3-4 ਦਿਨਾਂ ਅੰਦਰ ਮਿਲੇਗੀ ਗੈਸ ਸਿਲੰਡਰ ਦੀ ਡਲਿਵਰੀ, DC ਬਠਿੰਡਾ ਨੇ ਜਾਰੀ ਕੀਤੇ ਜ਼ਰੂਰੀ ਨਿਰਦੇਸ਼
Thursday, Mar 26, 2026 - 11:38 AM (IST)
ਬਠਿੰਡਾ (ਵਰਮਾ) : ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ’ਚ ਘਰੇਲੂ ਗੈਸ ਅਤੇ ਪੈਟਰੋਲ, ਡੀਜ਼ਲ ਸਪਲਾਈ ਸਥਿਤੀ ਦਾ ਜਾਇਜ਼ਾ ਲਿਆ ਅਤੇ ਸਬੰਧਿਤ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਤੇਲ ਕੰਪਨੀ ਦੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਜ਼ਿਲ੍ਹੇ ’ਚ ਘਰੇਲੂ ਗੈਸ, ਪੈਟਰੋਲ ਅਤੇ ਡੀਜ਼ਲ ਦੇ ਸਟਾਕ ਉਪਲੱਬਧ ਹਨ। ਬੁਕਿੰਗ ਦੇ 3-4 ਦਿਨਾਂ ਦੇ ਅੰਦਰ ਗੈਸ ਸਿਲੰਡਰ ਡਲਿਵਰੀ ਦੀ ਪੁਸ਼ਟੀ ਕੀਤੀ ਜਾ ਰਹੀ ਹੈ ਅਤੇ ਪੈਟਰੋਲ ਪੰਪਾਂ ਅਤੇ ਗੈਸ ਏਜੰਸੀਆਂ ਨੂੰ ਸਪਲਾਈ ਆਮ ਵਾਂਗ ਜਾਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰੀ ਨਿਰਦੇਸ਼ਾਂ ਅਨੁਸਾਰ ਹਸਪਤਾਲਾਂ, ਵਿੱਦਿਅਕ ਸੰਸਥਾਵਾਂ, ਫਾਰਮਾਸਿਊਟੀਕਲ ਉਦਯੋਗ, ਬੀਜ ਪ੍ਰੋਸੈਸਿੰਗ ਯੂਨਿਟਾਂ, ਮੱਛੀ ਪਾਲਣ ਅਤੇ ਏਅਰਲਾਈਨ/ ਰੇਲਵੇ ਕੰਟੀਨਾਂ ਨੂੰ ਵਪਾਰਕ ਗੈਸ ਸਿਲੰਡਰ ਸਪਲਾਈ ਕੀਤੇ ਜਾ ਰਹੇ ਹਨ। ਪੇਂਡੂ ਖੇਤਰਾਂ ’ਚ ਗੈਸ ਬੁਕਿੰਗ ਦਾ ਸਮਾਂ ਘਟਾ ਦਿੱਤਾ ਗਿਆ ਹੈ।
ਇਨ੍ਹਾਂ ਕੰਪਨੀਆਂ ਦੇ ਵਿਕਰੀ ਅਧਿਕਾਰੀਆਂ ਨੇ ਦੱਸਿਆ ਕਿ ਪਹਿਲਾਂ ਪੇਂਡੂ ਖੇਤਰਾਂ ’ਚ ਗੈਸ ਬੁਕਿੰਗ ਦਾ ਸਮਾਂ 45 ਦਿਨ ਸੀ ਪਰ ਹੁਣ ਇਸ ਨੂੰ ਘਟਾ ਕੇ 25 ਦਿਨ ਕਰ ਦਿੱਤਾ ਗਿਆ ਹੈ, ਜਿਸ ਨਾਲ ਖ਼ਪਤਕਾਰਾਂ ਨੂੰ ਕਾਫੀ ਰਾਹਤ ਮਿਲੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਘਰੇਲੂ ਗੈਸ ਦੀ ਕਾਲਾਬਾਜ਼ਾਰੀ ਅਤੇ ਜਮ੍ਹਾਂਖੋਰੀ ਨੂੰ ਰੋਕਣ ਲਈ ਵਿਭਾਗ ਵੱਲੋਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ। ਇਹ ਟੀਮਾਂ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਵੱਖ-ਵੱਖ ਥਾਵਾਂ ’ਤੇ ਰੋਜ਼ਾਨਾ ਜਾਂਚ ਕਰ ਰਹੀਆਂ ਹਨ।
ਇਹ ਵੀ ਪੜ੍ਹੋ : ਬਿਜਲੀ ਖ਼ਪਤਕਾਰਾਂ ਲਈ ਜਾਰੀ ਹੋਈ ਐਡਵਾਈਜ਼ਰੀ, ਬਿਜਲੀ ਦੇ ਬਿੱਲ ਹੁਣ ਚੰਡੀਗੜ੍ਹ 'ਚ...
ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਾਰੇ ਖ਼ਪਤਕਾਰਾਂ ਨੂੰ ਅਪੀਲ ਕੀਤੀ, ਇਹ ਦੱਸਦੇ ਹੋਏ ਕਿ ਜ਼ਿਲ੍ਹੇ ’ਚ ਗੈਸ ਅਤੇ ਬਾਲਣ ਦਾ ਲੋੜੀਂਦਾ ਸਟਾਕ ਹੈ। ਇਸ ਲਈ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਸਲਾਹ ਦਿੱਤੀ ਕਿ ਗੈਸ ਬੁਕਿੰਗ 25 ਦਿਨ ਪਹਿਲਾਂ ਅਤੇ ਸਿਰਫ ਸਿਲੰਡਰ ਡਲਿਵਰੀ ਕੋਡ ਰਾਹੀਂ ਹੀ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਆਮ ਜਨਤਾ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਜਿਨ੍ਹਾਂ ਖ਼ਪਤਕਾਰਾਂ ਨੇ ਅਜੇ ਤਕ ਆਪਣਾ ਕੇ. ਵਾਈ. ਸੀ. ਪੂਰਾ ਨਹੀਂ ਕੀਤਾ ਹੈ, ਉਹ ਆਪਣੀਆਂ ਸਬੰਧਿਤ ਗੈਸ ਏਜੰਸੀਆਂ ’ਤੇ ਜਾ ਕੇ ਜਾਂ ਆਨਲਾਈਨ ਪ੍ਰਕਿਰਿਆ ਰਾਹੀਂ ਜਲਦੀ ਤੋਂ ਜਲਦੀ ਆਪਣਾ ਕੇ. ਵਾਈ. ਸੀ. ਪੂਰਾ ਕਰਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
