ਗੌਰਵ ਕੁਮਾਰ ਗਿੰਨੀ ਭਾਜਪਾ ਯੁਵਾ ਮੋਰਚੇ ਦੇ ਸੂਬਾ ਕੈਸ਼ੀਅਰ ਨਿਯੁਕਤ

Friday, Oct 30, 2026 - 01:37 PM (IST)

ਗੌਰਵ ਕੁਮਾਰ ਗਿੰਨੀ ਭਾਜਪਾ ਯੁਵਾ ਮੋਰਚੇ ਦੇ ਸੂਬਾ ਕੈਸ਼ੀਅਰ ਨਿਯੁਕਤ

ਤਪਾ ਮੰਡੀ (ਸ਼ਾਮ ਗਰਗ): ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿਲੋਂ ਨੇ ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਅਨੁਜ ਖੋਸਲਾ ਦੀ ਰਹਿਨੁਮਾਈ ‘ਚ ਹੇਠ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਸੰਗਠਨ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਤਪਾ ਮੰਡੀ ਦੇ ਨੌਜਵਾਨ ਆਗੂ ਗੌਰਵ ਕੁਮਾਰ ਗਿੰਨੀ ਨੂੰ ਭਾਜਪਾ ਯੁਵਾ ਮੋਰਚੇ ਦਾ ਸੂਬਾ ਕੈਸ਼ੀਅਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਇਲਾਕੇ ਦੇ ਭਾਜਪਾ ਵਰਕਰਾਂ ਅਤੇ ਨੌਜਵਾਨਾਂ ਵਿੱਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਗੌਰਵ ਕੁਮਾਰ ਗਿੰਨੀ ਦੀ ਇਸ ਨਿਯੁਕਤੀ ਨੂੰ ਪਾਰਟੀ ਵੱਲੋਂ ਨੌਜਵਾਨ ਆਗੂਆਂ ਨੂੰ ਸੰਗਠਨ ਵਿਚ ਅਹਿਮ ਜ਼ਿੰਮੇਵਾਰੀਆਂ ਸੌਂਪਣ ਦੀ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਉਨ੍ਹਾਂ ਤੋਂ ਉਮੀਦ ਕੀਤੀ ਜਾ ਰਹੀ ਹੈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਂਦਿਆਂ ਯੁਵਾ ਮੋਰਚੇ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨਗੇ। ਇਸ ਨਿਯੁਕਤੀ ਨਾਲ ਤਪਾ ਮੰਡੀ ਦੇ ਭਾਜਪਾ ਸਮਰਥਕਾਂ ਵਿੱਚ ਉਤਸ਼ਾਹ ਪਾਇਆ ਜਾ ਰਿਹਾ ਹੈ।
 
ਇਲਾਕੇ ਦੇ ਨੌਜਵਾਨਾਂ ਨੂੰ ਆਸ ਹੈ ਕਿ ਗੌਰਵ ਗਿੰਨੀ ਆਪਣੀ ਨਵੀਂ ਜ਼ਿੰਮੇਵਾਰੀ ਰਾਹੀਂ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਸੰਗਠਨ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।


author

Anmol Tagra

Content Editor

Related News