ਮਨਿਸਟਰੀਅਲ ਮੁਲਾਜ਼ਮਾਂ ਵੱਲੋਂ ਗੇਟ ਰੈਲੀ
Wednesday, Nov 01, 2017 - 03:01 AM (IST)

ਸ੍ਰੀ ਮੁਕਤਸਰ ਸਾਹਿਬ, (ਪਵਨ)- ਸਿੱਖਿਆ ਵਿਭਾਗ ਪੰਜਾਬ ਵੱਲੋਂ ਯੂਨੀਅਨ ਦੇ ਚੱਲ ਰਹੇ ਸੰਘਰਸ਼ ਨੂੰ ਤਾਰੋਪੀਡ ਕਰਨ ਲਈ ਰਚੀ ਸਾਜ਼ਿਸ਼ ਤਹਿਤ ਜਥੇਬੰਦੀ ਦੇ ਸੂਬਾ ਪ੍ਰਧਾਨ ਪਵਨਜੀਤ ਸਿੰਘ ਦੀ ਕੀਤੀ ਗਈ ਨਾਜਾਇਜ਼ ਬਦਲੀ ਤੇ ਯੂਨੀਅਨ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ਼ (ਸਬ-ਆਫ਼ਿਸ) ਐਸੋਸੀਏਸ਼ਨ ਦੀ ਸੂਬਾ ਕਮੇਟੀ ਵੱਲੋਂ 31 ਅਕਤੂਬਰ ਤੋਂ 3 ਨਵੰਬਰ ਤੱਕ ਸਮੂਹਿਕ ਛੁੱਟੀ ਲੈ ਕੇ ਗੇਟ ਰੈਲੀਆਂ ਕਰਨ ਦੇ ਲਏ ਗਏ ਫੈਸਲੇ ਅਨੁਸਾਰ ਸਿੱਖਿਆ ਵਿਭਾਗ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਮਨਿਸਟਰੀਅਲ ਸਟਾਫ਼ (ਦਫ਼ਤਰ ਤੇ ਫੀਲਡ) ਵੱਲੋਂ ਸਮੂਹਿਕ ਛੁੱਟੀ ਲੈ ਕੇ ਜ਼ਿਲਾ ਸਿੱਖਿਆ ਦਫ਼ਤਰ ਮੂਹਰੇ ਗੇਟ ਰੈਲੀ ਕਰ ਕੇ ਆਪਣਾ ਰੋਸ ਜਤਾਉਂਦਿਆਂ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਜਥੇਬੰਦੀ ਦੇ ਵੱਖ-ਵੱਖ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜਿਨ੍ਹਾਂ ਚਿਰ ਜਥੇਬੰਦੀ ਦੀਆਂ ਮੰਗਾਂ ਨੂੰ ਪ੍ਰਵਾਨ ਨਹੀਂ ਕੀਤਾ ਜਾਂਦਾ, ਸੰਘਰਸ਼ ਜਾਰੀ ਰਹੇਗਾ। ਇਸ ਸਮੇਂ ਜਥੇਬੰਦੀ ਦੇ ਜ਼ਿਲਾ ਪ੍ਰਧਾਨ ਗਗਨਦੀਪ ਸਿੰਘ ਬੇਦੀ, ਜਨਰਲ ਸਕੱਤਰ ਬਲਜੀਤ ਸਿੰਘ ਮਾਨ, ਚੇਅਰਮੈਨ ਮਨਜੀਤ ਸਿੰਘ, ਵਿੱਤ ਸਕੱਤਰ ਸੰਦੀਪ ਕੁਮਾਰ ਬੱਤਰਾ, ਸੂਬਾ ਕਮੇਟੀ ਮੈਂਬਰ ਜਤਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਬਖਸ਼ੀਸ਼ ਸਿੰਘ, ਗੁਰਸ਼ਰਨ ਪਾਲ ਸਿੰਘ, ਸ਼ਮਿਦੰਰ ਸਿੰਘ, ਜ਼ਿਲਾ ਕਮੇਟੀ ਮੈਂਬਰ ਸਤਿੰਦਰ ਸਹਿਗਲ, ਰੁਪਿੰਦਰਜੀਤ ਸਿੰਘ, ਬਲਜੀਤ ਸਿੰਘ ਭੁੱਲਰ, ਰੁਪਿੰਦਰ ਸਿੰਘ ਸਿੱਧੂ, ਸੁਰਿੰਦਰ ਕੌਰ, ਗੁਰਮੀਤ ਕੌਰ ਆਦਿ ਹਾਜ਼ਰ ਸਨ।