ਗੜ੍ਹਦੀਵਾਲਾ: ਡੈਮ ’ਚ ਨਹਾਉਣ ਗਏ 4 ਨੌਜਵਾਨਾਂ ’ਚੋਂ 1 ਡੁੱਬਿਆ, ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ

Monday, Apr 11, 2022 - 10:23 AM (IST)

ਗੜ੍ਹਦੀਵਾਲਾ: ਡੈਮ ’ਚ ਨਹਾਉਣ ਗਏ 4 ਨੌਜਵਾਨਾਂ ’ਚੋਂ 1 ਡੁੱਬਿਆ, ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ

ਗੜ੍ਹਦੀਵਾਲਾ (ਭੱਟੀ) - ਜ਼ਿਲ੍ਹਾ ਹੁਸ਼ਿਆਰਪੁਰ ਦੇ ਥਾਣਾ ਗੜ੍ਹਦੀਵਾਲਾ ਅਧੀਨ ਪੈਂਦੇ ਥਾਣਾ ਡੈਮ ’ਤੇ ਘੁੰਮਣ ਗਏ 4 ਨੌਜਵਾਨਾਂ ’ਚ ਇਕ ਨੌਜਵਾਨ ਦੇ ਪਾਣੀ ਵਿਚ ਡੁੱਬਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘੁੰਮਣ ਗਏ 4 ਨੌਜਵਾਨਾਂ ’ਚੋਂ ਤਿੰਨ ਪ੍ਰਵਾਸੀ ਅਤੇ ਇਕ ਪੰਜਾਬੀ ਨੌਜਵਾਨ ਸੀ। ਡੈਮ ਦੇ ਪਾਣੀ ’ਚ ਨਹਾਉਂਦੇ ਸਮੇਂ ਇਨ੍ਹਾਂ ’ਚੋਂ ਇਕ ਨੌਜਵਾਨ ਦੀ ਪਾਣੀ ਵਿਚ ਡੁੱਬਣ ਨਾਲ ਮੌਤ ਹੋ ਗਈ।

ਪੜ੍ਹੋ ਇਹ ਵੀ ਖ਼ਬਰ - ਅਧਿਆਪਕ ਦੀ ਸ਼ਰਮਸਾਰ ਕਰਤੂਤ: ਵਿਆਹ ਦਾ ਝਾਂਸਾ ਦੇ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਬਣਾਏ ਸਰੀਰਕ ਸਬੰਧ

ਇਸ ਸਬੰਧੀ ਸੂਚਨਾ ਮਿਲਦਿਆਂ ਥਾਣਾ ਗੜ੍ਹਦੀਵਾਲਾ ਦੇ ਸਬ ਇੰਸਪੈਕਟਰ ਪਰਮਿੰਦਰ ਸਿੰਘ ਤੇ ਏ.ਐੱਸ.ਆਈ. ਦਰਸ਼ਨ ਸਿੰਘ ਸਮੇਤ ਪੁਲਸ ਫੋਰਸ ਮੌਕੇ ’ਤੇ ਪਹੁੰਚ ਗਈ। ਉਨ੍ਹਾਂ ਨੇ ਡੈਮ „ਵਿਚ ਡੁੱਬੇ ਨੌਜਵਾਨ ਦੀ ਦੇਰ ਰਾਤ ਤੱਕ„ ਤਲਾਸ਼ ਕੀਤੀ ਪਰ ਹਨੇਰਾ ਹੋਣ ਕਾਰਨ ਕੁਝ ਵੀ ਹਾਸਲ ਨਹੀਂ ਹੋਇਆ। 

ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ: ਗਰਭਵਤੀ ਦੇ ਢਿੱਡ ’ਚ ਨੌਜਵਾਨਾਂ ਨੇ ਮਾਰੀਆਂ ਲੱਤਾਂ, 20 ਘੰਟੇ ਸਿਵਲ ਹਸਪਤਾਲ ’ਚ ਤੜਫਦੀ ਰਹੀ

ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਪੁਲਸ ਪਾਰਟੀ ਅਤੇ ਬਾਬਾ ਦੀਪ ਸਿੰਘ ਸੇਵਾ ਦਲ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਦੀ ਟੀਮ ਵੱਲੋਂ ਨੰਗਲ ਡੈਮ ਤੋਂ ਗੋਤਾਖੋਰ ਮੰਗਵਾ ਕੇ ਉਨ੍ਹਾਂ ਦੀ ਸਹਾਇਤਾ ਨਾਲ ਨੌਜਵਾਨ ਦੀ ਮ੍ਰਿਤਕ ਲਾਸ਼ ਬਾਹਰ ਕੱਢ ਲਈ ਗਈ। ਮ੍ਰਿਤਕ ਦੀ ਪਛਾਣ ਅਸ਼ਨੀ ਪੁੱਤਰ ਜਗਦੀਸ਼ ਲਾਲ ਵਾਸੀ ਗੁਜਰਾਤੀ ਮੁਹੱਲਾ ਵਾਰਡ ਨੰਬਰ-6 ਗੜ੍ਹਦੀਵਾਲਾ ਵਜੋਂ ਹੋਈ ਹੈ। ਪੁੱਤਰ ਦੀ ਮੌਤ ਦਾ ਪਤਾ ਲੱਗਣ ’ਤੇ ਪਰਿਵਾਰਕ ਮੈਂਬਰਾਂ ਦਾ ਬੁਰਾ ਹਾਲ ਹੋ ਗਿਆ। 

ਪੜ੍ਹੋ ਇਹ ਵੀ ਖ਼ਬਰ - ਭਿੱਖੀਵਿੰਡ ’ਚ ਵੱਡੀ ਵਾਰਦਾਤ: 50 ਰੁਪਏ ਦੀ ਖ਼ਾਤਰ ਇੱਟਾਂ ਮਾਰ-ਮਾਰ ਕੀਤਾ ਨੌਜਵਾਨ ਦਾ ਕਤਲ

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


author

rajwinder kaur

Content Editor

Related News