ਸੰਧੂ ਦੇ ਜਨਰਲ ਸਕੱਤਰ ਚੁਣੇ ਜਾਣ ''ਤੇ ਸਮਰਥਕਾਂ ''ਚ ਖੁਸ਼ੀ ਦੀ ਲਹਿਰ

11/16/2017 6:21:04 PM

ਝਬਾਲ/ਬੀੜ ਸਾਹਿਬ (ਲਾਲੂਘੁੰਮਣ, ਬਖਰਤਾਵਰ) - ਸ਼੍ਰੋਮਣੀ ਅਕਾਲੀ ਦਲ ਦੇ ਦਿੱਗਜ, ਨੇਤਾ ਸਾਬਕਾ ਵਿਧਾਇਕ ਅਤੇ ਸਾਬਕਾ ਮੁੱਖ ਪਾਰਲੀਮਨੀ ਸਕੱਤਰ ਹਰਮੀਤ ਸਿੰਘ ਸੰਧੂ ਨੂੰ ਪਾਰਟੀ ਹਾਈ ਕਮਾਂਡ ਵੱਲੋਂ ਪਾਰਟੀ ਦੇ ਸੂਬਾ ਜਨਰਲ ਸਕੱਤਰ ਚੁਣੇ ਜਾਣ 'ਤੇ ਸਥਾਨਕ ਅਕਾਲੀ ਵਰਕਰਾਂ ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਇਸ ਮੌਕੇ ਸਾਬਕਾ ਚੇਅਰਮੈਨ ਹਰਵੰਤ ਸਿੰਘ ਝਬਾਲ, ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਕੋਟ, ਮੈਂਬਰ ਜ਼ਿਲਾ ਪ੍ਰੀਸ਼ਦ ਪ੍ਰਭਜੋਤ ਸਿੰਘ ਕੋਟ, ਚੇਅਰਮੈਨ ਕਸ਼ਮੀਰ ਸਿੰਘ ਮੰਨਣ, ਸਰਪੰਚ ਸ਼ਾਮ ਸਿੰਘ ਕੋਟ, ਸਰਪੰਚ ਜਸਬੀਰ ਸਿੰਘ ਸਵਰਗਾਪੁਰੀ, ਸਰਪੰਚ ਜਗਬੀਰ ਸਿੰਘ ਭੋਲਾ, ਸਾਬਕਾ ਸਰਪੰਚ ਹਰਦਿਆਲ ਸਿੰਘ ਝਬਾਲ, ਜਸ਼ਕਰਨ ਸਿੰਘ ਸ਼ੇਰਾ ਝਬਾਲ, ਸੇਵਕ ਕੋਟ, ਪ੍ਰਮਜੀਤ ਸਿੰਘ ਬਘਿਆੜੀ ਆਦਿ ਨੇ ਪਾਰਟੀ ਹਾਈ ਕਮਾਂਡ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕਰਦਿਆਂ ਨਵ-ਨਿਯੁਕਤ ਜਨਰਲ ਸਕੱਤਰ ਹਰਮੀਤ ਸਿੰਘ ਸੰਧੂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਸੰਧੂ ਨੂੰ ਹਾਈਕਮਾਂਡ ਨੇ ਪਾਰਟੀ 'ਚ ਵੱਡਾ ਮਾਣ ਦਿੱਤਾ ਹੈ ਜਿਸ ਨਾਲ ਹਲਕੇ ਦੇ ਅਕਾਲੀ ਵਰਕਰਾਂ ਦਾ ਮਨੋਬਲ ਵਧਿਆ ਹੈ 'ਤੇ ਅਗਾਮੀ ਨਗਰ ਨਿਗਮ, ਪੰਚਾਇਤੀ ਅਤੇ ਲੋਕ ਸਭਾ ਚੋਣਾਂ ਦੌਰਾਨ ਅਕਾਲੀ ਦਲ ਹਰ ਮੁਹਾਜ 'ਤੇ ਜਿੱਤ ਦੇ ਝੰਡੇ ਗੱਡੇਗਾ।