ਜਾਰਜੀਆ ਤੋਂ ਪੰਜਾਬ ਪਹੁੰਚੀਆਂ 4 ਮ੍ਰਿਤਕ ਦੇਹਾਂ, ਦਰਦਨਾਕ ਹਾਦਸੇ 'ਚ ਗਈ ਸੀ ਜਾਨ

Tuesday, Dec 24, 2024 - 05:57 AM (IST)

ਜਾਰਜੀਆ ਤੋਂ ਪੰਜਾਬ ਪਹੁੰਚੀਆਂ 4 ਮ੍ਰਿਤਕ ਦੇਹਾਂ, ਦਰਦਨਾਕ ਹਾਦਸੇ 'ਚ ਗਈ ਸੀ ਜਾਨ

ਅੰਮ੍ਰਿਤਸਰ- ਪਿਛਲੇ ਦਿਨੀਂ ਜਾਰਜੀਆ 'ਚ ਹੋਏ ਦਰਦਨਾਕ ਹਾਦਸੇ 'ਚ ਮਾਰੇ ਗਏ 11 ਪੰਜਾਬੀ ਨੌਜਵਾਨਾਂ 'ਚੋਂ 4 ਦੇ ਮ੍ਰਿਤਕ ਸਰੀਰ ਅੱਜ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚ ਗਏ ਹਨ, ਜਿਨ੍ਹਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਵੱਲੋਂ ਭੇਜੀਆਂ ਗਈਆਂ ਐਂਬੂਲੈਂਸਾਂ ਰਾਹੀਂ ਉਨ੍ਹਾਂ ਦੇ ਘਰਾਂ ਨੂੰ ਭੇਜਿਆ ਗਿਆ।

PunjabKesari

ਇਹ ਵੀ ਪੜ੍ਹੋ- ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਨੌਜਵਾਨ ਨਾ ਮੁੜਿਆ ਘਰ, ਫ਼ਿਰ ਜਦੋਂ ਪਤਾ ਲੱਗਿਆ ਤਾਂ...

ਇਸ ਸਬੰਧੀ ਜਾਣਕਾਰੀ ਦਿੰਦਿਆਂ ਉੱਘੇ ਸਮਾਜ ਸੇਵੀ ਡਾ. ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਕੇਂਦਰੀ ਵਿਦੇਸ਼ ਮੰਤਰਾਲੇ ਦੇ ਯਤਨਾਂ ਸਦਕਾ ਜਾਰਜੀਆ ਹਾਦਸੇ 'ਚ ਮਾਰੇ ਗਏ 11 ਪੰਜਾਬੀ ਨੌਜਵਾਨਾਂ 'ਚੋਂ 4 ਨੌਜਵਾਨ ਜਿਨ੍ਹਾਂ 'ਚ ਨਨਾਣ/ਭਰਜਾਈ ਅਮਰਿੰਦਰ ਕੌਰ ਤੇ ਮਨਿੰਦਰ ਕੌਰ ਤੋਂ ਇਲਾਵਾ ਗਗਨਦੀਪ ਸਿੰਘ ਤੇ ਵਰਿੰਦਰ ਸਿੰਘ ਸ਼ਾਮਲ ਸਨ ਦੇ ਮ੍ਰਿਤਕ ਸਰੀਰ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚ ਗਏ ਹਨ। 

PunjabKesari

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਵੱਲੋਂ ਭੇਜੇ ਗਏ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜ਼ਿਲ੍ਹਾ ਪ੍ਰਧਾਨ ਸਿਸ਼ਪਾਲ ਸਿੰਘ ਲਾਡੀ, ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ, ਖ਼ਜ਼ਾਨਚੀ ਨਵਜੀਤ ਸਿੰਘ ਘਈ ਅਤੇ ਪ੍ਰਧਾਨ ਗੋਕੁਲ ਚੰਦ ਮੋਗਾ ਨੇ ਜਿੱਥੇ ਹਵਾਈ ਅੱਡੇ 'ਤੇ ਜਾ ਕੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ, ਉੱਥੇ ਹੀ ਟਰੱਸਟ ਵੱਲੋਂ ਭੇਜੀਆਂ ਗਈਆਂ ਐਂਬੂਲੈਂਸਾਂ ਰਾਹੀਂ ਸਾਰੇ ਮ੍ਰਿਤਕ ਸਰੀਰ ਉਨ੍ਹਾਂ ਦੇ ਘਰਾਂ ਤੱਕ ਭੇਜੇ ਗਏ। 

PunjabKesari

ਡਾ. ਐੱਸ.ਪੀ. ਸਿੰਘ ਓਬਰਾਏ ਨੇ ਅੱਗੇ ਦੱਸਿਆ ਕਿ ਉਨ੍ਹਾਂ ਆਪਣੀਆਂ ਜ਼ਿਲ੍ਹਾ ਟੀਮਾਂ ਰਾਹੀਂ ਸਬੰਧਿਤ ਪੀੜਤ ਪਰਿਵਾਰਾਂ ਨਾਲ ਲਗਾਤਾਰ ਰਾਬਤਾ ਰੱਖਿਆ ਹੋਇਆ ਹੈ ਅਤੇ ਜਲਦ ਹੀ ਪੀੜਤ ਪਰਿਵਾਰਾਂ ਦੀ ਆਰਥਿਕ ਸਥਿਤੀ ਮੁਤਾਬਕ ਉਨ੍ਹਾਂ ਲਈ ਢੁੱਕਵੀਂ ਮਹੀਨੇਵਾਰ ਪੈਨਸ਼ਨ ਤੋਂ ਇਲਾਵਾ ਉਨ੍ਹਾਂ ਦੇ ਖਸਤਾ ਹਾਲ ਘਰਾਂ ਨੂੰ ਮੌਕੇ ਅਨੁਸਾਰ ਨਵੇਂ ਬਣਾਉਣ ਜਾਂ ਮੁਰੰਮਤ ਕਰਨ ਆਦਿ ਲਈ ਮਦਦ ਕੀਤੀ ਜਾਵੇਗੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News