ਗੈਸ ਕੁਨੈਕਸ਼ਨ ਅਤੇ ਆਧਾਰ ਕਾਰਡ ਹੋਣਗੇ ਰੱਦ! ਇਕੱਠਾ ਕੀਤਾ ਜਾ ਰਿਹਾ ਡਾਟਾ, ਪੜ੍ਹੋ ਪੂਰੀ ਖ਼ਬਰ
Friday, Jan 09, 2026 - 10:42 AM (IST)
ਲੁਧਿਆਣਾ (ਖੁਰਾਣਾ) : ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲਾ ਵਲੋਂ ਦੇਸ਼ ਭਰ 'ਚ ਮਰੇ ਹੋਏ ਲੋਕਾਂ ਦੇ ਗੈਸ ਕੁਨੈਕਸ਼ਨ ਅਤੇ ਆਧਾਰ ਕਾਰਡ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ, ਜਿਸ ਦੇ ਲਈ ਮੰਤਰਾਲੇ ਵਲੋਂ ਸੂਬਾ ਸਰਕਾਰਾਂ ਤੋਂ ਮ੍ਰਿਤਕ ਲੋਕਾਂ ਦਾ ਡਾਟਾ ਇਕੱਠਾ ਕੀਤਾ ਜਾਵੇਗਾ ਤਾਂ ਜੋ ਘਰੇਲੂ ਗੈਸ ਕੁਨੈਕਸ਼ਨਾਂ ਦੀ ਬੁਕਿੰਗ ਅਤੇ ਕਾਲਾ ਬਾਜ਼ਾਰੀ ਵਰਗੇ ਸਿਸਟਮ 'ਚ ਪੂਰੀ ਤਰ੍ਹਾਂ ਪਾਰਦਰਸ਼ਤਾ ਲਿਆਂਦੀ ਜਾ ਸਕੇ। ਇੱਥੇ ਦੱਸਣਾ ਜ਼ਰੂਰੀ ਹੋਵੇਗਾ ਕਿ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਵਲੋਂ ਦੇਸ਼ ਦੀਆਂ 3 ਪ੍ਰਮੁੱਖ ਗੈਸ ਕੰਪਨੀਆਂ ਜ਼ਰੀਏ ਹਰ ਘਰੇਲੂ ਗੈਸ ਖ਼ਪਤਕਾਰ ਨੂੰ ਪ੍ਰਤੀ ਗੈਸ ਸਿਲੰਡਰ ਦੀ ਡਲਿਵਰੀ ’ਤੇ ਕਰੀਬ 22 ਰੁਪਏ ਦੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਇਕ ਅੰਦਾਜ਼ੇ ਮੁਤਾਬਕ ਮੌਜੂਦਾ ਸਮੇਂ ਦੌਰਾਨ ਦੇਸ਼ ਭਰ 'ਚ 50 ਕਰੋੜ ਦੇ ਕਰੀਬ ਘਰੇਲੂ ਗੈਸ ਖ਼ਪਤਕਾਰ ਐੱਲ. ਪੀ. ਜੀ. ਸਿਲੰਡਰ ਦੀ ਵਰਤੋਂ ਕਰ ਰਹੇ ਹਨ, ਜਿਨ੍ਹਾਂ 'ਚ ਕਈ ਖ਼ਪਤਕਾਰ ਪਹਿਲਾਂ ਮਰ ਚੁੱਕੇ ਆਪਣੇ ਬਜ਼ੁਰਗਾਂ ਦੇ ਨਾਂ ’ਤੇ ਚੱਲ ਰਹੇ ਗੈਸ ਕੁਨੈਕਸ਼ਨ ਨੂੰ ਆਪਣੇ ਨਾਂ ’ਤੇ ਟਰਾਂਸਫਰ ਕਰਵਾਏ ਬਿਨਾਂ ਹੀ ਹਰ ਮਹੀਨੇ ਗੈਸ ਸਿਲੰਡਰ ਦੀ ਬੁਕਿੰਗ ਕਰਵਾ ਕੇ ਡਲਿਵਰੀ ਦੇ ਨਾਲ ਹੀ ਸਬਸਿਡੀ ਵੀ ਪ੍ਰਾਪਤ ਕਰ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਬੇਹੱਦ ਜ਼ਰੂਰੀ ਖ਼ਬਰ, ਬਦਲ ਗਈ EXAM ਦਾ ਤਾਰੀਖ਼
ਇਨ੍ਹਾਂ ’ਚੋਂ ਜ਼ਿਆਦਾਤਰ ਘਰਾਂ 'ਚ ਤਾਂ ਮਲਟੀਪਲ ਗੈਸ ਕੁਨੈਕਸ਼ਨ ਹਨ, ਜਿਸ ਕਾਰਨ ਸਰਕਾਰ ਨੂੰ ਹਰ ਮਹੀਨੇ ਕਰੋੜਾਂ ਰੁਪਏ ਦੀ ਸਬਸਿਡੀ ਰਾਸ਼ੀ ਦਾ ਚੂਨਾ ਲੱਗ ਰਿਹਾ ਹੈ, ਜਿਸ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਵਲੋਂ ਹੁਣ ਇਹ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ ਕਿ ਮਰੇ ਹੋਏ ਸਾਰੇ ਘਰੇਲੂ ਗੈਸ ਖ਼ਪਤਕਾਰਾਂ ਦੇ ਗੈਸ ਕੁਨੈਕਸ਼ਨ ਰੱਦ ਕਰਨ ਜਾਂ ਗੈਸ ਕੁਨੈਕਸ਼ਨ ਨੂੰ ਪਰਿਵਾਰ ਦੇ ਕਿਸੇ ਹੋਰ ਮੈਂਬਰ ਦੇ ਨਾਂ ’ਤੇ ਟਰਾਂਸਫਰ ਕਰਨ ਦੀ ਪ੍ਰਕਿਰਿਆ ਅਪਣਾਉਣ ਦੀ ਪਹਿਲ ਕੀਤੀ ਜਾ ਰਹੀ ਹੈ। ਇਸ ਦੇ ਲਈ ਕੇਂਦਰ ਸਰਕਾਰ ਵਲੋਂ ਸੂਬਾ ਸਰਕਾਰਾਂ ਤੋਂ ਮਰੇ ਹੋਏ ਲੋਕਾਂ ਦਾ ਡਾਟਾ ਅਤੇ ਆਧਾਰ ਕਾਰਡ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦਾ ਇਹ ਜ਼ਿਲ੍ਹਾ ਅੱਜ ਰਹੇਗਾ ਬੰਦ! ਜਾਣੋ ਕਿਉਂ ਲਿਆ ਗਿਆ ਅਜਿਹਾ ਫ਼ੈਸਲਾ
ਸਰਕਾਰ ਵਲੋਂ ਦੇਸ਼ ਭਰ ’ਚ ਘਰੇਲੂ ਗੈਸ ਖ਼ਪਤਕਾਰਾਂ ਦੀ ਈ-ਕੇ. ਵਾਈ. ਸੀ. ਕਰਵਾਈ ਜਾ ਰਹੀ ਹੈ, ਜਿਸ 'ਚ ਖ਼ਪਤਕਾਰਾਂ ਦੇ ਆਧਾਰ ਕਾਰਡ ਬੈਂਕ ਖ਼ਾਤਿਆਂ ਦੇ ਨਾਲ ਲਿੰਕ ਕੀਤੇ ਜਾ ਰਹੇ ਹਨ ਤਾਂ ਜੋ ਖ਼ਪਤਕਾਰਾਂ ਸਬੰਧੀ ਪੂਰੀ ਜਾਣਕਾਰੀ ਸਾਹਮਣੇ ਆ ਸਕੇ। ਇਹ ਜਾਣਕਾਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਵਪਾਰ ਨਾਲ ਜੁੜੇ ਹੋਏ ਇਕ ਪ੍ਰਮੁੱਖ ਕਾਰੋਬਾਰੀ ਵਲੋਂ ‘ਜਗ ਬਾਣੀ’ ਪੱਤਰਕਾਰ ਨਾਲ ਖਾਸ ਤੌਰ ’ਤੇ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸੇ ਹੀ ਤਰ੍ਹਾਂ ਬਹੁਤ ਸਾਰੇ ਮ੍ਰਿਤਕ ਲੋਕਾਂ ਦੇ ਆਧਾਰ ਕਾਰਡ ਵੀ ਸਰਕਾਰ ਵਲੋਂ ਰੱਦ ਕਰ ਦਿੱਤੇ ਜਾਣਗੇ, ਤਾਂ ਜੋ ਕੋਈ ਵੀ ਵਿਅਕਤੀ ਮਰੇ ਹੋਏ ਲੋਕਾਂ ਦੇ ਆਧਾਰ ਕਾਰਡ ਦੀ ਦੁਰਵਰਤੋਂ ਕਰ ਕੇ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਸਮੇਤ ਕਿਸੇ ਵੀ ਤਰ੍ਹਾਂ ਦੀ ਧੋਖਾਦੇਹੀ ਨੂੰ ਅੰਜਾਮ ਨਾ ਦੇ ਸਕੇ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵਲੋਂ ਅਪਣਾਈ ਗਈ ਪ੍ਰਕਿਰਿਆ ਦੌਰਾਨ ਜਿਨ੍ਹਾਂ ਦਾ ਦਿਹਾਂਤ ਹੋ ਚੁੱਕਾ ਹੈ, ਦੇ ਕਰੀਬ 1.7 ਲੱਖ ਸਰਗਰਮ ਕੁਨੈਕਸ਼ਨ ਮਾਰਕ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਲਗਭਗ 47,000 ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਕੁਨੈਕਸ਼ਨ ਵੀ ਸ਼ਾਮਲ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
