ਮਾਮਲਾ ਘੱਲੂਘਾਰੇ ਸਮੇਂ ਲੱਗੇ ਗੋਲੀਆਂ ਦੇ ਨਿਸ਼ਾਨ ਮਿਟਾਉਣ ਦਾ, ਸਿੱਖ ਯੂਥ ਪਾਵਰ ਆਫ਼ ਪੰਜਾਬ ਜਥੇਬੰਦੀ ਨੇ ਦਿੱਤਾ ਪੱਤਰ

Saturday, Jun 26, 2021 - 05:14 PM (IST)

ਮਾਮਲਾ ਘੱਲੂਘਾਰੇ ਸਮੇਂ ਲੱਗੇ ਗੋਲੀਆਂ ਦੇ ਨਿਸ਼ਾਨ ਮਿਟਾਉਣ ਦਾ, ਸਿੱਖ ਯੂਥ ਪਾਵਰ ਆਫ਼ ਪੰਜਾਬ ਜਥੇਬੰਦੀ ਨੇ ਦਿੱਤਾ ਪੱਤਰ

ਅੰਮ੍ਰਿਤਸਰ (ਅਨਜਾਣ) - ਸਿੱਖ ਯੂਥ ਪਾਵਰ ਆਫ਼ ਪੰਜਾਬ ਜਥੇਬੰਦੀ ਨੇ ਪੰਜ ਮੈਂਬਰੀ ਕਮੇਟੀ ਦੇ ਭਾਈ ਪਰਮਜੀਤ ਸਿੰਘ ਅਕਾਲੀ ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਢ ਤੇ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੂਨ 1984 ਸਮੇਂ ਹੋਏ ਘੱਲੂਘਾਰੇ ਸਮੇਂ ਭਾਰਤੀ ਫੌਜ ਵੱਲੋਂ ਦਫ਼ਤਰ ਸ਼੍ਰੋਮਣੀ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੋਰ ਇਤਿਹਾਸਕ ਅਸਥਾਨਾਂ ਤੋਂ ਗੋਲੀਆਂ ਲੱਗਣ ਦੇ ਮਿਟਾਏ ਗਏ ਨਿਸ਼ਾਨਾ ਨੂੰ ਮੁੜ ਸੁਰਜੀਤ ਕਰਨ ਸਬੰਧੀ ਮੈਮੋਰੰਡਮ ਦਿੱਤਾ। ਓਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿਛਲੇ ਸਮੇਂ ਦੇ ਸਤਿਕਾਰ ਕਮੇਟੀਆਂ ਦੇ ਮੋਰਚੇ ਨੂੰ ਮੱਦੇ ਨਜ਼ਰ ਰੱਖਦਿਆਂ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਤੇ ਗੁਰੂ ਰਾਮਦਾਸ ਸਰਾਂ ਦੇ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ। 

ਪੜ੍ਹੋ ਇਹ ਵੀ ਖ਼ਬਰ - ਹੈਰਾਨੀਜਨਕ : ਕੈਨੇਡਾ ਦਾ ਗਿੰਦੀ ਸੋਸ਼ਲ ਮੀਡੀਆ ਰਾਹੀਂ ਨੌਜਵਾਨਾਂ ਨੂੰ ਝਾਂਸੇ ’ਚ ਲੈ ਜੈਪਾਲ ਲਈ ਕਰਦਾ ਸੀ ਤਿਆਰ

ਪੁਲਸ ਨੇ ਭਾਈ ਪਰਮਜੀਤ ਸਿੰਘ ਅਕਾਲੀ ਤੇ ਉਨ੍ਹਾਂ ਦੀ ਜਥੇਬੰਦੀ ਦੇ ਮੈਂਬਰਾਂ ਨੂੰ ਸਰਾਂ ਦੇ ਬਾਹਰ ਰੋਕੀ ਰੱਖਿਆ। ਜਦ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਇਕ ਐਡੀ: ਮੈਨੇਜਰ ਨੂੰ ਸਰਾਂ ਦੇ ਬਾਹਰ ਮੈਮੋਰੰਡਮ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਸ਼ੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਤੇ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਗੁਰੂ ਰਾਮਦਾਸ ਸਰਾਂ ਦੇ ਬਾਹਰ ਮੈਮੋਰੰਡਮ ਲੈਣ ਆ ਗਏ ਪਰ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਅਸੀਂ ਮੈਮੋਰੰਡਮ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜਾ ਕੇ ਦੇਵਾਂਗੇ। ਥੋੜ੍ਹੀ ਜਿਹੀ ਬਹਿਸਬਾਜ਼ੀ ਬਾਅਦ ਜਦ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਗੱਲ ਮੰਨ ਲਈ ਤਾਂ ਮੈਮੋਰੰਡਮ ਦਫ਼ਤਰ ਸ਼੍ਰੋਮਣੀ ਕਮੇਟੀ ਬਾਹਰ ਮੁੱਖ ਗੇਟ ਬੰਦ ਕਰਨ ਉਪਰੰਤ ਲਿਆ ਗਿਆ। 

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਵੱਡੀ ਵਾਰਦਾਤ: ਸ਼ਮਸ਼ਾਨਘਾਟ ’ਚ ਸੁੱਤੇ ਦੋ ਵਿਅਕਤੀਆਂ ਦਾ ਕਤਲ, ਲਾਸ਼ਾਂ ਘਸੀਟ ਕੇ ਖੇਤਾਂ ’ਚ ਸੁੱਟੀਆਂ

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਾਈ ਪਰਮਜੀਤ ਸਿੰਘ ਅਕਾਲੀ ਨੇ ਕਿਹਾ ਕਿ ਜੂਨ 1984 ਦੇ ਘੱਲੂਘਾਰੇ ਸਮੇਂ ਭਾਰਤੀ ਫੌਜ ਵੱਲੋਂ ਟੈਂਕਾਂ, ਤੋਪਾਂ ਦੇ ਗੋਲੀਆਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਕੰਪਲੈਕਸ ਨੂੰ ਛੱਲਣੀ-ਛੱਲਣੀ ਕਰ ਦਿੱਤਾ ਗਿਆ ਸੀ। ਇਸ ਦੀਆਂ ਨਿਸ਼ਾਨੀਆਂ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਫ਼ਰਜਾਂ ਦੀ ਪੂਰਤੀ ਨਾ ਕਰਦੇ ਹੋਏ ਹੌਲੀ ਹੌਲੀ ਮਿਟਾਈਆਂ ਜਾ ਰਹੀਆਂ ਹਨ, ਜੋ ਆਉਣ ਵਾਲੀ ਪੀੜ੍ਹੀ ਨੂੰ ਇਸ ਕਾਲੇ ਇਤਿਹਾਸ ਤੋਂ ਜਾਣੂੰ ਕਰਵਾਉਣਾ ਬਹੁਤ ਜ਼ਰੂਰੀ ਹੈ ਕਿ ਕਿਸ ਤਰ੍ਹਾਂ ਸਮੇਂ ਦੀ ਸਰਕਾਰ ਨੇ ਸਾਡੇ ਜਾਨ ਤੋਂ ਪਿਆਰੇ ਗੁਰਧਾਮਾਂ ਨੂੰ ਢਹਿ ਢੇਰੀ ਕਰ ਦਿੱਤਾ।

ਪੜ੍ਹੋ ਇਹ ਵੀ ਖ਼ਬਰ -  ਦੀਨਾਨਗਰ ’ਚ ਵੱਡੀ ਵਾਰਦਾਤ: ਵਿਅਕਤੀ ਦਾ ਕਤਲ ਕਰ ਬੋਰੀ ’ਚ ਬੰਨ੍ਹੀ ਲਾਸ਼, ਇੰਝ ਖੁੱਲ੍ਹਿਆ ਭੇਤ 

ਉਨ੍ਹਾਂ ਕਿਹਾ ਕਿ ਇਨ੍ਹਾਂ ਨਿਸ਼ਾਨੀਆਂ ਨੂੰ ਸ਼ੀਸ਼ੇ ‘ਚ ਮੜ੍ਹਾ ਕੇ ਨਾਲ ਇਤਿਹਾਸ ਲਿਖਿਆ ਜਾਵੇ। ਇਕ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਰਾਮਦਾਸ ਸਰਾਂ ਦੇ ਬਾਹਰ ਰੋਕ ਲਿਆ ਗਿਆ। ਉਨ੍ਹਾਂ ਨੇ ਕਿਹਾ ਕਿ ਅਸੀਂ ਇਥੇ ਕੋਈ ਮੋਰਚਾ ਲਗਾਉਣ ਨਹੀਂ ਆਏ ਸਗੋਂ ਅਸੀਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਦਰਸਾਉਣ ਲਈ ਆਏ ਹਾਂ। ਉਨ੍ਹਾਂ ਨੇ ਕਿਹਾ ਕਿ ਜੇਕਰ ਸਾਨੂੰ ਰੋਕਿਆ ਜਾਂਦਾ ਹੈ ਤਾਂ ਸਾਨੂੰ ਮੋਰਚਾ ਵੀ ਲਾਉਣਾ ਪਿਆ ਤਾਂ ਅਸੀਂ ਉਹ ਵੀ ਲਾਵਾਂਗੇ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਪਾਕਿ ਬੈਠੇ ਗੈਂਗਸਟਰ ਰਿੰਦਾ ਦੇ ਸੰਪਰਕ ’ਚ ਸੀ ‘ਜੈਪਾਲ ਭੁੱਲਰ’, ਬਣਾਈ ਸੀ ਇਹ ਪਲਾਨਿੰਗ

1984 ਨਾਲ ਸਬੰਧਿਤ ਸਾਰੀਆਂ ਯਾਦਾਂ ਸੰਭਾਲ ਕੇ ਰੱਖੀਆਂ ਜਾਣਗੀਆਂ :
ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਸੀਂ ਜਥੇਬੰਦੀ ਨੂੰ ਜੀ ਆਇਆਂ ਆਖਦੇ ਹਾਂ। ਪਿੱਛੇ ਜਿਹੇ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਣੀ ‘ਚ ਸਮੁੱਚੇ ਤੌਰ ’ਤੇ ਇਹ ਫ਼ੈਸਲਾ ਲਿਆ ਸੀ ਕਿ 1984 ਦੇ ਘੱਲੂਘਾਰੇ ਨਾਲ ਸਬੰਧਿਤ ਚਾਹੇ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਚਾਹੇ ਸ੍ਰੀ ਅਕਾਲ ਤਖ਼ਤ ਸਾਹਿਬ, ਚਾਹੇ ਗੁਰੂ ਸਾਹਿਬ, ਚਾਹੇ ਗੁਰੂ ਨਾਨਕ ਨਿਵਾਸ, ਚਾਹੇ ਤੇਜਾ ਸਿੰਘ ਸਮੁੰਦਰੀ ਹਾਲ ਜਾਂ ਕੋਈ ਹੋਰ ਇਮਾਰਤ ਹੋਵੇ ਨਾਲ ਸਬੰਧਿਤ ਸਾਰੀਆਂ ਨਿਸ਼ਾਨੀਆਂ ਸਾਂਭ ਕੇ ਰੱਖੀਆਂ ਜਾਣਗੀਆਂ। ਇਕ ਸਵਾਲ ਦਾ ਜਵਾਬ ਦੇਂਦਿਆਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਸੈਂਟਰ ਸਰਕਾਰ ਨਾਲ ਕੋਈ ਸਮਝੌਤਾ ਨਹੀਂ ਕਰ ਰਹੀ ਅਤੇ ਨਾ ਹੀ ਅਜਿਹੀ ਕੋਈ ਗੱਲ ਹੈ।

ਪੜ੍ਹੋ ਇਹ ਵੀ ਖ਼ਬਰ - ਸੋਸ਼ਲ ਮੀਡੀਆ ’ਤੇ ਕੁੜੀ ਨਾਲ ਹੋਈ ਦੋਸਤੀ ਦਾ ਖ਼ੌਫਨਾਕ ਅੰਤ, ਥਾਣੇ ’ਚ ਫਾਹਾ ਲੈ ਨੌਜਵਾਨ ਵਲੋਂ ਖ਼ੁਦਕੁਸ਼ੀ


author

rajwinder kaur

Content Editor

Related News