ਹੱਡ ਚੀਰਵੀਂ ਠੰਡ ਲਈ ਹੋ ਜਾਓ ਤਿਆਰ, ਮੌਸਮ ਵਿਭਾਗ ਨੇ ਕਰ 'ਤੀ ਭਵਿੱਖਬਾਣੀ
Monday, Sep 09, 2024 - 12:20 PM (IST)
ਚੰਡੀਗੜ੍ਹ : ਇਸ ਸਾਲ ਮਈ-ਜੂਨ ਮਹੀਨੇ ਭਿਆਨਕ ਗਰਮੀ ਪੈਣ ਤੋਂ ਬਾਅਦ ਹੁਣ ਲੋਕਾਂ ਨੂੰ ਹੱਡ ਚੀਰਵੀਂ ਠੰਡ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਪਵੇਗਾ। ਦਰਅਸਲ ਆਈ. ਐੱਮ. ਡੀ. ਨੇ ਸਤੰਬਰ 2024 'ਚ ਲਾ ਨੀਨਾ ਦੀ ਸ਼ੁਰੂਆਤ ਵੱਲ ਇਸ਼ਾਰਾ ਕੀਤਾ ਹੈ, ਜਿਸ ਕਾਰਨ ਪੰਜਾਬ ਸਮੇਤ ਪੂਰੇ ਦੇਸ਼ 'ਚ ਜਿੱਥੇ ਤਾਪਮਾਨ 'ਚ ਵੱਡੀ ਗਿਰਾਵਟ ਆਵੇਗੀ, ਉੱਥੇ ਹੀ ਜ਼ੋਰਦਾਰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਸਖ਼ਤ ਸਰਦੀ ਦੀ ਭਵਿੱਖਬਾਣੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਮੰਤਰੀ ਦਾ PSPCL ਮੁਲਾਜ਼ਮਾਂ ਨੂੰ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ
ਇਸ ਸਾਲ ਕਹਿਰ ਦੀ ਗਰਮੀ ਤੋਂ ਬਾਅਦ ਪੰਜਾਬ ਸਣੇ ਦੇਸ਼ ਦੇ ਕਈ ਹਿੱਸਿਆਂ 'ਚ ਜ਼ੋਰਦਾਰ ਮੀਂਹ ਪਿਆ, ਜਿਸ ਤੋਂ ਬਾਅਦ ਹੁਣ ਲੋਕਾਂ ਨੂੰ ਕੜਾਕੇ ਦੀ ਠੰਡ ਦਾ ਸਾਹਮਣਾ ਕਰਨਾ ਪਵੇਗਾ। ਲਾ ਨੀਨਾ ਆਮ ਤੌਰ 'ਤੇ ਅਪ੍ਰੈਲ ਅਤੇ ਜੂਨ ਦੇ ਵਿਚਕਾਰ ਸ਼ੁਰੂ ਹੁੰਦਾ ਹੈ ਅਤੇ ਅਕਤੂਬਰ ਤੋਂ ਫਰਵਰੀ ਵਿਚਕਾਰ ਮਜ਼ਬੂਤ ਹੁੰਦਾ ਹੈ। ਇਹ 9 ਮਹੀਨਿਆਂ ਤੋਂ 2 ਸਾਲਾਂ ਤੱਕ ਰਹਿ ਸਕਦਾ ਹੈ। ਲਾ ਨੀਨਾ ਤੇਜ਼ ਪੂਰਬੀ ਹਵਾਵਾਂ ਰਾਹੀਂ ਚਲਾਇਆ ਜਾਂਦਾ ਹੈ, ਜੋ ਸਮੁੰਦਰ ਦੇ ਪਾਣੀ ਨੂੰ ਪੱਛਮ ਵੱਲ ਧੱਕਦਾ ਹੈ।
ਇਹ ਵੀ ਪੜ੍ਹੋ : ਜੇਠ ਤੋਂ ਤੰਗ ਆਈ ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਪਰਿਵਾਰ ਦੇ ਪੈਰਾਂ ਹੇਠੋਂ ਖ਼ਿਸਕੀ ਜ਼ਮੀਨ
ਸਮੁੰਦਰ ਦੀ ਸਤ੍ਹਾ ਨੂੰ ਠੰਡਾ ਕਰਦਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਕਾਰਨ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਤਾਪਮਾਨ ਸੰਭਾਵਿਤ ਤੌਰ 'ਤੇ 3 ਡਿਗਰੀ ਸੈਲਸੀਅਸ ਘੱਟ ਸਕਦਾ ਹੈ। ਇਸ ਤੋਂ ਇਲਾਵਾ ਠੰਡੇ ਮੌਸਮ ਤੇ ਵਧੀ ਹੋਈ ਬਾਰਸ਼ ਕਾਰਨ ਖੇਤੀਬਾੜੀ ਵੀ ਪ੍ਰਭਾਵਿਤ ਹੋ ਸਕਦੀ ਹੈ। ਕੜਾਕੇ ਦੀ ਠੰਡ ਦੌਰਾਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8