ਘੱਗਰ ਖ਼ਤਰੇ ਦੇ ਨਿਸ਼ਾਨ ਤੋਂ ਦੋ ਫੁੱਟ ਉੱਤੇ ਲੰਘਿਆ, ਲੋਕਾਂ ਲਈ ਜਾਰੀ ਹੇਈ ਚੇਤਾਵਨੀ
Friday, Sep 05, 2025 - 11:25 AM (IST)

ਖਨੌਰੀ/ਪਾਤੜਾਂ(ਸੁਖਦੀਪ ਸਿੰਘ ਮਾਨ) : ਖਨੌਰੀ ਸੈਫ਼ਨ ਤੇ 'ਘੱਗਰ ਦਰਿਆ ਖ਼ਤਰੇ ਦੇ ਨਿਸ਼ਾਨ ਤੋਂ ਦੋ ਫੁੱਟ ਉੱਤੇ ਲੰਘ ਗਿਆ ਹੈ। ਜਾਣਕਾਰੀ ਮੁਤਾਬਕ ਖਨੌਰੀ 749.8 ਫੁੱਟ 13,750 ਕਿਊਸਿਕ ਸਵੇਰੇ 10 ਵਜੇ ਹੋ ਗਿਆ ਹੈ ਜਦਕਿ ਘੱਗਰ ਹੁਣ ਖ਼ਤਰੇ ਦੇ ਨਿਸ਼ਾਨ ਤੋਂ ਕਰੀਬ ਦੋ ਫੁੱਟ ਉੱਤੇ ਚਲਾ ਗਿਆ ਹੈ। ਇਸ ਸਮੇਂ ਘੱਗਰ ਦਰਿਆ ਦੀ ਸਥਿਤੀ ਖ਼ਤਰੇ ਵਿਚ ਚੱਲ ਰਹੀ ਹੈ, ਜਿਸ ਨੂੰ ਦੇਖ ਕੇ ਲੱਗਦਾ ਹੈ ਕਿ ਕਿਸੇ ਸਮੇਂ ਕੁਝ ਵੀ ਵਾਪਰ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਆਏ ਹੜ੍ਹਾਂ ਨੂੰ ਦੇਖਦੇ ਹੋਏ ਸਿੱਖਿਆ ਵਿਭਾਗ ਨੇ ਲਿਆ ਵੱਡਾ ਫ਼ੈਸਲਾ
ਤਾਜ਼ਾ ਸਥਿਤੀ ਨੂੰ ਦੇਖਦੇ ਹੋਏ ਘੱਗਰ ਨੇੜਲੇ ਪਿੰਡਾਂ ਨੂੰ ਬੇਹੱਦ ਸਾਵਧਾਨ ਰਹਿਣ ਦੀ ਹਦਾਇਤ ਦਿੱਤੀ ਗਈ ਹੈ। ਭਾਵੇਂ ਕਿ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ ਪਰ ਇਸ ਦੇ ਬਾਵਜੂਦ ਘੱਗਰ ਦੇ ਨੇੜੇ ਜਾਣ ਤੋਂ ਗ਼ੁਰੇਜ਼ ਕਰਨ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਸਕਾਰ ਦੀ ਕੈਬਨਿਟ ਮੀਟਿੰਗ ਅੱਜ, ਲਏ ਜਾ ਸਕਦੇ ਹਨ ਵੱਡੇ ਫ਼ੈਸਲੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e