ਗੀਤਾ ਸ਼ਰਮਾ ਨੇ ਪੰਜਾਬ ਐਗਰੋ ਫੂਡ ਗਰੇਨ ਕਾਰਪੋਰੇਸ਼ਨ ਦੀ ਚੇਅਰਪਰਸਨ ਦਾ ਸੰਭਾਲਿਆ ਅਹੁਦਾ

Thursday, Mar 12, 2020 - 10:36 PM (IST)

ਗੀਤਾ ਸ਼ਰਮਾ ਨੇ ਪੰਜਾਬ ਐਗਰੋ ਫੂਡ ਗਰੇਨ ਕਾਰਪੋਰੇਸ਼ਨ ਦੀ ਚੇਅਰਪਰਸਨ ਦਾ ਸੰਭਾਲਿਆ ਅਹੁਦਾ

ਪਟਿਆਲਾ, (ਰਾਜੇਸ਼)- ਨਗਰ ਕੌਂਸਲ ਸੁਨਾਮ ਦੀ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਗੀਤਾ ਸ਼ਰਮਾ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਐਗਰੋ ਫੂਡ ਗਰੇਨ ਕਾਰਪੋਰੇਸ਼ਨ ਦੀ ਚੇਅਰਪਰਸਨ ਦਾ ਅਹੁਦਾ ਸੰਭਾਲ ਲਿਆ। ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਦੇ ਸਲਾਹਕਾਰ (ਮੰਤਰੀ ਰੈਂਕ) ਭਰਤਇੰਦਰ ਸਿੰਘ ਚਹਿਲ ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਗੀਤਾ ਸ਼ਰਮਾ ਨੂੰ ਕੁਰਸੀ ’ਤੇ ਬਿਠਾਇਆ। ਇਸ ਮੌਕੇ ਵੱਡੀ ਗਿਣਤੀ ਵਿਚ ਹਲਕਾ ਸੁਨਾਮ ਦੇ ਲੋਕ ਹਾਜ਼ਰ ਸਨ। ਚੇਅਰਪਰਸਨ ਗੀਤਾ ਸ਼ਰਮਾ ਪੰਜਾਬ ਦੇ ਪ੍ਰਸਿੱਧ ਜੋਤਿਸ਼ੀ ਰੋਹਿਤ ਸ਼ਰਮਾ ਸੁਨਾਮ ਦੀ ਮਾਤਾ ਜੀ ਹਨ। ਗੀਤਾ ਸ਼ਰਮਾ ਦਾ ਪਰਿਵਾਰ ਟਕਸਾਲੀ ਕਾਂਗਰਸੀ ਪਰਿਵਾਰ ਹੈ। ਨਗਰ ਕੌਂਸਲ ਦਾ ਪ੍ਰਧਾਨ ਹੁੰਦੇ ਹੋਏ ਉਨ੍ਹਾਂ ਸੁਨਾਮ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾਇਆ। ਕਾਂਗਰਸ ਪਾਰਟੀ ਨੂੰ ਮਜ਼ਬੂਤ ਕੀਤਾ। ਗੀਤਾ ਸ਼ਰਮਾ ਨੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਅਤੇ ਭਰਤਇੰਦਰ ਸਿੰਘ ਚਹਿਲ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਭਰਤਇੰਦਰ ਸਿੰਘ ਚਹਿਲ ਨੇ ਕਿਹਾ ਕਿ ਗੀਤਾ ਸ਼ਰਮਾ ਟਕਸਾਲੀ ਕਾਂਗਰਸੀ ਪਰਿਵਾਰ ਨਾਲ ਸਬੰਧਤ ਹਨ। ਇਸ ਕਰ ਕੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਸੁਨਾਮ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਇਸ ਮੌਕੇ ਪੰਜਾਬ ਦੇ ਸੂਚਨਾ ਕਮਿਸ਼ਨਰ ਸੰਜੀਵ ਗਰਗ, ਕਈ ਕਾਂਗਰਸੀ ਵਿਧਾਇਕ, ਪਾਰਟੀ ਆਗੂ, ਪੰਜਾਬ ਕਾਂਗਰਸ ਦੇ ਸਕੱਤਰ ਨਰਿੰਦਰਪਾਲ ਲਾਲੀ ਅਤੇ ਦਵਿੰਦਰਜੀਤ ਸਿੰਘ ਦਰਸ਼ੀ ਤੋਂ ਇਲਾਵਾ ਕਾਰਪੋਰੇਸ਼ਨ ਦੇ ਐੱਮ. ਡੀ. ਮਨਜੀਤ ਸਿੰਘ ਬਰਾਡ਼ ਤੇ ਹੋਰ ਅਧਿਕਾਰੀ ਹਾਜ਼ਰ ਸਨ।


author

Bharat Thapa

Content Editor

Related News