ਪੰਜਾਬ ਦੇ ਇਸ ਜ਼ਿਲ੍ਹੇ ''ਚ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ''ਤੇ ਲੱਗੀ ਪਾਬੰਦੀ

Friday, Oct 04, 2024 - 05:28 AM (IST)

ਮਾਨਸਾ (ਮਨਜੀਤ ਕੌਰ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ-ਕਾਨੂੰਨ ਬਣਾਏ ਰੱਖਣ ਲਈ ਜਨਤਕ ਥਾਵਾਂ ’ਤੇ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਗੰਡਾਸੇ, ਤੇਜ਼ਧਾਰ ਟਕੂਏ, ਕੁਹਾੜੀਆਂ, ਵਿਸਫੋਟਕ ਸਮੱਗਰੀ ਅਤੇ ਹੋਰ ਘਾਤਕ ਹਥਿਆਰ ਜਾਂ ਅਸਲਾ ਚੁੱਕਣ ’ਤੇ ਪਾਬੰਦੀ ਲਗਾਈ ਹੈ।

ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲੇ ਅੰਦਰ ਵੱਖ-ਵੱਖ ਜਥੇਬੰਦੀਆਂ ਜਾਂ ਆਮ ਵਿਅਕਤੀਆਂ ਵੱਲੋਂ ਰੋਸ ਪ੍ਰਦਰਸ਼ਨ ਦਾ ਸੱਦਾ ਦਿੱਤਾ ਜਾਂਦਾ ਹੈ, ਜਿਸ ਨਾਲ ਆਵਾਜਾਈ ਵਿਚ ਵਿਘਨ ਪੈਣ ਅਤੇ ਆਮ ਜੀਵਨ ਅਸਤ-ਵਿਅਸਥ ਹੋਣ ਦਾ ਡਰ ਰਹਿੰਦਾ ਹੈ। ਇਸ ਤਰ੍ਹਾਂ ਜਨਤਕ ਸ਼ਾਂਤੀ ਭੰਗ ਹੋਣ ਨਾਲ ਸਰਕਾਰੀ ਅਤੇ ਨਿੱਜੀ ਜਾਇਦਾਦ ਦੇ ਨੁਕਸਾਨ ਹੋਣ ਦਾ ਵੀ ਅੰਦੇਸ਼ਾ ਰਹਿੰਦਾ ਹੈ।

ਇਹ ਵੀ ਪੜ੍ਹੋ- ਦਫ਼ਤਰ 'ਚ ਨਹੀਂ ਬੈਠ ਰਹੇ ਪੰਚਾਇਤ ਸਕੱਤਰ ਸਾਬ੍ਹ, ਚੋਣ ਕਮਿਸ਼ਨ ਨੇ ਲਿਆ ਸਖ਼ਤ ਐਕਸ਼ਨ

ਅਸ਼ਲੀਲ ਪੋਸਟਰ ਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ
ਵਧੀਕ ਜ਼ਿਲ੍ਹਾ ਮੈਜਿਸਟਰੇਟ ਨਿਰਮਲ ਓਸੇਪਚਨ ਨੇ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ, ਗੈਰ ਸਰਕਾਰੀ ਇਮਾਰਤਾਂ, ਥਾਵਾਂ ’ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਹੁਕਮ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲੇ ਵਿਚ ਸਰਕਾਰੀ ਅਤੇ ਗੈਰ ਸਰਕਾਰੀ ਇਮਾਰਤਾਂ, ਥਾਵਾਂ, ਸਿਨੇਮਿਆਂ ਅਤੇ ਵੀਡੀਓ ਹਾਲਾਂ ’ਤੇ ਅਕਸਰ ਆਮ ਤੌਰ ’ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਏ ਜਾਂਦੇ ਹਨ। ਇਨ੍ਹਾਂ ਨਾਲ ਪੜ੍ਹਨ ਵਾਲੇ ਆਮ ਲੋਕਾਂ ਤੋਂ ਇਲਾਵਾ ਲੜਕੇ ਅਤੇ ਲੜਕੀਆਂ ਦੇ ਆਚਰਣ ’ਤੇ ਭੈੜਾ ਅਸਰ ਪੈਂਦਾ ਹੈ।

ਜ਼ਿਲ੍ਹਾ ਕੰਪਲੈਕਸ ਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਘੇਰੇ ਅੰਦਰ ਜਲੂਸ ਕੱਢਣ ’ਤੇ ਪਾਬੰਦੀ
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਣ ਕਰਨ ਅਤੇ ਧਰਨੇ ’ਤੇ ਬੈਠਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ’ਚ ਕਿਹਾ ਗਿਆ ਕਿ ਰਾਜਨੀਤਿਕ ਪਾਰਟੀਆਂ ਅਤੇ ਜਥੇਬੰਦੀਆਂ ਆਪਣੇ ਮੁੱਦਿਆਂ ਨੂੰ ਲੈ ਕੇ ਜਲੂਸ ਆਦਿ ਕੱਢਣ ਉਪਰੰਤ ਜ਼ਿਲ੍ਹਾ ਕਚਹਿਰੀ ਕੰਪਲੈਕਸ ’ਚ ਲਾਊਡ ਸਪੀਕਰ ਲਗਾ ਕੇ ਭਾਸ਼ਨ ਦਿੰਦੇ ਰਹਿੰਦੇ ਹਨ ਜਾਂ ਧਰਨਾ ਆਦਿ ਲਗਾ ਕੇ ਬੈਠ ਜਾਂਦੇ ਹਨ, ਜਿਸ ਨਾਲ ਅਮਨ ਸ਼ਾਂਤੀ ’ਚ ਵਿਘਨ ਪੈਂਦਾ ਹੈ। ਇਹ ਹੁਕਮ 30 ਨਵੰਬਰ 2024 ਤਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ- ਪਰਿਵਾਰ ਨੇ ਨੌਜਵਾਨ ਨੂੰ ਸੁਧਾਰਨ ਲਈ ਹਸਪਤਾਲ ਕਰਵਾਇਆ ਦਾਖ਼ਲ, ਸਰੀਰ ਛੱਡ'ਤਾ, ਪਰ ਨਸ਼ਾ ਨਹੀਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News