ਮਾਨਸਾ ’ਚ ਹੋਰ ਵਧਿਆ ਖ਼ਤਰਾ, ਘੱਗਰ ਦਰਿਆ ਵਿਚ ਪਿਆ ਚੌਥਾ ਪਾੜ
Wednesday, Jul 19, 2023 - 04:54 AM (IST)

ਮਾਨਸਾ (ਸੰਦੀਪ ਮਿੱਤਲ) : ਹਲਕਾ ਸਰਦੂਲਗੜ੍ਹ ਦੇ ਪਿੰਡ ਫੂਸ ਮੰਡੀ ਨੇੜੇ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਘੱਗਰ ਨਦੀ ਦੇ ਕਿਨਾਰੇ ਲਗਭਗ 50 ਫੁੱਟ ਦਾ ਪਾੜ ਪੈ ਗਿਆ ਹੈ। ਇਸ ਪਾੜ ਦੀ ਮਾਰ ਸਭ ਤੋਂ ਜ਼ਿਆਦਾ ਫੂਸ ਮੰਡੀ, ਸਾਧੂਵਾਲਾ ਅਤੇ ਸ਼ਹਿਰ ਸਰਦੂਲਗੜ੍ਹ ਨੂੰ ਹੋਵੇਗੀ। ਇਸ ਨੂੰ ਲੈ ਕੇ ਇਲਾਕੇ ਦੇ ਲੋਕਾਂ ਵਿਚ ਸਹਿਮ ਪਾਇਆ ਜਾ ਰਿਹਾ ਹੈ। ਇਸ ਬੰਨ੍ਹ ਨੂੰ ਲੈ ਕੇ ਆਲੇ-ਦੁਆਲੇ ਦੇ ਲੋਕ ਅਤੇ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਮਾਨਸਾ ਰਿਸ਼ੀਪਾਲ ਸਿੰਘ, ਐੱਸ. ਡੀ. ਐੱਮ. ਸਰਦੂਲਗੜ੍ਹ ਅਮਰਿੰਦਰ ਸਿੰਘ ਮੱਲ੍ਹੀ, ਐੱਸ.ਐੱਚ.ਓ ਬਿਕਰਮਜੀਤ ਸਿੰਘ ਇਸ ਬੰਨ੍ਹ ਨੂੰ ਪੂਰਨ ਲਈ ਜੱਦੋ-ਜਹਿਦ ਕਰ ਰਹੇ ਹਨ ਅਤੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਪਾਣੀ ਨੂੰ ਬੰਦ ਕਰਨ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲ ਖੁੱਲ੍ਹਣ ਤੋਂ ਬਾਅਦ ਸਿੱਖਿਆ ਵਿਭਾਗ ਵਲੋਂ ਜਾਰੀ ਹੋਇਆ ਸਖ਼ਤ ਫ਼ਰਮਾਨ
ਦੂਜੇ ਪਾਸੇ ਹਲਕਾ ਸਰਦੂਲਗੜ੍ਹ ਦੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਨੇ ਕਿਹਾ ਕਿ ਇਹ ਸਾਰੀ ਜ਼ਿੰਮੇਵਾਰੀ ਸੰਬੰਧਤ ਵਿਭਾਗ ਦੀ ਹੈ, ਜਿਸ ਨੇ ਅਗਾਊਂ ਰਿਪੋਰਟ ਸਰਕਾਰ ਨੂੰ ਸੋਂਪਣੀ ਸੀ। ਜਿਸ ਦਾ ਖਮਿਆਜ਼ਾ ਅਸੀਂ ਹਲਕੇ ਦੇ ਲੋਕ ਭੁਗਤ ਰਹੇ ਹਾਂ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਪੁਲਸ ਵਿਭਾਗ ’ਚ ਵੱਡਾ ਫੇਰਬਦਲ, 6 IPS ਤੇ 11 PPS ਅਫਸਰਾਂ ਦੇ ਤਬਾਦਲੇ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8