890 ਰੁਪਏ ’ਤੇ ਪਹੁੰਚਿਆ ਗੈਸ ਸਿਲੰਡਰ, ਸੁਆਣੀਆਂ ਨੂੰ ਰਾਸ ਨਹੀਂ ਆਈ ਰਸੋਈ ਗੈਸ ਦੀ ਕੀਮਤ
Wednesday, Sep 01, 2021 - 11:24 AM (IST)
ਅੰਮ੍ਰਿਤਸਰ (ਮਮਤਾ) - ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਲਗਾਤਾਰ ਕੀਤੇ ਜਾ ਰਹੇ ਵਾਧੇ ਕਾਰਨ ਜਿੱਥੇ ਦੇਸ਼ ਭਰ ਦੇ ਲੋਕਾਂ ’ਚ ਗੁੱਸਾ ਵੱਧਦਾ ਜਾ ਰਿਹਾ ਹੈ, ਉਥੇ ਲਗਾਤਾਰ ਘਰੇਲੂ ਗੈਸ ਦੀਆਂ ਕੀਮਤਾਂ ’ਚ ਕੀਤੇ ਜਾ ਰਹੇ ਭਾਰੀ ਵਾਧੇ ਨੇ ਘਰੇਲੂ ਜਨਾਨੀਆਂ ਦਾ ਬਜਟ ਵਿਗਾੜ ਕੇ ਰੱਖ ਦਿੱਤਾ। ਘਰੇਲੂ ਜਨਾਨੀਆਂ ਦਾ ਮੰਨਣਾ ਹੈ ਕਿ ਉਨ੍ਹਾਂ ਨੇ ਕਦੇ ਅਜਿਹਾ ਨਹੀਂ ਸੀ ਸੋਚਿਆ ਕਿ ਕੇਂਦਰ ਸਰਕਾਰ ਘਰੇਲੂ ਗੈਸ ਸਿਲੰਡਰਾਂ ਦੀਆਂ ਕੀਮਤਾਂ ’ਚ ਇੰਨ੍ਹਾਂ ਵਧਾ ਕਰ ਦੇਵੇਗੀ। ਜਨਾਨੀਆਂ ਦਾ ਮੰਨਣਾ ਹੈ ਕਿ ਕੇਂਦਰ ਸਰਕਾਰ ਗਰੀਬ ਅਤੇ ਮੱਧ ਵਰਗੀ ਲੋਕਾਂ ਨਾਲ ਧੋਖਾ ਕਰ ਰਹੀ ਹੈ। ਮਈ 2020 ਤੋਂ ਕੇਂਦਰ ਸਰਕਾਰ ਨੇ ਘਰੇਲੂ ਗੈਸ ਸਿਲੰਡਰ ’ਤੇ ਸਬਸਿਡੀ ਖ਼ਤਮ ਕਰ ਕੇ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਦੀਆਂ ਜਨਾਨੀਆਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ। ਮੌਜੂਦਾ ਸਮੇਂ ਵਿਚ ਗੈਸ ਸਿਲੰਡਰ ਦੀ ਕੀਮਤ 890 ਰੁਪਏ ਤੱਕ ਪਹੁੰਚ ਗਈ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਸ਼ਰੇਆਮ ਗੁੰਡਾਗਰਦੀ: ਕਾਰ ’ਚ ਬੈਠੀ ਕੁੜੀ ’ਤੇ 3 ਨੌਜਵਾਨਾਂ ਨੇ ਕੀਤਾ ਜਾਨਲੇਵਾ ਹਮਲਾ,ਤੋੜੇ ਸ਼ੀਸ਼ੇ (ਤਸਵੀਰਾਂ)
ਪ੍ਰਧਾਨ ਮੰਤਰੀ ਮੱਧ ਵਰਗ ਦੀਆਂ ਮੁਸ਼ਕਲਾਂ ਨੂੰ ਰੱਖਣ ਧਿਆਨ ’ਚ
ਸਮਾਜ ਸੇਵਿਕਾ ਪੂਨਮ ਮਰਵਾਹਾ ਦਾ ਮੰਨਣਾ ਹੈ ਕਿ ਦਸੰਬਰ ’ਚ ਰਸੋਈ ਗੈਸ ਸਿਲੰਡਰ 696 ਰੁਪਏ ਦਾ ਸੀ ਅਤੇ ਸਰਕਾਰ ਨੇ 165.50 ਵਧਾ ਕੇ ਇਸ ਨੂੰ ਮਾਰਚ ’ਚ 890 ਰੁਪਏ ਕਰ ਦਿੱਤਾ ਅਤੇ ਉਪਰੋਂ ਸਬਸਿਡੀ ਵੀ ਬੰਦ ਕਰ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਨੂੰ ਧਿਆਨ ’ਚ ਰੱਖੇ ਅਤੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਤੁਰੰਤ ਘੱਟ ਕਰੋ।
ਪੜ੍ਹੋ ਇਹ ਵੀ ਖ਼ਬਰ - ਜਲ੍ਹਿਆਂਵਾਲਾ ਬਾਗ ਦੀ ਮੁੜ ਉਸਾਰੀ ਬਣੀ ਵਿਵਾਦਾਂ ਦਾ ਵਿਸ਼ਾ, ਰਾਹੁਲ ਗਾਂਧੀ ਦੇ ਟਵੀਟ ਨੂੰ ਕੈਪਟਨ ਨੇ ਦੱਸਿਆ ਗਲਤ
ਗੈਸ ਸਿਲੰਡਰ ਦੀ ਕੀਮਤ ’ਚ ਵਾਧਾ ਸ਼ਰਮਨਾਕ
ਅਧਿਆਪਕਾ ਨਿਕਿਤਾ ਸ਼ਰਮਾ ਨੇ ਕਿਹਾ ਕਿ ਇਕ ਪਾਸੇ ਕੋਰੋਨਾ ਵਾਇਰਸ ਦੇ ਚੱਲਦੇ ਲੋਕਾਂ ਦੇ ਕਾਰੋਬਾਰ ਬੰਦ ਪਏ ਹਨ ਅਤੇ ਦੂਜੇ ਪਾਸੇ ਕੇਂਦਰ ਸਰਕਾਰ ਨੇ ਘਰੇਲੂ ਗੈਸ ਸਿਲੰਡਰ ’ਤੇ ਜਿਹੜੀ ਸਬਸਿਡੀ ਮਿਲਦੀ ਸੀ ਉਹ ਵੀ ਬੰਦ ਕਰ ਦਿੱਤੀ ਹੈ। ਉਲਟਾ ਗੈਸ ਸਿਲੰਡਰਾਂ ਦੀ ਕੀਮਤ ਤੇਜ਼ੀ ਨਾਲ ਵਧਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪ੍ਰਤੀ ਗੈਸ ਸਿਲੰਡਰ ਦੀ ਕੀਮਤ ’ਚ ਵਾਧਾ ਕਰਨਾ ਕੇਂਦਰ ਸਰਕਾਰ ਲਈ ਸ਼ਰਮ ਦੀ ਗੱਲ ਹੈ।
ਪੜ੍ਹੋ ਇਹ ਵੀ ਖ਼ਬਰ - ਸ਼ਰਾਬੀ ਨੌਜਵਾਨਾਂ ਨੂੰ ਧੀ ਨਾਲ ਛੇੜਛਾੜ ਕਰਨ ਤੋਂ ਰੋਕਣ ਦੀ ਇੰਸਪੈਕਟਰ ਪਿਓ ਨੂੰ ਮਿਲੀ ਸਜਾ, ਦਰਜ ਹੋਈ FIR (ਵੀਡੀਓ)
ਘਰੇਲੂ ਗੈਸ ਸਿਲੰਡਰਾਂ ਦੀ ਕੀਮਤਾਂ ’ਚ ਵਾਧਾ ਮੰਦਭਾਗਾ
ਬਿਜਨੈੱਸ ਵੂਮੈਨ ਮੀਨਾਕਸ਼ੀ ਸ਼ਰਮਾ ਨੇ ਕੇਂਦਰ ਸਰਕਾਰ ਵਲੋਂ ਰੋਜ਼ਾਨਾ ਘਰੇਲੂ ਗੈਸ ਸਿਲੰਡਰਾਂ ਦੀਆਂ ਕੀਮਤਾਂ ’ਚ ਕੀਤੇ ਜਾ ਰਹੇ ਵਾਧੇ ਨੂੰ ਮੰਦਭਾਗਾ ਦੱਸਦੇ ਹੋਏ ਕਿਹਾ ਕਿ ਜਦੋਂ ਲੋਕਾਂ ਨੇ ਨਰਿੰਦਰ ਮੋਦੀ ਨੂੰ ਭਾਰਤ ਦਾ ਪ੍ਰਧਾਨ ਮੰਤਰੀ ਬਣਾਇਆ ਸੀ। ਹੁਣ ਲੋਕਾਂ ਨੂੰ ਇਹ ਉਮੀਦ ਸੀ ਕਿ ਉਹ ਮਹਿੰਗਾਈ ਘੱਟ ਕਰਨਗੇ ਅਤੇ ਦੇਸ਼ ’ਚ ਰਹਿੰਦੇ ਗਰੀਬ ਅਤੇ ਮੱਧ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਘੱਟ ਹੋਣਗੀਆਂ ਪਰ ਦੁੱਖ ਦੀ ਗੱਲ ਇਹ ਹੈ ਕਿ ਜਦੋਂ ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਣੇ ਹਨ, ਉਦੋਂ ਤੋਂ ਘਰੇਲੂ ਗੈਸ ਸਿਲੰਡਰ ਦੇ ਨਾਲ-ਨਾਲ ਘਰ ਦੀ ਰਸੋਈ ’ਚ ਵਰਤੀ ਜਾਣ ਵਾਲੀ ਲਗਭਗ ਸਾਰੀਆਂ ਵਸਤੂਆਂ ਦੀ ਕੀਮਤ ਵਧੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤੁਰੰਤ ਘਰੇਲੂ ਗੈਸ ਦੀਆਂ ਕੀਮਤਾਂ ਘੱਟ ਕਰਨੀਆਂ ਚਾਹੀਦੀਆਂ ਹਨ।
ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ 'ਚ ਬੇਖ਼ੌਫ਼ ਦਹਿਸ਼ਤਗਰਦ ਗ੍ਰਿਫ਼ਤਾਰ, ਮੋਟਰ ਸਾਈਕਲ 'ਤੇ ਚੁੱਕੀ ਫਿਰਦਾ ਸੀ 2 ਹੈਂਡ ਗ੍ਰਨੇਡ
ਗੈਸ ਸਿਲੰਡਰ ਦੀ ਕੀਮਤ ਘੱਟ ਤੋਂ ਘੱਟ ਹੋਵੇ
ਸੀਨੀਅਰ ਸਿਟੀਜਨ ਰਾਜ ਰਾਨੀ ਕੰਬੋਜ ਅਨੁਸਾਰ ਗੈਸ ਸਿਲੰਡਰ ਹਰ ਪਰਿਵਾਰ ਲਈ ਤਰਜ਼ੀਹ ਹੈ ਅਤੇ ਹਰ ਘਰ ਦੀ ਰਸੋਈ ਲਈ ਘਰੇਲੂ ਗੈਸ ਸਿਲੰਡਰ ਸਭ ਤੋਂ ਵੱਡੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਤੇਜੀ ਨਾਲ ਘਰੇਲੂ ਗੈਸ ਸਿਲੰਡਰ ਦੀ ਵੱਧ ਰਹੀ ਕੀਮਤਾਂ ਕਾਰਨ ਗਰੀਬ ਅਤੇ ਮੱਧਵਰਗੀ ਲੋਕ ਬਹੁਤ ਜ਼ਿਆਦਾ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਤੁਰੰਤ ਪ੍ਰਤੀ ਗੈਸ ਸਿਲੰਡਰ ਘੱਟ ਤੋਂ ਘੱਟ 300 ਰੁਪਏ ਮੁੱਲ ਘੱਟ ਕਰਨਾ ਚਾਹੀਦਾ ਹੈ ਅਤੇ ਗੈਸ ਸਿਲੰਡਰ ’ਤੇ ਪਹਿਲਾਂ ਦੀ ਤਰ੍ਹਾਂ ਸਬਸਿਡੀ ਦਿੱਤੀ ਜਾਣੀ ਚਾਹੀਦੀ ਹੈ।
ਪੜ੍ਹੋ ਇਹ ਵੀ ਖ਼ਬਰ - ਪਤਲੇ ਕਰਨ ਦਾ ਝਾਂਸਾ ਦੇ ਜਿੰਮ ਸੰਚਾਲਕ ਨੇ 6 ਸਾਲ ਤੱਕ ਬਲੈਕਮੇਲ ਕਰਕੇ ਕੀਤਾ ਜਬਰ-ਜ਼ਿਨਾਹ, ਵਿਦੇਸ਼ ਜਾ ਵਾਇਰਲ ਕੀਤੀ ਅਸ਼ਲੀਲ ਵੀਡੀਓ