54 ਮੁਕੱਦਮਿਆਂ ’ਚ ਨਾਮਜ਼ਦ ਖ਼ਤਰਨਾਕ ਗੈਂਗਸਟਰ ਗੋਰੂ ਬੱਚਾ ਦੀ ਜੇਲ੍ਹ ’ਚ ਵਿਗੜੀ ਸਿਹਤ

Tuesday, Aug 29, 2023 - 06:46 PM (IST)

54 ਮੁਕੱਦਮਿਆਂ ’ਚ ਨਾਮਜ਼ਦ ਖ਼ਤਰਨਾਕ ਗੈਂਗਸਟਰ ਗੋਰੂ ਬੱਚਾ ਦੀ ਜੇਲ੍ਹ ’ਚ ਵਿਗੜੀ ਸਿਹਤ

ਤਰਨਤਾਰਨ (ਰਮਨ)- ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਬੰਦ ਗੈਂਗਸਟਰ ਗੌਰਵ ਸ਼ਰਮਾ ਉਰਫ ਗੋਰੂ ਬੱਚਾ ਦੀ ਸਿਹਤ ਠੀਕ ਨਾ ਹੋਣ ਕਾਰਨ ਉਸ ਨੂੰ ਜ਼ਿਲ੍ਹਾ ਪੱਧਰੀ ਹਸਪਤਾਲ ਤਰਨਤਾਰਨ ਵਿਖੇ ਪੁਲਸ ਦੇ ਸਖ਼ਤ ਪਹਿਰੇ ਹੇਠ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵੱਲੋਂ ਮੈਡੀਕਲ ਜਾਂਚ ਕਰਵਾਉਣ ਉਪਰੰਤ ਹਸਪਤਾਲ ’ਚ ਦਾਖ਼ਲ ਦੀ ਲੋੜ ਨਾ ਸਮਝਦੇ ਹੋਏ ਵਾਪਸ ਜੇਲ੍ਹ ਭੇਜ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਇਸ ਗੈਂਗਸਟਰ ਖ਼ਿਲਾਫ਼ ਵੱਖ-ਵੱਖ ਥਾਣਿਆਂ ’ਚ ਕਤਲ ਸਬੰਧੀ 54 ਮਾਮਲੇ ਦਰਜ ਕੀਤੇ ਗਏ ਹਨ।

ਇਹ ਵੀ ਪੜ੍ਹੋ-  ਸਰਹੱਦ ਪਾਰ: ਹਨੇਰੀ ਕਾਰਨ ਡਿੱਗੇ ਦਰੱਖਤ ਦੀ ਮਾਲਕੀ ਨੂੰ ਲੈ ਕੇ 2 ਪਰਿਵਾਰਾਂ ’ਚ ਗੋਲੀਬਾਰੀ, 4 ਭਰਾਵਾਂ ਦੀ ਮੌਤ

ਸੋਮਵਾਰ ਸਵੇਰੇ ਇਸ ਗੈਂਗਸਟਰ ਵੱਲੋਂ ਜੇਲ੍ਹ ਪ੍ਰਸ਼ਾਸਨ ਨੂੰ ਆਪਣੀ ਸਿਹਤ ਠੀਕ ਨਾ ਹੋਣ ਬਾਰੇ ਕਿਹਾ ਕਿ ਉਸ ਨੂੰ ਖੂਨ ਦੀਆਂ ਉਲਟੀਆਂ ਆ ਰਹੀਆਂ ਹਨ, ਜਿਸ ਤੋਂ ਬਾਅਦ ਜੇਲ੍ਹ ਸੁਪਰਡੈਂਟ ਵੱਲੋਂ ਇੰਸਪੈਕਟਰ ਦਲਬੀਰ ਸਿੰਘ ਅਤੇ ਵੱਡੀ ਗਿਣਤੀ ’ਚ ਪੁਲਸ ਕਰਮਚਾਰੀਆਂ ਦੇ ਸਖ਼ਤ ਪਹਿਰੇ ਹੇਠ ਸਿਵਲ ਹਸਪਤਾਲ ਤਰਨਤਾਰਨ ਵਿਖੇ ਇਲਾਜ ਲਈ ਭੇਜਿਆ ਗਿਆ, ਜਿੱਥੇ ਪਹਿਲਾਂ ਐਕਸ ਰੇਅ ਅਤੇ ਹੋਰ ਟੈਸਟ ਕਰਵਾਏ ਗਏ। ਫਿਰ ਉਸਨੂੰ ਵਾਪਸ ਗੋਇੰਦਵਾਲ ਜੇਲ੍ਹ ਭੇਜ ਦਿੱਤਾ ਗਿਆ।

ਇਹ ਵੀ ਪੜ੍ਹੋ- ਪਤੀ ਦੇ ਸ਼ੱਕ ਨੇ ਉਜਾੜੇ ਪਾ ਦਿੱਤਾ ਪਰਿਵਾਰ, ਪਤਨੀ ਨੂੰ ਦਿੱਤੀ ਬੇਰਹਿਮ ਮੌਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News