ਪੰਜਾਬ 'ਚ ਸਰੇ ਬਾਜ਼ਾਰ ਮੁੰਡੇ ਦਾ ਕਤਲ, ਭੱਜ ਰਹੇ ਕਾਤਲਾਂ ਨਾਲ ਵਾਪਰਿਆ ਹਾਦਸਾ, 1 ਦੀ ਮੌਤ
Tuesday, Dec 24, 2024 - 11:03 AM (IST)
ਹੁਸ਼ਿਆਰਪੁਰ (ਅਮਰੀਕ) : ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਵਿਚ ਕੁਝ ਹਮਲਾਵਰਾਂ ਵਲੋਂ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਬੀਤੀ ਰਾਤ ਦੀ ਹੈ। ਹਮਲਾਵਰਾਂ ਨੇ ਗੜ੍ਹਦੀਵਾਲਾ ਅੱਡੇ 'ਚ ਸ਼ਰੇਆਮ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਤੋਂ ਬਾਅਦ ਜਦੋਂ ਕਾਤਲ ਮੌਕੇ ਤੋਂ ਫਰਾਰ ਹੋ ਰਹੇ ਸਨ ਤਾਂ ਉਨ੍ਹਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ, ਇਸ ਹਾਦਸੇ ਵਿਚ ਇਕ ਕਾਤਲ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਅਵਿਨਾਸ਼ ਕੁਮਾਰ ਪੁੱਤਰ ਮੰਗਤ ਰਾਮ ਵਾਸੀ ਮਿਰਜ਼ਾਪੁਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਬਿਜਲੀ ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ ਪਾਵਰਕਾਮ ਦਾ ਨਵਾਂ ਫ਼ੈਸਲਾ
ਕਾਤਲਾਂ ਦੀ ਗੱਡੀ ਨਾਲ ਵਾਪਰੇ ਹਾਦਸੇ ਵਿਚ ਤਿੰਨ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜਿਨ੍ਹਾਂ ਦੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜ਼ਖਮੀਆਂ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਉਧਰ ਪੁਲਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਵਾਰਦਾਤ ਦੇ ਪਿੱਛੇ ਦੇ ਕਾਰਣਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਪੰਜਾਬ ਦੇ ਸਕੂਲਾਂ ਵਿਚ ਭਲਕੇ ਤੋਂ ਛੁੱਟੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e