ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼

Wednesday, Aug 05, 2026 - 08:06 PM (IST)

ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼

ਚੰਡੀਗੜ੍ਹ (ਅੰਕੁਰ) : ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫ਼ੈਸਲੇ ਨਾਲ 152 ਹੋਰ ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਦਾ ਲਾਭ ਮਿਲੇਗਾ, ਜਿਸ ਨਾਲ ਪੰਜਾਬ ਸਰਕਾਰ ਤੋਂ ਮੁਫ਼ਤ ਬਿਜਲੀ ਪ੍ਰਾਪਤ ਕਰਨ ਵਾਲੀਆਂ ਗਊਸ਼ਾਲਾਵਾਂ ਦੀ ਕੁੱਲ ਗਿਣਤੀ 518 ਹੋ ਜਾਵੇਗੀ। 

ਦੱਸ ਦਈਏ ਕਿ ਇਸ ਵੇਲੇ 366 ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਹੁਣ 152 ਹੋਰ ਗਊਸ਼ਾਲਾਵਾਂ ਨੂੰ ਵੀ ਇਸ ਸੁਵਿਧਾ ਦੇ ਘੇਰੇ ’ਚ ਲਿਆਂਦਾ ਜਾਵੇਗਾ। ਇਨ੍ਹਾਂ ਸਾਰੀਆਂ ਗਊਸ਼ਾਲਾਵਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਫ਼ਤ ਬਿਜਲੀ ਮਿਲੇਗੀ ਅਤੇ ਇਨ੍ਹਾਂ ਨੂੰ ਸਪਲਾਈ ਕੀਤੀ ਜਾਣ ਵਾਲੀ ਬਿਜਲੀ ਦਾ ਇਕ ਪੈਸਾ ਵੀ ਨਹੀਂ ਲਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਗਊਸ਼ਾਲਾਵਾਂ ਦਾ ਸੁਚੱਜਾ ਪ੍ਰਬੰਧਣ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਗਊ ਧਨ ਦੀ ਸਹੀ ਦੇਖਭਾਲ ਹੋ ਸਕੇ। ਉਨ੍ਹਾਂ ਕਿਹਾ ਕਿ ਮੇਰੇ ਦਰਵਾਜ਼ੇ ਇਨ੍ਹਾਂ ਗਊਸ਼ਾਲਾਵਾਂ ਲਈ ਹਮੇਸ਼ਾ ਖੁੱਲ੍ਹੇ ਹਨ, ਜੋ ਸੜਕਾਂ 'ਤੇ ਭਟਕਣ ਵਾਲੇ ਬੇਸਹਾਰਾ ਪਸ਼ੂਆਂ ਦੀ ਦੇਖਭਾਲ ਕਰ ਕੇ ਮਾਨਵਤਾ ਦੀ ਵੱਡੀ ਸੇਵਾ ਕਰ ਰਹੀਆਂ ਹਨ।


author

Anmol Tagra

Content Editor

Related News