ਲੋਕ ਸਭਾ ‘ਚ “ਬੋਲੇ ਸੋ ਨਿਹਾਲ” ਜੈਕਾਰਿਆਂ ‘ਤੇ ਵਿਵਾਦ ‘ਤੇ ਜਥੇਦਾਰ ਗੜਗੱਜ ਦੀ ਪ੍ਰਤੀਕ੍ਰਿਆ

Tuesday, Apr 07, 2026 - 11:51 AM (IST)

ਲੋਕ ਸਭਾ ‘ਚ “ਬੋਲੇ ਸੋ ਨਿਹਾਲ” ਜੈਕਾਰਿਆਂ ‘ਤੇ ਵਿਵਾਦ ‘ਤੇ ਜਥੇਦਾਰ ਗੜਗੱਜ ਦੀ ਪ੍ਰਤੀਕ੍ਰਿਆ

ਅੰਮ੍ਰਿਤਸਰ (ਜ.ਬ.)- ਅੰਮ੍ਰਿਤਸਰ 'ਚ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਿੱਥੇ ਇੱਕ ਪਾਸੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਸੁੰਦਰ ਜਲੋਅ ਸਾਹਿਬ ਸਜਾਏ ਗਏ ਅਤੇ ਸੰਗਤਾਂ ਸਵੇਰ ਤੋਂ ਹੀ ਦਰਸ਼ਨ ਕਰ ਰਹੀਆਂ ਹਨ, ਉੱਥੇ ਹੀ ਦੂਜੇ ਪਾਸੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਸਥਿਤ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਜਨਮ ਅਸਥਾਨ ‘ਤੇ ਮੱਥਾ ਟੇਕ ਰਹੀਆਂ ਹਨ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਪਹੁੰਚ ਕੇ ਨਤਮਸਤਕ ਹੋਏ। ਉਨ੍ਹਾਂ ਨੇ ਸਮੂਹ ਸਿੱਖ ਸੰਗਤ ਅਤੇ ਗੁਰੂ ਨਾਨਕ ਨਾਮ ਲੇਵਾ ਨੂੰ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ।

ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ Orange Alert

ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਸਾਰੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਧਾਰਮਿਕ ਜ਼ੁਲਮ ਦੇ ਖ਼ਿਲਾਫ਼ ਖੜ੍ਹ ਕੇ ਤਿਲਕ ਤੇ ਜਨੇਊ ਦੀ ਰੱਖਿਆ ਲਈ ਆਪਣੀ ਸ਼ਹਾਦਤ ਦਿੱਤੀ, ਜੋ ਇਤਿਹਾਸ ਵਿੱਚ ਬੇਮਿਸਾਲ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਉਪਦੇਸ਼ “ਨਾ ਆਪ ਡਰਨਾ ਤੇ ਨਾ ਕਿਸੇ ਨੂੰ ਡਰਾਉਣਾ” ਅੱਜ ਵੀ ਸਾਨੂੰ ਸਹੀ ਰਾਹ ਦਿਖਾਉਂਦਾ ਹੈ।

PunjabKesari

ਇਹ ਵੀ ਪੜ੍ਹੋ- ਪੰਜਾਬ: ਅਪ੍ਰੈਲ ’ਚ ਵੱਧ ਮੀਂਹ ਪੈਣ ਦੀ ਸੰਭਾਵਨਾ, ਮਈ-ਜੂਨ ਦੀਆਂ ਰਾਤਾਂ 'ਚ ਗਰਮੀ ਕੱਢੇਗੀ ਵੱਟ

ਜਥੇਦਾਰ ਨੇ ਬੰਦੀ ਸਿੰਘਾਂ ਦੇ ਮਸਲੇ ‘ਤੇ ਗੱਲ ਕਰਦਿਆਂ ਕਿਹਾ ਕਿ ਇਹ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਮਾਮਲਾ ਹੈ ਅਤੇ ਸਮੂਹ ਪੰਥ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ‘ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ ਅਤੇ ਜਿਨ੍ਹਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਖ ਧਾਰਮਿਕ ਨਿਸ਼ਾਨੀਆਂ ‘ਤੇ ਲੱਗ ਰਹੀਆਂ ਪਾਬੰਦੀਆਂ ਦਾ ਵੀ ਜ਼ਿਕਰ ਕੀਤਾ। ਜਥੇਦਾਰ ਨੇ ਕਿਹਾ ਕਿ ਕਿਰਪਾਨ ਸਿੱਖ ਧਰਮ ਦਾ ਅਟੁੱਟ ਅੰਗ ਹੈ ਅਤੇ ਇਸ ‘ਤੇ ਕਿਸੇ ਵੀ ਤਰ੍ਹਾਂ ਦੀ ਪਾਬੰਦੀ ਸਿੱਖਾਂ ਦੇ ਸੰਵਿਧਾਨਕ ਹੱਕਾਂ ‘ਤੇ ਸਿੱਧਾ ਹਮਲਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਹਵਾਈ ਅੱਡਿਆਂ ‘ਤੇ ਅੰਮ੍ਰਿਤਧਾਰੀ ਸਿੱਖਾਂ ਨੂੰ ਕਿਰਪਾਨ ਨਾਲ ਜਾਣ ‘ਤੇ ਲੱਗੀਆਂ ਪਾਬੰਦੀਆਂ ਨੂੰ ਤੁਰੰਤ ਵਾਪਸ ਲਿਆ ਜਾਵੇ।

PunjabKesari

ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਕੱਲ੍ਹ ਅੱਧੇ ਦਿਨ ਦੀ ਛੁੱਟੀ

ਲੋਕ ਸਭਾ ਵਿੱਚ “ਬੋਲੇ ਸੋ ਨਿਹਾਲ” ਦੇ ਜੈਕਾਰਿਆਂ ‘ਤੇ ਹੋਏ ਵਿਵਾਦ ਬਾਰੇ ਪੁੱਛੇ ਗਏ ਸਵਾਲ ‘ਤੇ ਜਥੇਦਾਰ ਗੜਗੱਜ ਨੇ ਕਿਹਾ ਕਿ ਇਹ ਜੈਕਾਰਾ ਸਿੱਖ ਕੌਮ ਦੀ ਸ਼ਾਨ ਹੈ ਅਤੇ ਇਤਿਹਾਸ ਵਿੱਚ ਇਸਦਾ ਵੱਡਾ ਮਹੱਤਵ ਰਿਹਾ ਹੈ। ਉਨ੍ਹਾਂ ਕਿਹਾ ਕਿ ਖਾਲਸਾਈ ਜੈਕਾਰਿਆਂ ਨੇ ਦੇਸ਼ ਅਤੇ ਕੌਮ ਵਿੱਚ ਹਮੇਸ਼ਾ ਚੜ੍ਹਦੀ ਕਲਾ ਪੈਦਾ ਕੀਤੀ ਹੈ ਅਤੇ ਇਹ ਸਿੱਖ ਇਤਿਹਾਸ ਦਾ ਅਹਿਮ ਹਿੱਸਾ ਹਨ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਸਾਨੂੰ ਮਨੁੱਖੀ ਅਧਿਕਾਰਾਂ, ਧਾਰਮਿਕ ਆਜ਼ਾਦੀ ਅਤੇ ਸੱਚ ਦੇ ਰਾਹ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ ਅਤੇ ਸਾਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ‘ਤੇ ਅਮਲ ਕਰਨਾ ਚਾਹੀਦਾ ਹੈ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News