ਐੱਨ. ਆਈ. ਏ. ਦੇ ਨਿਸ਼ਾਨੇ ’ਤੇ ਵਿਦੇਸ਼ਾਂ ’ਚ ਬੈਠੇ ਗੈਂਗਸਟਰ, ਵੱਡੀ ਕਾਰਵਾਈ ਦੀ ਤਿਆਰੀ
Saturday, Sep 23, 2023 - 06:28 PM (IST)
ਚੰਡੀਗੜ੍ਹ : ਨਕਲੀ ਦਸਤਾਵੇਜ਼ਾਂ ਰਾਹੀਂ ਗ਼ੈਰ ਕਾਨੂੰਨੀ ਢੰਗ ਨਾਲ ਵਿਦੇਸ਼ ਪਹੁੰਚੇ ਅੱਤਵਾਦੀ ਅਤੇ ਗੈਂਗਸਟਰਾਂ ’ਤੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਸਖ਼ਤ ਕਾਰਵਾਈ ਕਰਦੇ ਹੋਏ ਐੱਨ. ਆਈ. ਏ. ਨੂੰ ਇਸ ਦੀ ਜਾਂਚ ਕਰਨ ਦੇ ਆਦੇਸ਼ ਦੇ ਦਿੱਤੇ ਹਨ। ਜਾਣਕਾਰੀ ਅਨੁਸਾਰ ਨਕਲੀ ਪਾਸਪੋਰਟ ਅਤੇ ਹੋਰ ਗ਼ੈਰ ਕਾਨੂੰਨੀ ਤਰੀਕਿਆਂ ਨਾਲ 368 ਅੱਤਵਾਦੀ ਅਤੇ ਗੈਂਗਸਟਰ ਕੈਨੇਡਾ ਅਤੇ ਅਮਰੀਕਾ ਪਹੁੰਚ ਗਏ ਹਨ ਪਰ ਇਨ੍ਹਾਂ ਸਾਰਿਆਂ ਦਾ ਨੈੱਟਵਰਕ ਪੰਜਾਬ, ਦਿੱਲੀ, ਉੱਤਰ ਪ੍ਰਦੇਸ਼ ’ਚ ਫੈਲਿਆ ਹੋਇਆ ਹੈ। ਇਸ ਲਈ ਐੱਨ. ਆਈ. ਏ. ਨੇ ਪੰਜਾਬ ਪੁਲਸ ਨਾਲ ਮਿਲ ਕੇ ਜੁਆਇੰਟ ਆਪ੍ਰੇਸ਼ਨ ਚਲਾਉਣ ਦਾ ਫ਼ੈਸਲਾ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਵਿਦੇਸ਼ਾਂ ਵਿਚ ਗਏ ਜ਼ਿਆਦਾਤਰ ਗੈਂਗਸਟਰ ਪੰਜਾਬ ਨਾਲ ਸੰਬੰਧ ਰੱਖਦੇ ਹਨ। ਸੰਬੰਧਿਤ ਅਦਾਲਤਾਂ ਤੋਂ ਮਨਜ਼ੂਰੀ ਲੈਣ ਤੋਂ ਬਾਅਦ ਐੱਨ. ਆਈ. ਏ. ਪੰਜਾਬ ਦੀਆਂ ਜੇਲ੍ਹਾਂ 'ਚ ਬੰਦ ਉਨ੍ਹਾਂ ਦੇ ਸਾਥੀਆਂ ਤੋਂ ਵੀ ਪੁੱਛਗਿੱਛ ਕਰੇਗੀ। ਇਹ ਵੀ ਪਤਾ ਲੱਗਾ ਹੈ ਕਿ ਐੱਨ. ਆਈ. ਏ. ਨੇ ਪੰਜਾਬ ਪੁਲਸ ਨੂੰ ਗੈਂਗਸਟਰਾਂ ਦੀ ਇਕ ਲਿਸਟ ਵੀ ਭੇਜੀ ਹੈ ਅਤੇ ਉਨ੍ਹਾਂ ਦੇ ਜ਼ਿਲ੍ਹਿਆਂ ਬਾਰੇ ਪੁੱਛਿਆ ਹੈ ਅਤੇ ਇਹ ਵੀ ਪੁੱਛਿਆ ਗਿਆ ਹੈ ਕਿ ਉਨ੍ਹਾਂ ਨੇ ਪੰਜਾਬ ਅਤੇ ਭਾਰਤ ਨੂੰ ਕਦੋਂ ਛੱਡਿਆ।
ਇਹ ਵੀ ਪੜ੍ਹੋ : ਲੁਧਿਆਣਾ ’ਚ ਸਕੂਲ ਪ੍ਰਿੰਸੀਪਲ ਦਾ ਹੈਰਾਨ ਕਰਦਾ ਕਾਰਾ, ਹੋਸ਼ ਉਡਾਵੇਗੀ ਵਿਦਿਆਰਥਣ ਨਾਲ ਕੀਤੀ ਕਰਤੂਤ
ਇਥੇ ਇਹ ਵੀ ਦੱਸਣਯੋਗ ਹੈ ਕਿ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਦੇ ਨਾਲ ਨਾਲ ਹੋਰ ਕਈ ਗੰਭੀਰ ਅਪਰਾਧਿਕ ਮਾਮਲਿਆਂ 'ਚ ਸ਼ਾਮਲ ਗੈਂਗਸਟਰ ਗੋਲਡੀ ਬਰਾੜ ਲੁਕ-ਛਿਪ ਕੇ ਅਮਰੀਕਾ ਪਹੁੰਚ ਗਿਆ ਸੀ। ਸੂਤਰਾਂ ਮੁਤਾਬਕ ਗੋਲਡੀ ਦੇ ਖਾਲਿਸਤਾਨੀਆਂ ਦੇ ਇਕ ਸਮੂਹ ਨਾਲ ਰਿਸ਼ਤੇ ਵਿਗੜ ਗਏ ਸਨ। ਗੈਂਗਵਾਰ ਹੋਣ ਦੇ ਸ਼ੱਕ ਅਤੇ ਜਾਨ ਨੂੰ ਖ਼ਤਰਾ ਹੋਣ ਦੇ ਡਰੋਂ ਉਹ ਅਮਰੀਕਾ ਭੱਜ ਗਿਆ ਅਤੇ ਉੱਥੇ ਇਕ ਟ੍ਰਾਂਸਪੋਰਟ ਕੰਪਨੀ ’ਚ ਕੰਮ ਕਰਨ ਲੱਗ ਗਿਆ।
ਇਹ ਵੀ ਪੜ੍ਹੋ : ਕੁੜੀਆਂ ਦੇ ਅਨੰਦ ਕਾਰਜ ਕਰਵਾਉਣ ਵਾਲੇ ਗ੍ਰੰਥੀ, ਰਾਗੀ ਜਥੇ ’ਤੇ ਗਿਆਨੀ ਰਘਬੀਰ ਸਿੰਘ ਦੀ ਵੱਡੀ ਕਾਰਵਾਈ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8