ਸੁਲਤਾਨਪੁਰ ਲੋਧੀ 'ਚ 2 ਪਿਸਤੌਲਾਂ, ਹੈਰੋਇਨ, ਆਈਸ ਸਮੇਤ 2 ਗੈਂਗਸਟਰ ਗ੍ਰਿਫ਼ਤਾਰ
Thursday, Jun 25, 2026 - 11:48 AM (IST)
ਸੁਲਤਾਨਪੁਰ ਲੋਧੀ (ਸੋਢੀ, ਧੀਰ)-ਸੀਨੀਅਰ ਪੁਲਸ ਕਪਤਾਨ ਕਪੂਰਥਲਾ ਗੌਰਵ ਤੂਰਾ ਵੱਲੋਂ ਨਸ਼ੇਦਾ ਕਾਰੋਬਾਰ ਕਰਨ ਅਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਥਾਣਾ ਸੁਲਤਾਨਪੁਰ ਲੋਧੀ ਪੁਲਸ ਨੇ 2 ਪਿਸਤੌਲਾਂ, ਜ਼ਿੰਦਾ ਰੌਂਦ, 100 ਗ੍ਰਾਮ ਹੈਰੋਇਨ, 20 ਗ੍ਰਾਮ ਆਈਸ ਸਮੇਤ 2 ਗੈਂਗਸਟਰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਿੰਦਰ ਸਿੰਘ ਗਿੱਲ ਪੀ. ਪੀ. ਐੱਸ. ਪੁਲਸ ਕਪਤਾਨ ਤਫ਼ਤੀਸ਼ ਕਪੂਰਥਲਾ ਅਤੇ ਏ. ਐੱਸ. ਪੀ. ਸੁਲਤਾਨਪੁਰ ਲੋਧੀ ਧਰੇਂਦਰਾ ਵਰਮਾ ਆਈ. ਪੀ. ਐੱਸ. ਨੇ ਦੱਸਿਆ ਕਿ ਇੰਸਪੈਕਟਰ ਹਰਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਸੁਲਤਾਨਪੁਰ ਲੋਧੀ ਦੀ ਅਗਵਾਈ ’ਚ ਪੁਲਸ ਟੀਮ ਨੂੰ ਮਿਤੀ 22 ਜੂਨ 2026 ਇਤਲਾਹ ਮਿਲੀ ਕਿ ਅਮਨਦੀਪ ਸਿੰਘ ਪੁੱਤਰ ਗੁਲਜਾਰ ਸਿੰਘ ਵਾਸੀ ਮੁਹੱਲਾ ਕਰਦਗਰਾ ਸੁਲਤਾਨਪੁਰ ਲੋਧੀ ਥਾਣਾ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਜੋ ਨਾਜਾਇਜ਼ ਅਸਲੇ ਸਮੇਤ ਗਾਜੀਪੁਰ ਰੋਡ ਸੁਲਤਾਨਪੁਰ ਲੋਧੀ ਖੜਾ ਹੈ, ਜਿਸ ’ਤੇ ਸੂਚਨਾ ਮਿਲਣ ’ਤੇ ਮੁਕੱਦਮਾ ਥਾਣਾ ਸੁਲਤਾਨਪੁਰ ਲੋਧੀ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ ਹੁਕਮ
ਇਸ ਦੌਰਾਨ ਵਿਉਂਤਬੰਦੀ ਮੁਤਾਬਕ ਰੇਡ ਕਰਕੇ ਅਮਨਦੀਪ ਸਿੰਘ ਪੁੱਤਰ ਗੁਲਜਾਰ ਸਿੰਘ ਵਾਸੀ ਮੁਹੱਲਾ ਕਰਦਗਰਾ ਸੁਲਤਾਨਪੁਰ ਲੋਧੀ ਥਾਣਾ ਸੁਲਤਾਨਪੁਰ ਲੋਧੀ ਨੂੰ ਕਾਬੂ ਕਰਕੇ ਉਸ ਕੋਲੋਂ ਇਕ ਪਿਸਤੌਲ 30 ਬੋਰ ਸਮੇਤ ਮੈਗਜ਼ੀਨ ਅਤੇ 5 ਰੋਂਦ ਜ਼ਿੰਦਾ ਅਤੇ ਇਕ ਪਿਸਤੌਲ 32 ਬੋਰ ਸਮੇਤ ਮੈਗਜ਼ੀਨ ਅਤੇ 5 ਜਿੰਦਾ ਰੋਂਦ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਅਮਨਦੀਪ ਸਿੰਘ ਉਕਤ ਨੇ ਦੱਸਿਆ ਕਿ ਇਕ ਵੈਪਨ ਉਸ ਦੇ ਸਾਥੀ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਅਮਰਜੀਤ ਸਿੰਘ ਵਾਸੀ ਤਾਹਰਪੁਰ ਥਾਣਾ ਬਹਿਰਾਮ ਜ਼ਿਲ੍ਹਾ ਨਵਾਸ਼ਹਿਰ ਦਾ ਹੈ, ਜੋ ਅਸੀਂ ਪਿਛਲੇ ਦਿਨੀ ਸਬਜ਼ੀ ਮੰਡੀ ਜਲੰਧਰ ਮਕਸੂਦਾਂ ਵਿਖੇ ਗੋਲੀ ਇਸੇ ਵੈਪਨ 30 ਬੋਰ ਨਾਲ ਚਲਾਈ ਗਈ ਸੀ, ਜੋ ਮੋਨੂੰ ਪੁਰੀ ਦੇ ਪੈਰ ਵਿਚ ਲੱਗੀ ਸੀ। ਜਿਸ ਤੋਂ ਬਾਅਦ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਗੁਰਪ੍ਰੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।
ਇਹ ਵੀ ਪੜ੍ਹੋ: ਭਾਖੜਾ ਡੈਮ ਤੋਂ ਰਾਹਤ ਭਰੀ ਖ਼ਬਰ! BBMB ਨੇ ਜਾਰੀ ਕੀਤੀ ਵੱਡੀ ਅਪਡੇਟ
ਮੁਲਜ਼ਮ ਅਮਨਦੀਪ ਸਿੰਘ ਅਤੇ ਦੋਸ਼ੀ ਗੁਰਪ੍ਰੀਤ ਸਿੰਘ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ 2 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਦੌਰਾਨੇ ਪੁਲਸ ਰਿਮਾਡ ਇਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ, 20 ਗ੍ਰਾਮ ਆਈਸ ਅਤੇ 5 ਹੋਰ ਜ਼ਿੰਦਾ ਰੋਂਦ 32 ਬੋਰ ਵੀ ਬਰਾਮਦ ਕੀਤੇ ਗਏ ਹਨ, ਜਿਸ 'ਤੇ ਮੁਕੱਦਮਾ ਵਿਚ ਵਾਧਾ ਜੁਰਮ ਕੀਤਾ ਗਿਆ। ਏ. ਐੱਸ. ਪੀ. ਧਰੇਂਦਰ ਵਰਮਾ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਅਮਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਦੋਨੋ ਕਤਲ ਅਤੇ ਹੋਰ ਸੰਗੀਨ ਅਪਰਾਧਾਂ ਦੇ ਮਾਮਲਿਆਂ ਵਿਚ ਜੇਲ੍ਹ ਵਿਚ ਰਹਿ ਚੁਕੇ ਹਨ। ਇਹ ਦੋਵੇਂ ਗੈਂਗਸਟਰ ਸੋਨੂੰ ਖਤਰੀ ਦੇ ਸਾਥੀ ਹਨ ਅਤੇ ਹੋਰ ਵੀ ਕਈਆਂ ਦੇ ਟੱਚ ਵਿਚ ਹਨ, ਜੋ ਦੌਰਾਨੇ ਰਿਮਾਂਡ ਇਨ੍ਹਾਂ ਕੋਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਇਨ੍ਹਾਂ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹਨ।
ਇਹ ਵੀ ਪੜ੍ਹੋ: ਪੰਜਾਬ: ਲੱਗੀਆਂ ਵੱਡੀਆਂ ਪਾਬੰਦੀਆਂ! 23 ਅਗਸਤ ਤੱਕ ਹੁਕਮ ਹੋ ਗਏ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
