ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਜਿਮੀ ਗਰਗ ਨੇ ਲਿਆ ਮੁੱਖ ਮੰਤਰੀ ਤੋਂ ਆਸ਼ੀਰਵਾਦ

Sunday, Nov 05, 2017 - 08:16 AM (IST)

ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਜਿਮੀ ਗਰਗ ਨੇ ਲਿਆ ਮੁੱਖ ਮੰਤਰੀ ਤੋਂ ਆਸ਼ੀਰਵਾਦ

ਪਟਿਆਲਾ  (ਜੋਸਨ) - ਜ਼ਿਲਾ ਕਾਂਗਰਸ ਕਮੇਟੀ ਪਟਿਆਲਾ ਦੇ ਸੀਨੀਅਰ ਮੀਤ ਪ੍ਰਧਾਨ ਜਿਮੀ ਗਰਗ ਸਮਾਣਾ ਨੇ ਅੱਜ ਵਿਸ਼ੇਸ਼ ਤੌਰ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਜਿਮੀ ਗਰਗ ਨੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਜ਼ਿਲਾ ਪਟਿਆਲਾ ਨੂੰ ਜੋ 1000 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਹੈ, ਇਸ ਨਾਲ ਪਟਿਆਲਾ ਦਾ ਨਕਸ਼ਾ ਬਦਲ ਜਾਵੇਗਾ। ਉਨ੍ਹਾਂ ਆਖਿਆ ਕਿ ਕਾਂਗਰਸ ਪੰਜਾਬ ਦਾ ਵਿਕਾਸ ਚਾਹੁੰਦੀ ਹੈ ਤੇ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਦੇ ਵਿਕਾਸ ਲਈ ਵਿਸ਼ੇਸ਼ ਯੋਜਨਾਵਾਂ ਉਲੀਕ ਰਹੇ ਹਨ।


Related News