ਗੈਂਗਸਟਰਾਂ ਦੀਆਂ ਧਮਕੀਆਂ ਨੂੰ ਹਲਕੇ ’ਚ ਲੈ ਰਹੀ ਹੈ ਪੰਜਾਬ ਪੁਲਸ, 8 ’ਚੋਂ ਸਿਰਫ਼ 2 ਡਾਕਟਰਾਂ ਨੂੰ ਦਿੱਤੀ ਸੁਰੱਖਿਆ
Wednesday, Aug 03, 2022 - 11:20 AM (IST)
ਅੰਮ੍ਰਿਤਸਰ (ਦਲਜੀਤ) - ਸ਼ਹਿਰ ਦੇ ਨਾਮੀ ਡਾਕਟਰਾਂ ਤੋਂ ਗੈਂਗਸਟਰਾਂ ਵਲੋਂ ਮੰਗੀ ਜਾ ਰਹੀ ਫਿਰੋਤੀ ਦੀ ਨਾਂ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਨੂੰ ਪੰਜਾਬ ਪੁਲਸ ਹਲਕੇ ਵਿਚ ਲੈ ਰਹੀ ਹੈ। ਫਿਲਹਾਲ ਪੁਲਸ ਨੇ ਦੋ ਡਾਕਟਰਾਂ ਦੀ ਸ਼ਿਕਾਇਤ ’ਤੇ ਤਾਂ ਮਾਮਲਾ ਦਰਜ ਕਰ ਲਿਆ ਹੈ। ਬਾਕੀ ਡਾਕਟਰਾਂ ਦੀਆਂ ਸ਼ਿਕਾਇਤਾਂ ’ਤੇ ਨਾ ਤਾਂ ਮਾਮਲੇ ਦਰਜ ਕੀਤੇ ਅਤੇ ਨਾ ਹੀ ਉਨ੍ਹਾਂ ਦੀ ਸੁਰੱਖਿਆ ਸਬੰਧੀ ਕੋਈ ਪੁਖਤਾ ਇੰਤਜਾਮ ਕੀਤੇ ਗਏ ਹਨ। ਇੱਥੋਂ ਲੋਕਾਂ ਕਿ ਲੋਕਾਂ ਦੀ ਸੇਵਾ ਵਿਚ 24 ਘੰਟੇ ਹਾਜ਼ਰ ਰਹਿਣ ਵਾਲੇ ਆਮ ਆਦਮੀ ਪਾਰਟੀ ਦੇ ਮੰਤਰੀ ਅਤੇ ਸੰਤਰੀ ਪੀੜਤ ਡਾਕਟਰਾਂ ਦੀ ਸਾਰ ਤੱਕ ਲੈਣ ਲਈ ਨਹੀਂ ਪੁੱਜੇ।
ਪੜ੍ਹੋ ਇਹ ਵੀ ਖ਼ਬਰ: ਸਰਹੱਦੀ ਕਸਬੇ ’ਚ ਵਾਪਰੀ ਖੂਨੀ ਵਾਰਦਾਤ: ਘਰੇਲੂ ਵੰਡ ਦੀ ਲੜਾਈ ਨੂੰ ਲੈ ਕੇ ਭਰਾ ਦਾ ਕਤਲ
ਡਾਕਟਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿਚ ਗੈਂਗਸਟਰਾਂ ਵਲੋਂ ਦਿੱਤੀਆਂ ਜਾ ਰਹੀਆਂ ਧਮਕੀਆਂ ਤੋਂ ਬਾਅਦ ਦਹਿਸ਼ਤ ਪਾਈ ਜਾ ਰਹੀ ਹੈ ਅਤੇ ਪੁਲਸ ਦੀ ਢਿੱਲੀ ਕਾਰਵਾਈ ਦੇ ਚੱਲਦਿਆਂ ਉਨ੍ਹਾਂ ਵਿਚ ਖਾਸਾ ਰੋਸ ਹੈ। ਜਾਣਕਾਰੀ ਮੁਤਾਬਕ ਸ਼ੁਕਰਵਾਰ ਨੂੰ ਜ਼ਿਲ੍ਹੇ ਦੇ ਕਰੀਬ 8 ਮਸ਼ਹੂਰ ਡਾਕਟਰਾਂ ਨੂੰ ਵਟਸਐਪ ਕਾਲ ਰਾਹੀਂ ਕਾਲਾਂ ਆਈਆਂ, ਜਿਸ ’ਤੇ ਕਾਲ ਕਰਨ ਵਾਲੇ ਨੇ ਆਪਣੇ ਆਪ ਨੂੰ ਵਿੱਕੀ ਬਰਾੜ, ਗੋਲਡੀ ਬਰਾੜ ਦਾ ਭਰਾ ਅਤੇ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਦੱਸਦੇ ਸਨ।ਜਦੋਂ ਡਾਕਟਰਾਂ ਵਲੋਂ ਵਿਦੇਸ਼ੀ ਵਟਸਅੱਪ ਕੋਡ ਦਾ ਆਈ. ਨੰਬਰ ਬਲਾਕ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਸੇ ਹੋਰ ਨੰਬਰ ਤੋਂ ਫੋਨ ਕੀਤਾ ਅਤੇ ਸਾਰੇ ਡਾਕਟਰਾਂ ਨੂੰ ਉਹੀ ਮੈਸੇਜ ਭੇਜ ਕੇ ਅਤੇ ਵੀਡੀਓ ਵੀ ਭੇਜ ਕੇ ਡਰਾਉਣ-ਧਮਕਾਉਣ ਦੀ ਕੋਸ਼ਿਸ ਕੀਤੀ। ਡਾਕਟਰਾਂ ਨੇ ਸ਼ੁੱਕਰਵਾਰ ਅਤੇ ਸ਼ਨੀਵਾਰ ਦੇਰ ਸਾਮ ਨੂੰ ਪੁਲਸ ਪ੍ਰਸਾਸਨ ਕੋਲ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਪਰ ਅਫਸੋਸ ਦੀ ਗੱਲ ਹੈ ਕਿ ਪੁਲਸ ਨੇ ਦੋ ਡਾਕਟਰਾਂ ਦੀ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ। ਬਾਕੀ ਡਾਕਟਰਾਂ ਨੂੰ ਨਾ ਤਾਂ ਸੁਰੱਖਿਆ ਦਿੱਤੀ ਗਈ ਅਤੇ ਨਾ ਹੀ ਉਨ੍ਹਾਂ ਦੀ ਸ਼ਿਕਾਇਤ ’ਤੇ ਕੋਈ ਕੇਸ ਦਰਜ ਕੀਤਾ ਗਿਆ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ 'ਚ ਇਕ ਹੋਰ ਡਾਕਟਰ ਨੂੰ ਮਿਲੀ ਧਮਕੀ, ਸਿੱਧੂ ਮੂਸੇਵਾਲਾ ਵਰਗਾ ਹਾਲ ਕਰਨ ਦੀ ਦਿੱਤੀ ਚਿਤਾਵਨੀ
ਉੱਚ ਪੁਲਸ ਅਧਿਕਾਰੀ ਡਾਕਟਰਾਂ ਦੀ ਸੁਰੱਖਿਆ ਲਈ ਨਾ ਤਾਂ ਉਨ੍ਹਾਂ ਦੇ ਘਰ ਆਏ ਹਨ ਅਤੇ ਨਾ ਹੀ ਉਨ੍ਹਾਂ ਨਾਲ ਦੁਬਾਰਾ ਕੋਈ ਤਾਲੇਮਾਲ ਕੀਤਾ ਹੈ। ਆਮ ਆਦਮੀ ਪਾਰਟੀ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਵੀ 24 ਘੰਟੇ ਲੋਕਾਂ ਦੀ ਕਚਹਿਰੀ ਵਿਚ ਹਾਜ਼ਰ ਹੋਣ ਤੋਂ ਇਲਾਵਾ ਉਨ੍ਹਾਂ ਦੇ ਸੁੱਖ-ਦੁੱਖ ਵਿਚ ਭਾਈਵਾਲ ਹੋਣ ਦਾ ਦਾਅਵਾ ਕੀਤਾ ਗਿਆ ਸੀ ਪਰ ਦੁੱਖ ਦੀ ਗੱਲ ਹੈ ਕਿ ਸਿਆਸੀ ਪਾਰਟੀਆਂ ਦੇ ਕਿਸੇ ਵੀ ਆਗੂ ਨੇ ਇਸ ਦੀ ਪੈਰਵੀ ਨਹੀਂ ਕੀਤੀ ਅਤੇ ਨਾ ਹੀ ਫੋਨ ਕਰਕੇ ਉਨ੍ਹਾਂ ਦੀ ਕੋਈ ਸਾਰ ਲਈ। ਡਾਕਟਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵਲੋ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਬਾਰ-ਬਾਰ ਮਿਲ ਰਹੀਆ ਧਮਕੀਆਂ ਦੇ ਬਾਵਜੂਦ ਉਸ ਦੀ ਸੁਰੱਖਿਆ ਵਿਚ ਕਟੋਤੀ ਕਰ ਦਿੱਤੀ ਗਈ ਸੀ। ਗੈਂਗਸਟਰਾਂ ਵਲੋਂ ਅਜਿਹੀ ਚੀਜ਼ ਦਾ ਲਾਹਾ ਲੈਂਦੇ ਹੋਏ ਸਿੱਧੂ ਮੂਸੇਵਾਲੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਹੁਣ ਦੁਬਾਰਾ ਸਰਕਾਰ ਡਾਕਟਰਾਂ ਨੂੰ ਮਿਲ ਰਹੀਆਂ ਧਮਕੀਆਂ ਦਾ ਸਖ਼ਤ ਨੋਟਿਸ ਨਹੀਂ ਲੈ ਰਹੀ ਹੈ ਅਤੇ ਨਾ ਹੀ ਮਾਮਲਾ ਦਰਜ ਕਰ ਰਹੀ ਹੈ ਅਤੇ ਨਾ ਹੀ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾ ਰਹੀ ਹੈ। ਗੈਂਗਸਟਰ ਇਸ ਗੱਲ ਦਾ ਫ਼ਾਇਦਾ ਲੈਂਦੇ ਹੋਏ ਡਾਕਟਰਾਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ।
ਪੜ੍ਹੋ ਇਹ ਵੀ ਖ਼ਬਰ: ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ
ਘਰੋਂ ਬਾਹਰ ਨਿਕਲਣ ’ਤੇ ਲੱਗ ਰਿਹਾ ਹੈ ਡਰ
ਕਈ ਡਾਕਟਰਾਂ ਨੇ ਆਪਣਾ ਨਾਂ ਨਾ ਛਾਪਣ ਦੀ ਸ਼ਰਤ ’ਤੇ ਦੱਸਿਆ ਕਿ ਸ਼ਿਕਾਇਤ ਦੇਣ ਤੋਂ ਬਾਅਦ ਉਨ੍ਹਾਂ ਨੂੰ ਸੁਰੱਖਿਆ ਨਹੀਂ ਦਿੱਤੀ ਗਈ ਹੈ। ਰਾਤ ਨੂੰ ਕਿਸੇ ਵੀ ਸਮੇਂ ਉਸ ਨੂੰ ਐਮਰਜੈਂਸੀ ਕਾਲ ਆਉਂਦੀ ਹੈ, ਜਦੋਂ ਉਹ ਘਰੋਂ ਬਾਹਰ ਨਿਕਲਣਦੇ ਹਨ ਤਾਂ ਉਨ੍ਹਾਂ ਨੂੰ ਡਰ ਲੱਗਣ ਲੱਗਦਾ ਹੈ ਅਤੇ ਮਾਹੌਲ ਇੰਨਾ ਖ਼ਰਾਬ ਹੋ ਗਿਆ ਹੈ ਕਿ ਉਸ ਦੇ ਪਰਿਵਾਰਕ ਮੈਂਬਰ ਵੀ ਸਦਮੇ ਵਿਚ ਹਨ। ਉਨ੍ਹਾਂ ਕਿਹਾ ਕਿ 5 ਦਿਨ ਬੀਤ ਜਾਣ ਤੋਂ ਬਾਅਦ ਵੀ ਪੁਲਸ ਪ੍ਰਸ਼ਾਸਨ ਢਿੱਲਮੱਠ ਕਰ ਰਿਹਾ ਹੈ, ਅਜੇ ਤੱਕ ਮਾਮਲਾ ਦਰਜ ਨਹੀਂ ਕੀਤਾ ਗਿਆ, ਧਮਕੀਆਂ ਦੇਣ ਵਾਲਿਆਂ ਨੂੰ ਕੀ ਫੜਿਆ ਜਾਵੇਗਾ।
ਸੱਤਾਂ ਤੋਂ ਕੀ ਹਾਰੀਆਂ ਪਾਰਟੀਆਂ, ਵੋਟਰਾਂ ਨੂੰ ਹੀ ਭੁੱਲ ਗਏ ਨੇਤਾ
ਸਮਾਜ ਸੇਵਕ ਜੈ ਗੋਪਾਲ ਲਾਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਇਸ ਮਾਮਲੇ ਵਿਚ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਈ। ਅਫਸੋਸ ਦੀ ਗੱਲ ਹੈ ਕਿ ਚੋਣਾਂ ਵਿਚ ਹਾਰ ਦਾ ਸਾਹਮਣਾ ਕਰਨ ਵਾਲੀਆਂ ਵੱਖ-ਵੱਖ ਪਾਰਟੀਆਂ ਨੂੰ ਵਿਧਾਨ ਸਭਾ ਚੋਣਾਂ ਵੋਟਰਾਂ ਨੂੰ ਵੀ ਭੁੱਲ ਗਏ ਹਨ। ਡਾਕਟਰ ਵੀ ਉਨ੍ਹਾਂ ਦੀ ਵੋਟ ਦਾ ਹਿੱਸਾ ਹਨ ਅਤੇ ਕਈ ਡਾਕਟਰ ਵੱਖ-ਵੱਖ ਪਾਰਟੀਆਂ ਨਾਲ ਵੀ ਜੁੜੇ ਹੋਏ ਹਨ। ਅਫਸੋਸ ਦੀ ਗੱਲ ਹੈ ਕਿ ਅੱਜ ਤੱਕ ਕਿਸੇ ਵੀ ਪਾਰਟੀ ਦਾ ਕੋਈ ਵੀ ਆਗੂ ਡਾਕਟਰਾਂ ਕੋਲ ਨਹੀਂ ਗਿਆ ਅਤੇ ਨਾ ਹੀ ਉਨ੍ਹਾਂ ਦੇ ਦੁੱਖ ਵਿੱਚ ਕੋਈ ਭਾਈਵਾਲ ਹੈ। ਜੇਕਰ ਕੋਈ ਹੋਰ ਮਾਮਲਾ ਹੁੰਦਾ ਤਾਂ ਇਨ੍ਹਾਂ ਆਗੂਆਂ ਨੇ ਕਾਫੀ ਸਿਆਸਤ ਕਰਨੀ ਸੀ, ਲੱਗਦਾ ਹੈ ਕਿ ਸਿਆਸੀ ਪਾਰਟੀ ਦੇ ਆਗੂ ਵੀ ਗੈਂਗਸਟਰਾਂ ਦੀਆਂ ਧਮਕੀਆਂ ਤੋਂ ਡਰੇ ਹੋਏ ਹਨ।
ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ ਦੀ ਸ਼ਰਮਨਾਕ ਘਟਨਾ: 3 ਨਾਬਾਲਗ ਬੱਚੀਆਂ ਨੂੰ ਕੀਤਾ ਅਗਵਾ, ਜਬਰ-ਜ਼ਿਨਾਹ ਮਗਰੋਂ 2 ਦਾ ਕੀਤਾ ਕਤਲ
ਦਿਨ-ਬ-ਦਿਨ ਵਿਗੜ ਰਿਹੈ ਮਾਹੌਲ
ਸਮਾਜ ਸੇਵੀ ਰਜਿੰਦਰ ਸਰਮਾ ਰਾਜੂ ਨੇ ਕਿਹਾ ਕਿ ਦਿਨ-ਬ-ਦਿਨ ਮਾਹੌਲ ਖ਼ਰਾਬ ਹੁੰਦਾ ਜਾ ਰਿਹਾ ਹੈ, ਲੋਕ ਆਪਣੇ-ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਡਾਕਟਰਾਂ ਨੂੰ ਧਮਕੀਆਂ ਦੇਣ ਵਾਲਿਆਂ ਖ਼ਿਲਾਫ਼ ਕਾਰਵਾਈ ਨਹੀਂ ਹੋ ਰਹੀ ਤਾਂ ਆਮ ਲੋਕਾਂ ਦਾ ਭਲਾ ਕਿੱਥੇ ਹੋਵੇਗਾ। ਰਾਜੂ ਨੇ ਦੱਸਿਆ ਕਿ ਬੀਤੇ ਦਿਨ ਉਹ ਵੀ ਦੇਰ ਸਾਮ ਮਜੀਠਾ ਰੋਡ ’ਤੇ ਆਪਣੇ ਘਰ ਵਾਪਸ ਆ ਰਿਹਾ ਸੀ ਤਾਂ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ’ਤੇ ਹਮਲਾ ਕਰ ਦਿੱਤਾ ਤਾਂ ਉਸ ਨੇ ਤੁਰੰਤ ਇਸ ਸਬੰਧੀ ਥਾਣਾ ਸਦਰ ਦੇ ਐੱਸ. ਐੱਚ. ਓ. ਨੂੰ ਸੂਚਿਤ ਕਰਨ ਲਈ ਫੋਨ ਕੀਤਾ ਪਰ ਪੁਲਸ ਕੁੰਭਕਰਨ ਸੁੱਤੀ ਪਈ ਸੀ। ਐੱਸ. ਐੱਚ. ਓ. ਸਾਹਿਬ ਨੇ ਫੋਨ ਨਹੀਂ ਚੁੱਕਿਆ।
‘ਆਪ’ ਆਗੂਆਂ ਅਤੇ ਵਿਧਾਇਕਾਂ ਨੂੰ ਸੁਨੇਹਾ ਭੇਜਣ ਬਾਅਦ ਨਹੀਂ ਹੋਈ ਕੋਈ ਕਾਰਵਾਈ
ਸਿਹਤ ਵਿਭਾਗ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਪੰਡਿਤ ਰਾਕੇਸ਼ ਸ਼ਰਮਾ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਜਦੋਂ ਡਾਕਟਰਾਂ ਨੂੰ ਗੈਂਗਸਟਰਾਂ ਵਲੋਂ ਧਮਕੀਆਂ ਦਿੱਤੀਆਂ ਗਈਆਂ ਤਾਂ ਉਨ੍ਹਾਂ ਨੇ ਤੁਰੰਤ ‘ਆਪ’ ਦੇ ਵਿਧਾਇਕਾਂ ਅਤੇ ਆਗੂਆਂ ਨੂੰ ਸੂਚਿਤ ਕੀਤਾ ਹੈ। ਮੰਤਰੀ ਕੋਲ ਵਟਸਐਪ ਰਾਹੀਂ ਆਪਣੀ ਸ਼ਿਕਾਇਤ ਦਰਜ ਕਰਵਾਈ ਹੈ ਪਰ ਅਫਸੋਸ ਦੀ ਗੱਲ ਹੈ ਕਿ ਇਸ ਮਾਮਲੇ ਵਿਚ ਨਾ ਤਾਂ ਕਿਸੇ ਆਗੂ ਅਤੇ ਨਾ ਹੀ ਕਿਸੇ ਵਿਧਾਇਕ ਨੇ ਕੋਈ ਕਾਰਵਾਈ ਕੀਤੀ ਹੈ, ਜੇਕਰ ਆਗੂ ਹੀ ਲੋਕਾਂ ਦੀ ਗੱਲ ਨੂੰ ਅਣਗੌਲਿਆਂ ਕਰ ਲੈਣਗੇ ਤਾਂ ਉਨ੍ਹਾਂ ਨੂੰ ਇਨਸਾਫ ਕਿੱਥੋਂ ਮਿਲੇਗਾ।
ਪੜ੍ਹੋ ਇਹ ਵੀ ਖ਼ਬਰ: ਸਕਿਓਰਿਟੀ ਵਾਪਸ ਲੈਣ ਸਬੰਧੀ ਸੂਚਨਾ ਲੀਕ ਹੋਣ ਦਾ ਮਾਮਲਾ, ਸਰਕਾਰ ਨੇ ਸੀਲਬੰਦ ਰਿਪੋਰਟ ਲਈ ਮੰਗਿਆ ਸਮਾਂ
ਡਾਕਟਰ ਕਰਨਗੇ ਹੰਗਾਮੀ ਮੀਟਿੰਗ
ਪੁਲਸ ਦੀ ਢਿੱਲੀ ਕਾਰਵਾਈ ਤੋਂ ਦੁਖੀ ਡਾਕਟਰਾਂ ਨੇ ਹੰਗਾਮੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿਚ ਪੀੜਤ ਡਾਕਟਰਾਂ ਤੋਂ ਇਲਾਵਾ ਸਹਿਰ ਦੇ ਨਾਮਵਰ ਡਾਕਟਰ ਵੀ ਸ਼ਿਰਕਤ ਕਰਨਗੇ। ਗੈਂਗਸਟਰਾਂ ਦੀਆਂ ਧਮਕੀਆਂ ਨੂੰ ਗੰਭੀਰਤਾ ਨਾਲ ਕਿਵੇਂ ਲਿਆ ਜਾਵੇ, ਇਸ ਸਬੰਧ ਵਿਚ ਮੀਟਿੰਗ ਦੌਰਾਨ ਵਿਚਾਰ ਚਰਚਾ ਹੋਵੇਗੀ, ਸੰਭਵ ਕਿ ਆਉਣ ਵਾਲੇ ਦਿਨਾਂ ਵਿਚ ਸਰਕਾਰ ਦੇ ਸਵਾਰਥੀ ਰਵੱਈਏ ਨੂੰ ਦੇਖਦੇ ਹੋਏ ਡਾਕਟਰ ਸੰਘਰਸ਼ ਦਾ ਐਲਾਨ ਕਰ ਸਕਦੇ ਹਨ। ਇਸ ਸਮੇਂ ਡਾਕਟਰਾਂ ਵਿਚ ਦਹਿਸ਼ਤ ਦਾ ਮਾਹੌਲ ਹੈ ਅਤੇ ਭਾਰੀ ਰੋਸ ਹੈ।
ਜੇਕਰ ਕਿਸੇ ਡਾਕਟਰ ਜਾਂ ਉਨ੍ਹਾਂ ਪਰਿਵਾਰ ’ਤੇ ਹਮਲਾ ਹੁੰਦੈ ਤਾਂ ਪੁਲਸ ਕਮਿਸ਼ਨਰ ਹੋਣਗੇ ਜ਼ਿੰਮੇਵਾਰ
ਐਡਵੋਕੇਟ ਐੱਮ. ਕੇ. ਸ਼ਰਮਾ ਨੇ ਕਿਹਾ ਕਿ ਪੁਲਸ ਕਮਿਸ਼ਨਰ ਨੂੰ ਇਸ ਮਾਮਲੇ ਸਬੰਧੀ ਸਾਰੀ ਜਾਣਕਾਰੀ ਪਤਾ ਹੈ ਪਰ ਅਜੇ ਤੱਕ ਪੰਜਾਬ ਪੁਲਸ ਦੇ ਡੀ. ਜੀ .ਪੀ. ਤੱਕ ਡਾਕਟਰਾਂ ਨੂੰ ਲੋੜੀਂਦੀ ਸੁਰੱਖਿਆ ਮੁਹੱਈਆ ਨਹੀਂ ਕਰਵਾਈ ਗਈ। ਡਾਕਟਰ ਦੇ ਪਰਿਵਾਰ ਵਾਲਿਆਂ ਵਲੋਂ ਉਨ੍ਹਾਂ ਨੂੰ ਕਈ ਵਾਰ ਫੋਨ ਕੀਤਾ ਗਿਆ ਪਰ ਉਨ੍ਹਾਂ ਦਾ ਫੋਨ ਨਹੀਂ ਚੁੱਕਿਆ ਅਤੇ ਪੀੜਤ ਪਰਿਵਾਰਾਂ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਫੋਨ ਕੀਤਾ ਗਿਆ, ਉਨ੍ਹਾਂ ਦੀ ਕੋਈ ਪ੍ਰਵਾਹ ਨਹੀਂ ਕੀਤੀ ਗਈ, ਜੇਕਰ ਇਸ ਦੌਰਾਨ ਕੋਈ ਘਟਨਾ ਵਾਪਰਦੀ ਹੈ ਤਾਂ ਪੁਲਸ ਕਮਿਸ਼ਨਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਕਿਹਾ ਕਿ ਪੁਲਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ।