Punjab: ਗੈਸ ਨਾਲ ਭਰਿਆ ਟਰੱਕ ਪਲਟਣ ਨਾਲ ਮਚੀ ਤਰਥੱਲੀ! ਪੁਲਸ ਨੇ ਸੀਲ ਕੀਤਾ ਇਲਾਕਾ
Saturday, Mar 29, 2025 - 08:05 AM (IST)

ਲੁਧਿਆਣਾ (ਖੁਰਾਨਾ): ਲੁਧਿਆਣਾ ਦੇ ਭਾਰਤ ਨਗਰ ਚੌਕ ਫ਼ਲਾਈਓਵਰ ਉੱਪਰ ਇਕ ਟਰੱਕ ਪਲਟ ਗਿਆ ਹੈ। ਇਸ ਟਰੱਕ ਵਿਚ ਕਾਰਬਨਡਾਈਆਕਸਾਈਡ ਗੈਸ ਨਾਲ ਭਰੀ ਹੋਈ ਸੀ। ਇਹ ਹਾਦਸਾ ਸ਼ੁੱਕਰਵਾਰ ਦੇਰ ਰਾਤ 2 ਵਜੇ ਵਾਪਰਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਔਰਤਾਂ ਨੂੰ ਹਜ਼ਾਰ-ਹਜ਼ਾਰ ਰੁਪਏ ਦੇਣ ਬਾਰੇ CM ਮਾਨ ਦਾ ਵੱਡਾ ਬਿਆਨ, ਕਿਹਾ- 'ਕੈਬਨਿਟ ਮੀਟਿੰਗ 'ਚ...'
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਸ ਪਾਰਟੀ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਅਹਿਤਿਆਤ ਵਜੋਂ ਸੜਕ 'ਤੇ ਆਵਾਜਾਈ ਨੂੰ ਬੰਦ ਕਰ ਦਿੱਤਾ ਗਿਆ ਹੈ। ਟਰੱਕ ਪਲਟਣ ਕਾਰਨ ਗੈਸ ਬੜੀ ਤੇਜ਼ ਆਵਾਜ਼ ਦੇ ਨਾਲ ਲੀਕ ਹੋ ਰਹੀ ਹੈ। ਸੁਰੱਖਿਆ ਦੇ ਮੱਦੇਨਜ਼ਰ ਮੌਕੇ 'ਤੇ ਫ਼ਾਇਰ ਬ੍ਰਿਗੇਡ ਦੀ ਗੱਡੀ ਵੀ ਬੁਲਾ ਲਈ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 31 ਮਾਰਚ ਦੀ ਛੁੱਟੀ ਰੱਦ! ਜਾਰੀ ਹੋ ਗਏ ਨਵੇਂ ਹੁਕਮ
ਅੱਜ ਸਵੇਰੇ ਖ਼ਬਰ ਲਿਖੇ ਜਾਣ ਤਕ ਵੀ ਗੈਸ ਬਹੁਤ ਤੇਜ਼ ਆਵਾਜ਼ ਨਾਲ ਲੀਕ ਹੋ ਰਹੀ ਹੈ ਤੇ ਮੌਕੇ 'ਤੇ ਭਾਰੀ ਪੁਲਸ ਫ਼ੋਰਸ ਅਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਤਾਇਨਾਤ ਹਨ। ਪੁਲਸ ਵੱਲੋਂ ਹਾਦਸੇ ਵਾਲੀ ਜਗ੍ਹਾ ਨੂੰ ਆਮ ਲੋਕਾਂ ਲਈ ਸੀਲ ਕਰ ਦਿੱਤਾ ਗਿਆ ਹੈ ਤੇ ਫ਼ਲਾਈਓਵਰ ਉੱਪਰੋਂ ਆਵਾਜਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਗਈ ਹੈ। ਫ਼ਿਲਹਾਲ ਗੈਸ ਲੀਕ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਜਾਰੀ ਹਨ, ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8