ਅਜਨਾਲਾ ਹਿੰਸਾ ਨੂੰ ਲੈ ਕੇ ਡੀ. ਜੀ. ਪੀ. ਗੌਰਵ ਯਾਦਵ ਦਾ ਵੱਡਾ ਬਿਆਨ

02/24/2023 6:02:38 PM

ਚੰਡੀਗੜ੍ਹ/ਅਜਨਾਲਾ : ਅਜਨਾਲਾ ਥਾਣਾ ਝੜਪ ’ਤੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਖ਼ਤ ਐਕਸ਼ਨ ਲੈਣ ਦੀ ਗੱਲ ਆਖੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀ. ਜੀ. ਪੀ. ਨੇ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਸ਼ਾਂਤੀ ਪੂਰਵਰਕ ਪ੍ਰਦਰਸ਼ਨ ਕਰਨ ਦੀ ਗੱਲ ਆਖੀ ਗਈ ਸੀ, ਪਰ ਬਾਅਦ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆੜ ਵਿਚ ਹਿੰਸਕ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੇ ਪੂਰੀ ਸੂਝ ਬੂਝ ਤੋਂ ਕੰਮ ਲਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ ਮਰਿਆਦਾ ਕਾਇਮ ਰੱਖੀ। ਪੁਲਸ ਮੁਖੀ ਨੇ ਕਿਹਾ ਕਿ ਇਸ ਝੜਪ ਦੌਰਾਨ 6 ਪੁਲਸ ਮੁਲਾਜ਼ਮ ਜ਼ਖਮੀ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਸ ਮੁਲਾਜ਼ਮਾਂ ਦੇ ਬਿਆਨ ਦਰਜ ਕਰਕੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 

ਇਹ ਵੀ ਪੜ੍ਹੋ : ਅਜਨਾਲਾ ਘਟਨਾ ’ਤੇ ਭਾਜਪਾ ਦਾ ਵੱਡਾ ਬਿਆਨ, ਅੰਮ੍ਰਿਤਪਾਲ ਸਿੰਘ ਬਾਰੇ ਆਖੀ ਵੱਡੀ ਗੱਲ

ਡੀ. ਜੀ. ਪੀ. ਨੇ ਕਿਹਾ ਕਿ ਪੁਲਸ ਵਲੋਂ ਘਟਨਾ ਦੀ ਵੀਡੀਓਜ਼ ਵੀ ਦੇਖੀਆਂ ਜਾ ਰਹੀਆਂ ਹਨ, ਜਿਨ੍ਹਾਂ ਤੋਂ ਮੁਲਜ਼ਮਾਂ ਦੀ ਸ਼ਨਾਖਤ ਕੀਤੀ ਜਾਵੇਗੀ ਅਤੇ ਇਸ ਤੋਂ ਇਲਾਵਾ ਐੱਸ. ਐੱਸ. ਪੀ. ਖੁਦ ਮੌਕੇ ’ਤੇ ਸਨ। ਇਹ ਕਾਇਰਤਾ ਪੂਰਨ ਕਦਮ ਹੈ ਕਿ ਪਾਲਕੀ ਸਾਹਿਬ ਦੀ ਆੜ ਵਿਚ ਪੁਲਸ ’ਤੇ ਹਮਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਤਾਕਤਾਂ ਨੂੰ ਪੰਜਾਬ ਨੂੰ ਢਾਹ ਲਾਉਣਾ ਚਾਹੁੰਦੀਆਂ ਹਨ। ਪੰਜਾਬ ਪੁਲਸ ਨੇ ਸ਼ਾਂਤੀ ਬਣਾਈ ਰੱਖੀ ਹੈ ਅਤੇ ਅੱਗੇ ਵੀ ਬਣਾਈ ਰੱਖੀ ਜਾਵੇਗੀ। ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਨੇ ਅੱਤਵਾਦ ਦਾ ਬਹੁਤ ਮਾੜਾ ਦੌਰ ਦੇਖਿਆ ਹੈ। ਸਮੇਂ ਸਮੇਂ ’ਤੇ ਪੰਜਾਬ ਨੂੰ ਅੱਗ ਵਿਚ ਧੱਕਣ ਦੀ ਕੋਸ਼ਿਸ਼ ਹੁੰਦੀ ਰਹੀ ਹੈ ਪਰ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਚਾਹੀਦੀ ਹੈ। 

ਇਹ ਵੀ ਪੜ੍ਹੋ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਲਵਪ੍ਰੀਤ ਸਿੰਘ ਤੂਫਾਨ ਨੂੰ ਪੁਲਸ ਨੇ ਕੀਤਾ ਰਿਹਾਅ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News