ਗੜ੍ਹਸ਼ੰਕਰ ਦੇ 2 ਪਿੰਡਾਂ ’ਚ ਵਾਪਰੀ ਬੇਅਦਬੀ ਦੀ ਘਟਨਾ, ਮੂਰਤੀਆਂ ਨਾਲ ਕੀਤੀ ਛੇੜਛਾੜ
Tuesday, Mar 15, 2022 - 11:45 AM (IST)
![ਗੜ੍ਹਸ਼ੰਕਰ ਦੇ 2 ਪਿੰਡਾਂ ’ਚ ਵਾਪਰੀ ਬੇਅਦਬੀ ਦੀ ਘਟਨਾ, ਮੂਰਤੀਆਂ ਨਾਲ ਕੀਤੀ ਛੇੜਛਾੜ](https://static.jagbani.com/multimedia/2022_3image_12_04_358531666hsp1.jpg)
ਗੜ੍ਹਸ਼ੰਕਰ ( ਸੰਜੀਵ ) - ਪੰਜਾਬ ਵਿੱਚ ਨਵੀਂ ਸਰਕਾਰ ਬਣੀ ਨੂੰ ਅਜੇ ਕੁਝ ਹੀ ਦਿਨ ਹੋਏ ਹਨ ਕਿ ਪੰਜਾਬ ਵਿੱਚ ਬੇਅਦਬੀ ਦੀ ਘਟਨਾ ਸਾਹਮਣੇ ਆਉਣ ਲੱਗ ਪਈਆਂ ਹਨ। ਬੀਤੇ ਦਿਨੀਂ ਹੁਸ਼ਿਆਰਪੁਰ ਦੇ ਟਾਂਡਾ ਵਿਖੇ ਗਊਆਂ ਦੀਆਂ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਹੁਣ ਗੜ੍ਹਸ਼ੰਕਰ ਦੇ ਪਿੰਡ ਪਦਰਾਣਾ ਅਤੇ ਸਤਨੌਰ ਵਿਖੇ ਮੂਰਤੀਆਂ ਨਾਲ ਬੇਅਦਬੀ ਕਰਨ ਦੀ ਘਟਨਾ ਸਾਹਮਣੇ ਆਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ : 31 ਸਾਲਾ ਨੌਜਵਾਨ ਦਾ ਦਿਲ ’ਚ ਗੋਲੀ ਮਾਰ ਕੀਤਾ ਕਤਲ, ਖੂਨ ਨਾਲ ਲੱਥਪੱਥ ਮਿਲੀ ਲਾਸ਼
ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਸਵੇਰੇ ਦੇਖਿਆ ਕਿ ਪਿੰਡ ਪਦਰਾਣਾ ਵਿਖੇ ਬਣੇ ਹੋਏ ਭਗਵਾਨ ਸ਼ੰਕਰ ਦੇ ਮੰਦਰ ਅਤੇ ਪਿੰਡ ਸਤਨੌਰ ਵਿਖੇ ਪੀਰਾਂ ਦੀ ਜਗ੍ਹਾ ’ਤੇ ਮੂਰਤੀਆਂ ਨਾਲ ਛੇੜਖਾਨੀ ਕਰਕੇ ਉਨ੍ਹਾਂ ਨੂੰ ਤੋੜਿਆ ਹੋਇਆ ਸੀ। ਇਸ ਘਟਨਾ ਦੇ ਸਬੰਧ ’ਚ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਜਲਦ ਫੜਿਆ ਜਾਵੇ।
ਪੜ੍ਹੋ ਇਹ ਵੀ ਖ਼ਬਰ - ਸ਼ਹੀਦੀ ਪੁਰਬ ’ਤੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, SGPC ਨੇ ਮੰਗੇ ਪਾਸਪੋਰਟ
ਦੱਸ ਦੇਈਏ ਕਿ ਪਿੰਡ ਵਾਸੀਆਂ ਵਲੋਂ ਇਸ ਘਟਨਾ ਦੇ ਸਬੰਧ ’ਚ ਥਾਣਾ ਗੜ੍ਹਸ਼ੰਕਰ ਦੀ ਪੁਲਸ ਨੂੰ ਸੂਚਿਤ ਕੀਤਾ ਗਿਆ। ਐੱਸ.ਐੱਚ.ਓ. ਰਾਜੀਵ ਕੁਮਾਰ ਆਪਣੀ ਪੁਲਸ ਪਾਰਟੀ ਨਾਲ ਮਿਲ ਕੇ ਘਟਨਾ ਸਥਾਨ ’ਤੇ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਇਸ ਮਾਮਲੇ ਦੀ ਤਫ਼ਤੀਸ਼ ਕਰਨੀ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਵੱਡੀ ਵਾਰਦਾਤ: ਕਲਯੁਗੀ ਪਿਓ ਨੇ 5 ਮਹੀਨੇ ਦੀ ਧੀ ਨੂੰ ਜ਼ੋਰ ਨਾਲ ਜ਼ਮੀਨ 'ਤੇ ਸੁੱਟ ਕੇ ਕੀਤਾ ਕਤਲ
ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ