ਜਲੰਧਰ: ਖਾਣਾ ਬਣਾਉਂਦੇ ਸਮੇਂ ਫਟਿਆ ਸਿਲੰਡਰ, ਇਕੋ ਪਰਿਵਾਰ ਦੇ 3 ਜੀਅ ਝੁਲਸੇ (ਵੀਡੀਓ)

Monday, Dec 02, 2019 - 02:13 PM (IST)

ਜਲੰਧਰ (ਸੋਨੂੰ)— ਜਲੰਧਰ ਦੇ ਖਿੰਗਰਾ ਗੇਟ ਨੇੜੇ ਸਥਿਤ ਇਕ ਘਰ 'ਚ ਸਿਲੰਡਰ ਫੱਟਣ ਨਾਲ 3 ਲੋਕ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਕਿਰਾਏ 'ਤੇ ਰਹਿੰਦੇ ਪ੍ਰਵਾਸੀ ਪਰਿਵਾਰ ਦੀ ਮਹਿਲਾ ਗੈਸ 'ਤੇ ਖਾਣਾ ਬਣਾ ਰਹੀ ਸੀ ਕਿ ਇਸ ਦੌਰਾਨ ਸਿਲੰਡਰ 'ਚੋਂ ਗੈਸ ਲੀਕ ਹੋਣ ਲੱਗ ਗਈ। ਦੇਖਦੇ ਹੀ ਦੇਖਦੇ ਅਚਾਨਕ ਸਿਲੰਡਰ ਨੂੰ ਅੱਗ ਲੱਗ ਗਈ ਅਤੇ ਫਿਰ ਸਿਲੰਡਰ 'ਚ ਧਮਾਕਾ ਹੋ ਗਿਆ। 

PunjabKesari

ਜ਼ਖਮੀਆਂ 'ਚ ਮਹਿਲਾ ਸਮੇਤ ਪਤੀ ਅਤੇ ਇਕ ਬੱਚਾ ਸ਼ਾਮਲ ਹਨ। ਮੌਕੇ 'ਤੇ ਪਹੁੰਚੇ ਮਕਾਨ ਮਾਲਕ ਲੱਕੀ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢੀ ਸੰਜੇ ਦਾ ਫੋਨ ਆਇਆ ਸੀ ਕਿ ਉਨ੍ਹਾਂ ਦੇ ਘਰ 'ਚ ਅੱਗ ਲੱਗ ਗਈ ਹੈ। ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਸਿਲੰਡਰ ਨੂੰ ਅੱਗ ਹੋਈ ਸੀ।

PunjabKesari

ਇਸੇ ਦੌਰਾਨ ਹੀ ਸਿਲੰਡਰ 'ਚ ਬਲਾਸਟ ਹੋ ਗਿਆ। ਇਸ ਹਾਦਸੇ ਨਾਲ ਨੇੜੇ ਦੇ ਘਰਾਂ 'ਚ ਵੀ ਦਰਾਰਾਂ ਆ ਗਈਆਂ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।


author

shivani attri

Content Editor

Related News