ਘੱਗਰ ਦਰਿਆ ਕਾਰਨ ਆਉਂਦੇ ''ਹੜ੍ਹਾਂ'' ਦਾ ਕਾਂਗਰਸ ਕਰੇਗੀ ਪੱਕਾ ਹੱਲ

Monday, Jul 22, 2019 - 08:47 AM (IST)

ਘੱਗਰ ਦਰਿਆ ਕਾਰਨ ਆਉਂਦੇ ''ਹੜ੍ਹਾਂ'' ਦਾ ਕਾਂਗਰਸ ਕਰੇਗੀ ਪੱਕਾ ਹੱਲ

ਚੰਡੀਗੜ੍ਹ : ਬਰਸਾਤਾਂ ਦੇ ਮੌਸਮ 'ਚ ਘੱਗਰ ਦਰਿਆ ਵੱਲੋਂ ਕੀਤੇ ਜਾਂਦੇ ਨੁਕਸਾਨ ਦਾ ਪੱਕਾ ਹੱਲ ਕਾਂਗਰਸ ਸਰਕਾਰ ਵੱਲੋਂ ਜਲਦੀ ਕੀਤਾ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸੰਗਰੂਰ ਅਤੇ ਪਟਿਆਲਾ ਜ਼ਿਲੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਦੌਰੇ ਅਤੇ ਰਾਹਤ ਕਾਰਜਾਂ ਦੇ ਜਾਇਜ਼ੇ ਦੌਰਾਨ ਕੀਤਾ ਗਿਆ। ਦੋ-ਰੋਜ਼ਾ ਪੰਜਾਬ ਦੌਰੇ ਦੇ ਆਖਰੀ ਦਿਨ ਸਰਕਾਰੀਆ ਵੱਲੋਂ ਸੰਗਰੂਰ ਜ਼ਿਲੇ ਦੇ ਪਿੰਡ ਫੂਲਦ, ਜਿਥੇ ਘੱਗਰ 'ਚ ਪਾੜ ਪੈਣ ਕਾਰਨ ਭਾਰੀ ਨੁਕਸਾਨ ਹੋਇਆ ਹੈ ਅਤੇ ਖਨੌਰੀ ਤੋਂ ਇਲਾਵਾ ਪਟਿਆਲਾ ਜ਼ਿਲੇ ਦੇ ਪਿੰਡ ਬਾਦਸ਼ਾਹਪੁਰ ਅਤੇ ਸਿਰਕਪੜਾ ਦਾ ਦੌਰਾ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਘੱਗਰ ਵੱਲੋਂ ਕੀਤੇ ਜਾਂਦੇ ਨੁਕਸਾਨ ਦੇ ਹੱਲ ਲਈ ਪਿਛਲੀ ਸਰਕਾਰ ਵੱਲੋਂ ਕੋਈ ਕਦਮ ਨਹੀਂ ਚੁੱਕਿਆ ਗਿਆ, ਸਗੋਂ ਮਹਿਜ਼ ਬਿਆਨਬਾਜ਼ੀ ਹੀ ਕੀਤੀ ਗਈ ਹੈ,  ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਦੇ ਪੱਕੇ ਹੱਲ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ।


author

Babita

Content Editor

Related News