ਗੈਸ ਸਿਲੰਡਰ ਫਟਿਆ, ਔਰਤ ਸਮੇਤ 4 ਲੋਕ ਬੁਰੀ ਤਰ੍ਹਾਂ ਝੁਲਸੇ

Saturday, Oct 26, 2024 - 03:37 AM (IST)

ਲੁਧਿਆਣਾ (ਖੁਰਾਣਾ)- ਚੰਡੀਗੜ੍ਹ ਰੋਡ ’ਤੇ ਸਥਿਤ ਮੋਤੀ ਨਗਰ ਇਲਾਕੇ ਅਧੀਨ ਪੈਂਦੀ ਭਗਤ ਸਿੰਘ ਕਾਲੋਨੀ ’ਚ ਦੇਰ ਰਾਤ ਗੈਸ ਸਿਲੰਡਰ ਫਟਣ ਨਾਲ ਇਕ ਔਰਤ ਬੁਰੀ ਤਰ੍ਹਾਂ ਝੁਲਸ ਗਈ ਅਤੇ 3 ਹੋਰ ਲੋਕ ਵੀ ਗੰਭੀਰ ਰੂਪ ’ਚ ਜ਼ਖਮੀ ਹੋ ਗਏ।

ਦੱਸਿਆ ਜਾ ਰਿਹਾ ਹੈ ਕਿ ਇਲਾਕਾ ਨਿਵਾਸੀਆਂ ਵੱਲੋਂ ਸਾਰੇ ਗੰਭੀਰ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ, ਇਸ ਦੌਰਾਨ ਦੇਰ ਰਾਤ ਹੋਏ ਧਮਾਕੇ ਕਾਰਨ 1 ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਵੀ ਸਾਹਮਣੇ ਆਇਆ ਹੈ।

ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਪੂਰਾ ਇਲਾਕਾ ਦਹਿਲ ਗਿਆ। ਫਿਲਹਾਲ ਇਲਾਕੇ ’ਚ ਗੈਸ ਸਿਲੰਡਰ ਫਟਣ ਦੀ ਪੁਸ਼ਟੀ ਕੀਤੀ ਜਾ ਰਹੀ ਹੈ। ਹਾਦਸੇ ਦੌਰਾਨ ਜ਼ਖਮੀ ਹੋਏ ਸਾਰੇ ਲੋਕਾਂ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ ਪਰ ਔਰਤ ਦੀ ਮੌਤ ਬਾਰੇ ਅਧਿਕਾਰਤ ਤੌਰ ’ਤੇ ਹਾਲੇ ਪੁਸ਼ਟੀ ਨਹੀਂ ਕੀਤੀ ਜਾ ਰਹੀ।


Inder Prajapati

Content Editor

Related News