ਨਵਾਂਸ਼ਹਿਰ ''ਚ ਰਾਤ ਢਾਈ ਵਜੇ ਜ਼ਬਰਦਸਤ ਗੈਂਗਵਾਰ, ਹਮਲਾ ਕਰਨ ਗਏ ਨਾਮੀ ਗੈਂਗਸਟਰ ਦੀ ਮੌਤ
Tuesday, Feb 16, 2021 - 10:16 PM (IST)
ਨਵਾਂਸ਼ਹਿਰ/ਬੰਗਾ (ਜੋਬਨਪ੍ਰੀਤ) : ਨਵਾਂਸ਼ਹਿਰ ਦੇ ਬੰਗਾ ਦੇ ਪਿੰਡ ਹੀਓ 'ਚ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਬੀਤੀ ਦੇਰ ਰਾਤ ਲਗਭਗ ਢਾਈ ਵਜੇ ਦੇ ਕਰੀਬ ਦੋ ਧੜਿਆਂ ਵਿਚਾਲੇ ਅੰਨ੍ਹੇਵਾਹ ਗੋਲ਼ੀਆਂ ਚੱਲ ਗਈਆਂ। ਦੇਰ ਰਾਤ ਹੋਈ ਇਸ ਗੋਲ਼ੀਬਾਰੀ ਵਿਚ ਨਵਾਂਸ਼ਹਿਰ ਦੇ ਇਕ ਨਾਮੀ ਗੈਂਗਸਟਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਰਜੀਤ ਸਿੰਘ ਵਾਸੀ ਪਿੰਡ ਗੋਬਿੰਦਪੁਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸੁਰਜੀਤ ਸਿੰਘ ਨੇ ਪਿੰਡ ਹੀਓ ਦੇ ਲਖਵਿੰਦਰ ਸਿੰਘ ਉਰਫ ਮਟਰੂ ਦੇ ਘਰ ਰਾਤ ਲਗਭਗ ਢਾਈ ਵਜੇ ਆਪਣੇ ਸਾਥੀਆਂ ਸਮੇਤ ਹਮਲਾ ਕੀਤਾ। ਇਸ ਦੌਰਾਨ ਦੋਵਾਂ ਧੜਿਆਂ ਵਿਚਾਲੇ ਲਗਭਗ 10 ਮਿੰਟ ਤਕ ਗੋਲ਼ੀਬਾਰੀ ਹੁੰਦੀ ਰਹੀ, ਇਸ ਦੌਰਾਨ ਸੁਰਜੀਤ ਸਿੰਘ ਨੇ ਕੰਧ ਟੱਪ ਕੇ ਮਟਰੂ ਦੇ ਘਰ 'ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ, ਜਿਵੇਂ ਹੀ ਉਹ ਅੰਦਰ ਦਾਖਲ ਹੋਇਆ ਤਾਂ ਉਸ 'ਤੇ ਕਿਸੇ ਵਲੋਂ ਤੇਜ਼ਧਾਰ ਹਥਿਆਰ ਨਾਲ ਮਲਾ ਕੀਤਾ ਗਿਆ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਇਕੱਠਿਆਂ ਹੋਇਆ ਮਾਂ-ਧੀ ਦਾ ਸਸਕਾਰ, ਲਾੜੀ ਬਣਾ, ਲਾਲ ਫੁਲਕਾਰੀ ਨਾਲ ਦਿੱਤੀ ਕੁੜੀ ਨੂੰ ਅੰਤਿਮ ਵਿਦਾਈ
ਮਿਲੀ ਜਾਣਕਾਰੀ ਮੁਤਾਬਕ ਦੋਵਾਂ ਧੜਿਆਂ ਦੀ ਪਿਛਲੇ ਕੁਝ ਸਮੇਂ ਤੋਂ ਰੰਜਿਸ਼ ਚੱਲਦੀ ਆ ਰਹੀ ਸੀ। ਲਖਵਿੰਦਰ ਸਿੰਘ ਉਰਫ ਮਟਰੂ ਅਤੇ ਮ੍ਰਿਤਕ ਸੁਰਜੀਤ ਸਿੰਘ 'ਤੇ ਪਹਿਲਾਂ ਵੀ ਕਈ ਅਪਰਾਧਕ ਮਾਮਲੇ ਦਰਜ ਸਨ। ਸੂਤਰਾਂ ਮੁਤਾਬਕ ਲਖਵਿੰਦਰ ਨੇ ਪਹਿਲਾਂ ਸੁਰਜੀਤ ਨੂੰ ਧਮਕੀ ਦਿੱਤੀ ਸੀ ਜਿਸ ਤੋਂ ਗੁੱਸੇ ਵਿਚ ਆ ਕੇ ਸੁਰਜੀਤ ਨੇ ਲਖਵਿੰਦਰ ਦੇ ਘਰ 'ਤੇ ਹਮਲਾ ਕਰ ਦਿੱਤਾ, ਜਿਸ ਵਿਚ ਸੁਰਜੀਤ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਮਾਮੂਲੀ ਤਕਰਾਰ ਨੇ ਧਾਰਿਆ ਖੂਨੀ ਰੂਪ, ਪਿਉ ਨੇ ਗੋਲ਼ੀ ਮਾਰ ਕੇ ਕਤਲ ਕੀਤਾ ਪੁੱਤ
ਪਿੰਡ ਦੇ ਸਾਬਕਾ ਸਰਪੰਚ ਤਰਸੇਮ ਲਾਲ ਨੇ ਦੱਸਿਆ ਕਿ ਦੇਰ ਰਾਤ ਚੱਲੀਆ ਗੋਲੀਆਂ ਵਿਚ ਸੁਰਜੀਤ ਸਿੰਘ ਦੀ ਮੌਤ ਹੋ ਗਈ । ਸੁਰਜੀਤ ਸਿੰਘ ਆਪਣੇ ਸਾਥੀਆ ਸਮੇਤ ਮਹਿੰਦਰਾ ਥਾਰ ਗੱਡੀ ਵਿਚ ਲਖਵਿੰਦਰ ਸਿੰਘ ਉਰਫ ਮਟਰੂ ਦੇ ਘਰ ਪਹੁੰਚਿਆ ਤੇ ਗੱਡੀ ਗੇਟ ਵਿਚ ਮਾਰੀ। ਇਸ ਦੌਰਾਨ ਕਾਫੀ ਗੋਲ਼ੀਆਂ ਵੀ ਚਲਾਈਆਂ ਗਈਆਂ। ਤਰਸੇਮ ਲਾਲ ਮੁਤਾਬਕ ਜਦੋਂ ਸੁਰਜੀਤ ਕੋਲੋਂ ਗੋਲ਼ੀਆਂ ਮੁੱਕ ਗਈਆਂ ਤਾਂ ਉਹ ਮਟਰੂ ਦੇ ਘਰ ਅੰਦਰ ਦਾਖਲ ਹੋ ਗਿਆ ਜਿੱਥੇ ਉਸਦੀ ਮੌਤ ਹੋ ਗਈ। ਉਧਰ ਵਾਰਦਾਤ ਤੋਂ ਬਾਅਦ ਵੱਡੀ ਗਿਣਤੀ ਵਿਚ ਪੁਲਸ ਫੋਰਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਵਾਰਦਾਤ ਵਿਚ ਫਿਲਹਾਲ ਕਿਸੇ ਦੀ ਗ੍ਰਿਫ਼ਤਾਰੀ ਦੀ ਖ਼ਬਰ ਨਹੀਂ ਹੈ।
ਇਹ ਵੀ ਪੜ੍ਹੋ : ਸ਼ਰਮਨਾਕ ! ਦਿਓਰ ਨਾਲ ਮਿਲ ਭਰਜਾਈ ਨਾ ਚਾੜ੍ਹਿਆ ਚੰਨ, ਭਾਲ 'ਚ ਪੁਲਸ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?