ਪੰਜਾਬ ਦਾ ਇਹ ਇਲਾਕਾ ਕਰਵਾਇਆ ਗਿਆ ਖਾਲ੍ਹੀ, ਲੀਕ ਹੋ ਗਈ ਗੈਸ ਪਾਈਪਲਾਈਨ
Tuesday, Apr 28, 2026 - 04:52 PM (IST)
ਗੁਰਦਾਸਪੁਰ (ਹਰਮਨ) : ਗੁਰਦਾਸਪੁਰ ਸ਼ਹਿਰ ਵਿਚ ਘਰੇਲੂ ਰਸੋਈ ਗੈਸ ਦੀ ਸਪਲਾਈ ਲਈ ਗੁਜਰਾਤ ਗੈਸ ਕੰਪਨੀ ਵੱਲੋਂ ਵਿਛਾਈ ਗਈ ਮੇਨ ਪਾਈਪਲਾਈਨ ਅੱਜ ਅਚਾਨਕ ਲੀਕ ਹੋ ਜਾਣ ਕਾਰਨ ਹੜਕੰਪ ਮਚ ਗਿਆ। ਇਹ ਘਟਨਾ ਭਗਵਾਨ ਪਰਸ਼ੂਰਾਮ ਚੌਂਕ ਨੇੜੇ ਇਕ ਪੈਟਰੋਲ ਪੰਪ ਸਾਹਮਣੇ ਵਾਪਰੀ, ਜਿੱਥੇ ਪਾਈਪਲਾਈਨ ਵਿਚੋਂ ਤੇਜ਼ੀ ਨਾਲ ਗੈਸ ਨਿਕਲਣ ਲੱਗੀ। ਗੈਸ ਲੀਕ ਹੋਣ ਦੀ ਜਾਣਕਾਰੀ ਮਿਲਦੇ ਹੀ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਸ ਪ੍ਰਸ਼ਾਸਨ ਅਤੇ ਗੁਜਰਾਤ ਗੈਸ ਕੰਪਨੀ ਦੇ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਸੁਰੱਖਿਆ ਦੇ ਮੱਦੇਨਜ਼ਰ ਨੇੜਲੇ ਇਲਾਕੇ ਨੂੰ ਖਾਲੀ ਕਰਵਾ ਦਿੱਤਾ ਗਿਆ।
ਇਹ ਵੀ ਪੜ੍ਹੋ : ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ
ਮੌਕੇ ’ਤੇ ਮੌਜੂਦ ਗੁਜਰਾਤ ਗੈਸ ਕੰਪਨੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਪ੍ਰਾਰੰਭਿਕ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਨੇੜੇ ਬਿਜਲੀ ਵਿਭਾਗ ਦੇ ਕਰਮਚਾਰੀ ਖੰਭੇ ਲਗਾਉਣ ਲਈ ਖੁਦਾਈ ਕਰ ਰਹੇ ਸਨ। ਇਸ ਦੌਰਾਨ ਸੰਭਾਵਨਾ ਹੈ ਕਿ ਖੁਦਾਈ ਕਰਦੇ ਸਮੇਂ ਗੈਸ ਦੀ ਮੇਨ ਪਾਈਪਲਾਈਨ ਨੁਕਸਾਨੀ ਗਈ ਹੋਵੇ, ਜਿਸ ਕਾਰਨ ਗੈਸ ਲੀਕ ਹੋਣੀ ਸ਼ੁਰੂ ਹੋ ਗਈ। ਉਨ੍ਹਾਂ ਦੱਸਿਆ ਕਿ ਕੰਪਨੀ ਵੱਲੋਂ ਤੁਰੰਤ ਗੈਸ ਸਪਲਾਈ ਬੰਦ ਕਰ ਦਿੱਤੀ ਗਈ ਹੈ ਅਤੇ ਟੈਕਨੀਕਲ ਟੀਮ ਵੱਲੋਂ ਪਾਈਪਲਾਈਨ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪਟਿਆਲਾ : ਸ਼ੰਭੂ ਨੇੜੇ ਰੇਲਵੇ ਟ੍ਰੈਕ 'ਤੇ ਹੋਏ ਬਲਾਸਟ ਨੂੰ ਲੈ ਕੇ ਸਨਸਨੀਖੇਜ਼ ਖ਼ੁਲਾਸਾ
ਘਟਨਾ ਦੀ ਜਾਣਕਾਰੀ ਮਿਲਣ ’ਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵੀ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਪੁਲਸ, ਫਾਇਰ ਬ੍ਰਿਗੇਡ ਅਤੇ ਹੋਰ ਸੁਰੱਖਿਆ ਏਜੰਸੀਆਂ ਨੂੰ ਵੀ ਤੈਨਾਤ ਕੀਤਾ ਗਿਆ। ਪੁਲਸ ਵੱਲੋਂ ਲੋਕਾਂ ਨੂੰ ਘਟਨਾ ਸਥਾਨ ਦੇ ਨੇੜੇ ਜਾਣ ਤੋਂ ਰੋਕਿਆ ਗਿਆ, ਜਦਕਿ ਨੇੜਲੇ ਇਲਾਕੇ ਵਿਚ ਕੰਮ ਕਰ ਰਹੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅੱਗ ਜਲਾਉਣ ਜਾਂ ਅਜਿਹਾ ਕੋਈ ਕੰਮ ਕਰਨ ਤੋਂ ਮਨ੍ਹਾਂ ਕੀਤਾ ਗਿਆ, ਜਿਸ ਨਾਲ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ। ਸਮੇਂ ਸਿਰ ਪ੍ਰਸ਼ਾਸਨ ਅਤੇ ਕੰਪਨੀ ਵੱਲੋਂ ਕੀਤੀ ਗਈ ਕਾਰਵਾਈ ਕਾਰਨ ਇਕ ਵੱਡਾ ਹਾਦਸਾ ਟਲ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਦਾ ਯੂ-ਟਰਨ, ਵਿਭਾਗ ਨੇ ਜਾਰੀ ਕੀਤਾ ਅਲਰਟ, ਮੀਂਹ ਦੇ ਨਾਲ ਆਵੇਗਾ ਹਨ੍ਹੇਰੀ-ਤੂਫਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
