ਦੀ ਮੌਤ
ਸ੍ਰੀਲੰਕਾ ਵਿੱਚ ਹੋ ਰਹੇ ਭਾਰਤ-ਪਾਕਿਸਤਾਨ ਕ੍ਰਿਕਟ ਮੈਚ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਰੰਧਾਵਾ ਨੇ ਸਖ਼ਤ ਰੁਖ਼ ਅਖਤਿਆਰ ਕੀਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਾਡੇ ਦੇਸ਼ ਦਾ ਦੁਸ਼ਮਣ ਹੈ ਅਤੇ ਉਸ ਨਾਲ ਦੁਸ਼ਮਣ ਵਰਗਾ ਹੀ ਸਲੂਕ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਮੁਤਾਬਕ ਪਾਕਿਸਤਾਨ ਨਾਲ ਸਾਡਾ ਕੋਈ ਲੈਣ-ਦੇਣ ਨਹੀਂ ਹੋਣਾ ਚਾਹੀਦਾ। ਰੰਧਾਵਾ ਨੇ ਅੱਗੇ ਕਿਹਾ ਕਿ ਸਰਹੱਦ 'ਤੇ ਰਹਿਣ ਵਾਲੇ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਪਾਕਿਸਤਾਨ ਕਿਸ ਤਰ੍ਹਾਂ ਭਾਰਤ ਵਿਰੁੱਧ 'ਪ੍ਰੌਕਸੀ ਵਾਰ' (ਛਦਮ ਯੁੱਧ) ਲੜ ਰਿਹਾ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, 16, 17 ਤੇ 18 ਨੂੰ ਇਨ੍ਹਾਂ ਜ਼ਿਲ੍ਹਿਆਂ 'ਚ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
