ਗੁਰੂ ਕੀ ਨਗਰੀ ’ਚ ਕੂੜੇ ਦੇ ‘ਪਹਾੜ’ : ਸੈਲਾਨੀ ਪ੍ਰੇਸ਼ਾਨ, ਟੂਰਿਜ਼ਮ ’ਤੇ ਮੰਡਰਾਏ ਸੰਕਟ ਦੇ ਬੱਦਲ!
Friday, Jan 23, 2026 - 01:11 PM (IST)
ਅੰਮ੍ਰਿਤਸਰ (ਰਮਨ)-ਪਵਿੱਤਰ ਅਤੇ ਵਿਸ਼ਵ ਪ੍ਰਸਿੱਧ ਧਾਰਮਿਕ ਸ਼ਹਿਰ ਅੰਮ੍ਰਿਤਸਰ ਕੂੜੇ ਦੇ ਢੇਰਾਂ ਵਿਚ ਦੱਬਦਾ ਨਜ਼ਰ ਆ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ, ਜਲ੍ਹਿਆਂਵਾਲਾ ਬਾਗ, ਦੁਰਗਿਆਣਾ ਮੰਦਰ ਅਤੇ ਹੋਰ ਧਾਰਮਿਕ ਅਸਥਾਨਾਂ ’ਤੇ ਰੋਜ਼ਾਨਾ ਲੱਖਾਂ ਸ਼ਰਧਾਲੂ ਨਤਮਸਤਕ ਹੋਣ ਆਉਂਦੇ ਹਨ। ਦੂਜੇ ਪਾਸੇ, ਘਰ-ਘਰ ਤੋਂ ਕੂੜਾ ਚੁੱਕਣ ਵਾਲੀ ‘ਥ੍ਰੀ-ਆਰ’ ਕੰਪਨੀ ਦੇ ਵੈਂਡਰਾਂ ਦੀਆਂ ਟਰਾਲੀਆਂ ਬੰਦ ਹੋਣ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਠੱਪ ਹੋ ਗਈ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ: ਬੰਬ ਨਾਲ ਉੱਡਾ ਦਿੱਤੇ ਜਾਣਗੇ ਸਕੂਲ..., ਮਿਲੀ ਧਮਕੀ ਭਰੀ ਈਮੇਲ
ਜ਼ਿਕਰਯੋਗ ਹੈ ਕਿ ਕੰਪਨੀ ਨੂੰ ਕੂੜਾ ਚੁੱਕਣ ਦਾ ਠੇਕਾ ਮਿਲਿਆਂ ਅਜੇ ਥੋੜ੍ਹਾ ਸਮਾਂ ਹੀ ਹੋਇਆ ਹੈ ਅਤੇ ਪੇਮੈਂਟ ਨਾ ਹੋਣ ਕਾਰਨ ਪਹਿਲੀ ਵਾਰ ਵੈਂਡਰਾਂ ਨੇ ਕੰਮ ਰੋਕ ਦਿੱਤਾ ਹੈ। ਰੋਜ਼ਾਨਾ ਲੱਖਾਂ ਸ਼ਰਧਾਲੂ ਅਤੇ ਸੈਲਾਨੀ ਅੰਮ੍ਰਿਤਸਰ ਪਹੁੰਚਦੇ ਹਨ, ਪਰ ਸ਼ਹਿਰ ਵਿਚ ਫੈਲੀ ਗੰਦਗੀ ਅਤੇ ਬਦਬੂ ਕਾਰਨ ਧਾਰਮਿਕ ਸ਼ਹਿਰ ਦੇ ਅਕਸ ਨੂੰ ਭਾਰੀ ਨੁਕਸਾਨ ਪਹੁੰਚ ਰਿਹਾ ਹੈ। ਵਿਦੇਸ਼ਾਂ ਤੋਂ ਆਉਣ ਵਾਲੇ ਸੈਲਾਨੀਆਂ ਵਿਚ ਵੀ ਗਲਤ ਸੁਨੇਹਾ ਜਾ ਰਿਹਾ ਹੈ, ਜਿਸ ਨਾਲ ਟੂਰਿਜ਼ਮ ’ਤੇ ਸਿੱਧਾ ਅਸਰ ਪੈਣ ਦਾ ਖ਼ਤਰਾ ਬਣ ਗਿਆ ਹੈ। ਕੂੜਾ ਲਿਫ਼ਟਿੰਗ ਦੀ ਜ਼ਿੰਮੇਵਾਰੀ ਸੰਭਾਲ ਰਹੀ ਕੰਪਨੀ ਦੇ ਵੈਂਡਰਾਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਕਈ ਮਹੀਨਿਆਂ ਤੋਂ ਭੁਗਤਾਨ ਨਹੀਂ ਮਿਲਿਆ। ਡੀਜ਼ਲ, ਟਰਾਲੀਆਂ ਦੀ ਮੁਰੰਮਤ ਅਤੇ ਮਜ਼ਦੂਰੀ ਦਾ ਸਾਰਾ ਬੋਝ ਵੈਂਡਰਾਂ ’ਤੇ ਹੈ, ਜਿਸ ਕਾਰਨ ਕੰਮ ਜਾਰੀ ਰੱਖਣਾ ਸੰਭਵ ਨਹੀਂ।
ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇ ਪੈ ਗਿਆ ਭੜਥੂ, ਥਾਈਲੈਂਡ ਤੋਂ ਕਰੋੜਾਂ ਦੀ ਡਰੱਗ ਲੈ ਕੇ ਪੁੱਜੀ ਮੁਕਤਸਰ ਦੀ ਮੁਟਿਆਰ ਕਾਬੂ
ਅਧਿਕਾਰੀਆਂ ਦੀ ਚੁੱਪ ਅਤੇ ਲੋਕਾਂ ਦਾ ਰੋਸ
ਸਭ ਤੋਂ ਗੰਭੀਰ ਗੱਲ ਇਹ ਹੈ ਕਿ ਇਸ ਸੰਕਟ ’ਤੇ ‘ਥ੍ਰੀ-ਆਰ’ ਕੰਪਨੀ ਦੇ ਅਧਿਕਾਰੀ ਫ਼ੋਨ ਚੁੱਕਣ ਨੂੰ ਵੀ ਤਿਆਰ ਨਹੀਂ ਹਨ। ਲੋਕਾਂ ਅਤੇ ਸੰਗਤ ਵੱਲੋਂ ਵਾਰ-ਵਾਰ ਸੰਪਰਕ ਕਰਨ ਦੇ ਬਾਵਜੂਦ ਕੋਈ ਜਵਾਬ ਨਹੀਂ ਮਿਲ ਰਿਹਾ। ਧਾਰਮਿਕ ਸ਼ਹਿਰ ਦੀ ਸਫ਼ਾਈ ਨਾਲ ਜੁੜਿਆ ਮਾਮਲਾ ਨਿੱਜੀ ਕੰਪਨੀ ਦੀ ਲਾਪ੍ਰਵਾਹੀ ਦੀ ਭੇਟ ਚੜ੍ਹਦਾ ਨਜ਼ਰ ਆ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਦਾ ਵੱਡੀ ਚੇਤਾਵਨੀ: ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦਾ ਅਲਰਟ ਜਾਰੀ
ਸ਼ਹਿਰ ਵਾਸੀਆਂ ਅਤੇ ਵਪਾਰੀਆਂ ਨੇ ਚਿਤਾਵਨੀ
ਸ਼ਹਿਰ ਵਾਸੀਆਂ ਅਤੇ ਵਪਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਤੁਰੰਤ ਕੂੜਾ ਚੁੱਕਣ ਦਾ ਕੰਮ ਸ਼ੁਰੂ ਨਾ ਹੋਇਆ ਤਾਂ ਧਾਰਮਿਕ ਅਤੇ ਟੂਰਿਜ਼ਮ ਸੰਸਥਾਵਾਂ ਨੂੰ ਨਾਲ ਲੈ ਕੇ ਵੱਡਾ ਅੰਦੋਲਨ ਕੀਤਾ ਜਾਵੇਗਾ। ਹੁਣ ਸਵਾਲ ਇਹ ਹੈ ਕਿ ਕੀ ਗੌਰਮਿੰਟ ਅਤੇ ਪ੍ਰਸ਼ਾਸਨ ਕੰਪਨੀ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗਾ ਜਾਂ ਸ਼ਹਿਰ ਗੰਦਗੀ ਵਿੱਚ ਹੀ ਡੁੱਬਿਆ ਰਹੇਗਾ?
ਇਹ ਵੀ ਪੜ੍ਹੋ- ਪੰਜਾਬ 'ਚ 27 ਜਨਵਰੀ ਨੂੰ ਕੀਤੀ ਜਾਵੇ ਸਰਕਾਰੀ ਛੁੱਟੀ, ਉੱਠੀ ਇਹ ਮੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
