ਪੰਜਾਬ ਦੇ ਨੈਸ਼ਨਲ ਹਾਈਵੇਅ ''ਤੇ ਗੈਂਗਵਾਰ, ਇਕ ਘੰਟੇ ਤਕ ਚੱਲਦੀ ਰਹੀ ਝੜਪ, ਚੱਲੀਆਂ ਗੋਲ਼ੀਆਂ

Thursday, Oct 03, 2024 - 06:58 PM (IST)

ਪੰਜਾਬ ਦੇ ਨੈਸ਼ਨਲ ਹਾਈਵੇਅ ''ਤੇ ਗੈਂਗਵਾਰ, ਇਕ ਘੰਟੇ ਤਕ ਚੱਲਦੀ ਰਹੀ ਝੜਪ, ਚੱਲੀਆਂ ਗੋਲ਼ੀਆਂ

ਬਰਨਾਲਾ (ਪੁਨੀਤ) : ਬਰਨਾਲਾ 'ਚ ਦੋ ਧਿਰਾਂ ਵਿਚਾਲੇ ਜ਼ਬਰਦਸਤ ਗੈਂਗਵਾਰ ਹੋ ਗਈ। ਇਸ ਝੜਪ ਦੌਰਾਨ ਗੋਲੀਬਾਰੀ ਵੀ ਹੋਈ, ਜਿਸ ਵਿਚ ਦੋ ਲੋਕ ਜ਼ਖਮੀ ਹੋਏ ਹਨ। ਇਹ ਗੈਂਗਵਾਰ ਬਠਿੰਡਾ ਹਾਈਵੇਅ ’ਤੇ ਬਰਨਾਲਾ ਦੇ ਹੰਡਿਆਇਆ ਬਾਈਪਾਸ ਕੋਲ ਹੋਈ ਦੱਸੀ ਜਾ ਰਹੀ ਹੈ। ਸੂਤਰਾਂ ਮੁਤਾਬਕ ਦੋਵੇਂ ਧੜੇ ਇਕ ਕੇਸ ਦੇ ਚੱਲਦੇ ਬਰਨਾਲਾ ਅਦਾਲਤ ਵਿਚ ਤਰੀਕ ਭੁਗਤਣ ਆਏ ਸਨ, ਜਿਸ ਮਗਰੋਂ ਕਿਸੇ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚ ਤਕਰਾਰ ਹੋ ਗਈ ਅਤੇ ਇਹ ਤਕਰਾਰ ਖੂਨੀ ਝੜਪ ਵਿਚ ਬਦਲ ਗਈ। 

ਇਹ ਵੀ ਪੜ੍ਹੋ : ਸਰਪੰਚੀ ਚੋਣਾਂ ਤੋਂ ਪਹਿਲਾਂ ਫਿਰ ਕੰਬਿਆ ਪੰਜਾਬ, ਕਾਂਗਰਸੀ ਆਗੂ ਦੇ ਨੌਜਵਾਨ ਪੁੱਤ ਦਾ ਕਤਲ

ਦੋਵਾਂ ਧੜਿਆਂ ਨੇ ਤਲਵਾਰਾਂ, ਚਾਕੂਆਂ ਅਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਇਕ ਦੂਜੇ 'ਤੇ ਹਮਲਾ ਕਰ ਦਿੱਤਾ। ਚਸ਼ਮਦੀਦਾਂ ਅਨੁਸਾਰ ਦੋਵਾਂ ਧਿਰਾਂ ਵਿਚਾਲੇ ਕਰੀਬ ਇਕ ਘੰਟੇ ਤੱਕ ਲੜਾਈ ਚੱਲਦੀ ਰਹੀ ਅਤੇ ਕੋਈ ਵੀ ਪੁਲਸ ਮੌਕੇ ’ਤੇ ਨਹੀਂ ਪੁੱਜੀ। ਲੋਕਾਂ ਨੇ ਦੱਸਿਆ ਕਿ ਲੜਾਈ ਦੌਰਾਨ ਇਕ ਵਿਅਕਤੀ ਦਾ ਸਿਰ ਬੁਰੀ ਤਰ੍ਹਾਂ ਵੱਢਿਆ ਗਿਆ ਅਤੇ ਦੂਜੇ ਵਿਅਕਤੀ ਨੂੰ ਗੋਲੀ ਲੱਗੀ ਹੈ, ਜਦਕਿ ਕਈ ਹੋਰ ਜ਼ਖਮੀ ਹੋਏ ਹਨ। 

ਇਹ ਵੀ ਪੜ੍ਹੋ : ਪੰਜਾਬ ਨੂੰ ਲੈ ਕੇ ਕੰਗਨਾ ਦੇ ਵਿਵਾਦਤ ਬਿਆਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਦਾ ਵੱਡਾ ਬਿਆਨ

ਦੂਜੇ ਪਾਸੇ ਪੁਲਸ ਦਾ ਆਖਣਾ ਹੈ ਕਿ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਅਜੇ ਤੱਕ ਗੋਲੀਬਾਰੀ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਡੀ. ਐੱਸ. ਪੀ. ਨੇ ਦੱਸਿਆ ਕਿ ਮੌਕੇ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀਆਂ ਦੀ ਭਾਲ ਜਾਰੀ ਹੈ। ਦੋਵੇਂ ਧੜਿਆਂ ਦਾ ਅਪਰਾਧਿਕ ਪਿਛੋਕੜ ਹੈ, ਜਿਨ੍ਹਾਂ ਵਿਰੁੱਧ ਚੋਰੀ ਅਤੇ ਲੜਾਈ-ਝਗੜੇ ਦੇ ਮਾਮਲੇ ਦਰਜ ਹਨ। 

ਇਹ ਵੀ ਪੜ੍ਹੋ : ਪੰਜਾਬ 'ਚ ਬਦਲ ਰਹੇ ਮੌਸਮ ਦਰਮਿਆਨ ਵੱਡੀ ਅਪਡੇਟ, ਇਨ੍ਹਾਂ ਤਾਰੀਖਾਂ ਨੂੰ ਪਵੇਗਾ ਮੀਂਹ


author

Gurminder Singh

Content Editor

Related News