ਹੁਣ ਜਲੰਧਰ ਦੇ ਕੋਲਡ ਸਟੋਰ 'ਚ ਲੀਕ ਹੋਈ ਗੈਸ, ਲੋਕਾਂ ਦਾ ਸਾਹ ਲੈਣਾ ਹੋਇਆ ਮੁਸ਼ਕਲ

Saturday, Jun 17, 2023 - 09:43 AM (IST)

ਜਲੰਧਰ (ਸੁਨੀਲ) : ਲੁਧਿਆਣਾ 'ਚ ਗੈਸ ਲੀਕ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਹੁਣ ਜਲੰਧਰ ਦੇ ਇਕ ਕੋਲਡ ਸਟੋਰ 'ਚ ਗੈਸ ਲੀਕ ਹੋਣ ਦੀ ਖ਼ਬਰ ਪਤਾ ਲੱਗੀ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਲਾਡੋਵਾਲੀ ਰੋਡ ਦੇ ਨੇੜੇ ਬਰਫ਼ ਦੇ ਇਕ ਕੋਲਡ ਸਟੋਰ 'ਚ ਗੈਸ ਲੀਕ ਹੋਈ, ਜਿਸ ਤੋਂ ਬਾਅਦ ਇਲਾਕੇ ਦੇ ਲੋਕ ਘਬਰਾ ਗਏ। ਗੈਸ ਲੀਕ ਹੋਣ ਮਗਰੋਂ ਇਲਾਕਾ ਵਾਸੀਆਂ ਨੂੰ ਸਾਹ ਲੈਣ 'ਚ ਦਿੱਕਤ ਆਉਣ ਲੱਗੀ ਅਤੇ ਅੱਖਾਂ 'ਚ ਜਲਣ ਹੋਣ ਲੱਗੀ।

ਇਹ ਵੀ ਪੜ੍ਹੋ : 'ਡਾਕੂ ਹਸੀਨਾ' ਕਰਵਾ ਚੁੱਕੀ ਹੈ 3 ਵਿਆਹ, ਗੁਆਂਢੀਆਂ ਨੇ ਦੱਸੀ ਹੁਣ ਤੱਕ ਦੀ ਸਾਰੀ ਕਹਾਣੀ

ਇਸ ਨਾਲ ਕੁੱਝ ਲੋਕਾਂ ਦੀ ਸਿਹਤ ਵੀ ਖ਼ਰਾਬ ਹੋ ਗਈ। ਜਾਣਕਾਰੀ ਦਿੰਦੇ ਹੋਏ ਇਲਾਕਾ ਵਾਸੀਆਂ ਨੇ ਦੱਸਿਆ ਕਿ ਬੀਤੀ ਰਾਤ 8 ਵਜੇ ਦੇ ਕਰੀਬ ਕੋਲਡ ਸਟੋਰ 'ਚ ਗੈਸ ਲੀਕ ਹੋਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸਮੱਸਿਆਵਾਂ ਆਉਣ ਲੱਗੀਆਂ ਅਤੇ ਕੁੱਝ ਲੋਕਾਂ ਨੂੰ ਤਾਂ ਉਲਟੀਆਂ ਸ਼ੁਰੂ ਹੋ ਗਈਆਂ। ਇਲਾਕਾ ਵਾਸੀ ਮਨਿੰਦਰ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਦਸ਼ਮੇਸ਼ ਨਗਰ 'ਚ ਕੋਲਡ ਸਟੋਰ ਹੈ, ਜਿੱਥੇ ਹਰ 10 ਦਿਨ ਬਾਅਦ ਗੈਸ ਲੀਕ ਹੁੰਦੀ ਹੈ। ਇਸ ਕਾਰਨ ਇਲਾਕਾ ਵਾਸੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਡਰੱਗਜ਼ ਮਾਮਲੇ ਦੇ ਦੋਸ਼ੀ ਜਗਦੀਸ਼ ਭੋਲਾ ਨੂੰ ਹਾਈਕੋਰਟ ਤੋਂ ਰਾਹਤ, ਜਾਣੋ ਕੀ ਹੈ ਕਾਰਨ

ਉਨ੍ਹਾਂ ਕਿਹਾ ਕਿ ਇਸ ਬਾਰੇ ਜਲੰਧਰ ਦੇ ਡੀ. ਸੀ. ਅਤੇ ਡੀ. ਸੀ. ਪੀ. ਜਗਮੋਹਨ ਸਿੰਘ ਨੂੰ ਕਈ ਵਾਰ ਸ਼ਿਕਾਇਤ ਦਿੱਤੀ ਜਾ ਚੁੱਕੀ ਹੈ ਪਰ ਅਜੇ ਤੱਕ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ। ਜਦੋਂ ਇਸ ਬਾਰੇ ਕੋਲਡ ਸਟੋਰ ਦੇ ਮਾਲਕ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਕੋਲਡ ਸਟੋਰ 'ਚ ਕੋਈ ਗੈਸ ਲੀਕ ਨਹੀਂ ਹੁੰਦੀ ਹੈ, ਸਗੋਂ ਇਹ ਗਟਰ ਦੀ ਬਲਾਕੇਜ ਕਾਰਨ ਗੈਸ ਲੀਕ ਹੁੰਦੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਲੁਧਿਆਣਾ 'ਚ ਜ਼ਹਿਰੀਲੀ ਗੈਸ ਲੀਕ ਹੋਈ ਸੀ, ਜਿਸ ਕਾਰਨ 11 ਲੋਕਾਂ ਦੀ ਮੌਤ ਹੋ ਗਈ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News