ਪੰਜਾਬ ''ਚ ਵੱਡੀ ਗੈਂਗਵਾਰ, ਭਰੇ ਬਾਜ਼ਾਰ ''ਚ ਮੁੰਡੇ ਦਾ ਕਤਲ, ਸ਼ੂਟਰਾਂ ਨੇ ਦੋਵਾਂ ਹੱਥਾਂ ਨਾਲ ਚਲਾਈਆਂ ਗੋਲੀਆਂ

Thursday, Jun 05, 2025 - 06:16 PM (IST)

ਪੰਜਾਬ ''ਚ ਵੱਡੀ ਗੈਂਗਵਾਰ, ਭਰੇ ਬਾਜ਼ਾਰ ''ਚ ਮੁੰਡੇ ਦਾ ਕਤਲ, ਸ਼ੂਟਰਾਂ ਨੇ ਦੋਵਾਂ ਹੱਥਾਂ ਨਾਲ ਚਲਾਈਆਂ ਗੋਲੀਆਂ

ਫ਼ਿਰੋਜ਼ਪੁਰ : ਫਿਰੋਜ਼ਪੁਰ ਦੇ ਮੱਖੂ ਗੇਟ ਸੈਲੂਨ ’ਤੇ ਟੈਟੂ ਬਣਵਾਉਣ ਆਏ ਨੌਜਵਾਨ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਈਆਂ ਗਈਆਂ, ਜਿਸ ਦੌਰਾਨ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸੂਤਰਾਂ ਮੁਤਾਬਕ ਲੱਗਾ ਹੈ ਕਿ ਅਣਪਛਾਤੇ ਵਿਅਕਤੀਆਂ ਵਲੋਂ ਭਰੇ ਬਾਜ਼ਾਰ ਕਈ ਫਾਇਰ ਕੀਤੇ ਗਏ। ਇਕ ਨੌਜਵਾਨ ਦੋਵਾਂ ਹੱਥਾਂ ਵਿਚ ਪਿਸਤੌਲਾਂ ਲੈ ਕੇ ਫਾਇਰ ਕਰ ਰਿਹਾ ਸੀ। ਇਸ ਵਾਰਦਾਤ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਦੂਜੇ ਪਾਸੇ ਮੌਕੇ ’ਤੇ ਪੁਲਸ ਨੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੂਤਰ ਇਹ ਵੀ ਦੱਸ ਰਹੇ ਹਨ ਕਿ ਇਹ ਘਟਨਾ ਗੈਂਗਵਾਰ ਨਾਲ ਜੁੜੀ ਹੈ। 

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 31 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ

ਗੋਲੀਬਾਰੀ ਵਿਚ ਆਸ਼ੂ ਮੋਂਗਾ ਨਾਮਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਇਲਾਕਾ ਭੀੜ-ਭਾੜ ਵਾਲਾ ਹੈ ਅਤੇ ਜਦੋਂ ਇਹ ਵਾਰਦਾਤ ਹੋਈ ਤਾਂ ਲੋਕ ਸੜਕ ਤੋਂ ਲੰਘ ਰਹੇ ਸਨ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਨੌਜਵਾਨ ਪੁੱਤਰ ਦੀ ਮੌਤ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਆਸ਼ੂ ਮੋਂਗਾ ਦੇ ਪਿਤਾ ਭੂਸ਼ਣ ਕੁਮਾਰ ਨੇ ਕਿਹਾ ਕਿ ਸਾਨੂੰ ਮਾਮਲੇ ਬਾਰੇ ਨਹੀਂ ਪਤਾ। ਉਹ ਮੇਰਾ ਛੋਟਾ ਪੁੱਤਰ ਸੀ ਅਤੇ ਮੇਰੇ ਨਾਲ ਗੱਡੀਆਂ 'ਤੇ ਕੰਮ ਕਰਦਾ ਸੀ ਪਰ ਅੱਜ ਉਸਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪੀੜਤ ਪਰਿਵਾਰ ਨੇ ਇਨਸਾਫ ਦੀ ਗੁਹਾਰ ਲਗਾਉਂਦਿਆਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਲਾਟਰੀ 'ਚੋਂ ਨਿਕਲਿਆ ਲੱਖਾਂ ਰੁਪਏ ਦਾ ਇਨਾਮ ਪਰ ਲੱਖਪਤੀ ਬਣਨ ਵਾਲਾ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News