ਗੈਸ ਸਿਲੰਡਰ ''ਤੇ ਚਾਹ ਬਣਾਉਂਦਿਆਂ ਅੱਗ ਲੱਗਣ ਕਾਰਨ ਔਰਤ ਦੀ ਮੌਤ

Wednesday, Apr 20, 2022 - 09:40 PM (IST)

ਗੈਸ ਸਿਲੰਡਰ ''ਤੇ ਚਾਹ ਬਣਾਉਂਦਿਆਂ ਅੱਗ ਲੱਗਣ ਕਾਰਨ ਔਰਤ ਦੀ ਮੌਤ

ਭਿੱਖੀਵਿੰਡ ਖਾਲੜਾ (ਭਾਟੀਆ) : ਪਿੰਡ ਪੂਹਲਾ ਵਿਖੇ ਇਕ ਔਰਤ ਦੀ ਚਾਹ ਬਣਾਉਂਦਿਆਂ ਅੱਗ ਲੱਗਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਜਾਣਕਾਰੀ ਅਨੁਸਾਰ ਜਸਬੀਰ ਕੌਰ ਪਤਨੀ ਕੁਲਦੀਪ ਸਿੰਘ ਜੋ ਕਿ ਬੀਤੇ ਦਿਨੀਂ ਆਪਣੇ ਘਰ ਸਵੇਰੇ 5 ਵਜੇ ਦੇ ਕਰੀਬ ਚਾਹ ਬਣਾ ਰਹੀ ਸੀ, ਨੂੰ ਅਚਾਨਕ ਗੈਸ ਸਿਲੰਡਰ ਨਾਲ ਅੱਗ ਲੱਗ ਗਈ, ਜਿਸ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਈ।

ਇਹ ਵੀ ਪੜ੍ਹੋ : ਭਿੱਖੀਵਿੰਡ ਦੇ ਰੈਸਟੋਰੈਂਟ 'ਚ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ

ਉਸ ਵੱਲੋਂ ਰੌਲਾ ਪਾਉਣ 'ਤੇ ਪਰਿਵਾਰਕ ਮੈਂਬਰਾਂ ਅਤੇ ਇਕੱਠੇ ਹੋਏ ਲੋਕਾਂ ਨੇ ਉਸ ਨੂੰ ਇਲਾਜ ਲਈ ਭਿੱਖੀਵਿੰਡ ਦੇ ਨਿੱਜੀ ਹਸਪਤਾਲ ਦਾਖਲ ਕਰਵਾਇਆ ਪਰ ਡਾਕਟਰਾਂ ਨੇ ਉਸ ਨੂੰ ਤਰਨਤਾਰਨ ਦੇ ਹਸਪਤਾਲ 'ਚ ਰੈਫਰ ਕਰ ਦਿੱਤਾ ਤੇ ਬਾਅਦ ਵਿਚ ਅੰਮ੍ਰਿਤਸਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਸਬੀਰ ਕੌਰ ਦਾ ਅੰਤਿਮ ਸੰਸਕਾਰ ਪਿੰਡ ਪੂਹਲਾ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ ਹੈ। ਅਚਾਨਕ ਵਾਪਰੀ ਇਸ ਘਟਨਾ ਨਾਲ ਪੂਰੇ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਵੱਲੋਂ ਕਣਕ ਦੀ ਖਰੀਦ ਦੇ ਮਿੱਥੇ 130 ਲੱਖ ਮੀਟ੍ਰਿਕ ਟਨ ਦੇ ਟੀਚੇ 'ਚੋਂ 50 ਫ਼ੀਸਦੀ ਖਰੀਦ ਕਾਰਜ ਮੁਕੰਮਲ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Gurminder Singh

Content Editor

Related News