ਰਸੋਈ ''ਚ ਰੋਟੀ ਬਣਾਉਂਦਿਆਂ ਸਿਲੰਡਰ ਨੂੰ ਲੱਗੀ ਅੱਗ, ਤਿੰਨ ਬੱਚਿਆਂ ਸਮੇਤ 4 ਝੁਲਸੇ

Monday, Mar 18, 2024 - 10:56 AM (IST)

ਰਸੋਈ ''ਚ ਰੋਟੀ ਬਣਾਉਂਦਿਆਂ ਸਿਲੰਡਰ ਨੂੰ ਲੱਗੀ ਅੱਗ, ਤਿੰਨ ਬੱਚਿਆਂ ਸਮੇਤ 4 ਝੁਲਸੇ

ਖੰਨਾ (ਬਿਪਨ ਭਰਦਵਾਜ): ਖੰਨਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਇਕ ਘਰ ਅੰਦਰ ਰਸੋਈ ਗੈਸ ਸਿਲੰਡਰ ਨੂੰ ਅਚਾਨਕ ਅੱਗ ਲੱਗ ਗਈ। ਇਸ ਵਿਚ ਪਰਿਵਾਰ ਦੇ 4 ਜੀਅ ਝੁਲਸ ਗਏ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੋਂ ਇਕ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਹੈ। ਪੀੜਤਾਂ ਵਿਚ 3 ਬੱਚੇ ਵੀ ਸ਼ਾਮਲ ਹਨ। 

ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ: ਸਿਰਫ਼ਿਰੇ ਆਸ਼ਿਕ ਦੀ ਸ਼ਰਮਨਾਕ ਕਰਤੂਤ! ਮੁਹੱਲੇ 'ਚ ਲਵਾ ਦਿੱਤੇ ਪ੍ਰੇਮਿਕਾ ਦੇ ਅਸ਼ਲੀਲ ਫਲੈਕਸ

ਜਾਣਕਾਰੀ ਮੁਤਾਬਕ ਖੰਨਾ ਦੇ ਪਿੰਡ ਅਲੋੜ ਵਿਖੇ ਘਰ ਅੰਦਰ ਮਹਿਲਾ ਰਸੋਈ ਵਿਚ ਰੋਟੀ ਬਣਾ ਰਹੀ ਸੀ। ਇਸ ਦੌਰਾਨ ਅਚਾਨਕ ਸਿਲੰਡਰ ਨੂੰ ਅੱਗ ਲੱਗ ਗਈ। ਅੱਗ ਲੱਗਣ ਨਾਲ 3 ਬੱਚਿਆਂ ਸਮੇਤ 4 ਲੋਕ ਝੁਲਸ ਗਏ। ਉਨ੍ਹਾਂ ਨੂੰ ਖੰਨਾ ਦੇ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਝੁਲਸੇ ਬੱਚਿਆਂ ਦੀ ਉਮਰ 6 ਤੋਂ 14 ਸਾਲ ਦੇ ਵਿਚ ਦੱਸੀ ਜਾ ਰਹੀ ਹੈ। ਇਕ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਚੰਡੀਗੜ੍ਹ ਰੈਫ਼ਰ ਕੀਤਾ ਗਿਆ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News