ਘੱਲੂਘਾਰਾ ਦਿਵਸ ਨੂੰ ਲੈ ਕੇ ਜਲੰਧਰ ਸ਼ਹਿਰ ''ਚ ਵਧੀ ਚੌਕਸੀ, ਦੇਰ ਰਾਤ ਸੀਨੀਅਰ ਅਧਿਕਾਰੀਆਂ ਨੇ ਚਲਾਈ ਸਰਚ ਮੁਹਿੰਮ

Monday, Jun 05, 2023 - 11:51 AM (IST)

ਘੱਲੂਘਾਰਾ ਦਿਵਸ ਨੂੰ ਲੈ ਕੇ ਜਲੰਧਰ ਸ਼ਹਿਰ ''ਚ ਵਧੀ ਚੌਕਸੀ, ਦੇਰ ਰਾਤ ਸੀਨੀਅਰ ਅਧਿਕਾਰੀਆਂ ਨੇ ਚਲਾਈ ਸਰਚ ਮੁਹਿੰਮ

ਜਲੰਧਰ (ਪੁਨੀਤ, ਸੁਧੀਰ)-ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਚੌਕਸੀ ਅਪਣਾਉਣ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਏ. ਡੀ. ਜੀ. ਪੀ. ਅਨੀਤਾ ਪੁੰਜ, ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ, ਡੀ. ਸੀ. ਪੀ. ਲਾਅ ਐਂਡ ਆਰਡਰ ਅੰਕੁਰ ਗੁਪਤਾ ਸਣੇ ਸੀਨੀਅਰ ਆਈ. ਪੀ. ਐੱਸ. ਅਧਿਕਾਰੀ ਦੇਰ ਰਾਤ ਫੀਲਡ ਵਿਚ ਉਤਰੇ ਅਤੇ ਆਪਣੀ ਅਗਵਾਈ ਵਿਚ ਨਾਕਾਬੰਦੀ ਕਰਵਾਈ ਅਤੇ ਸਰਚ ਮੁਹਿੰਮ ਚਲਾਈ।

PunjabKesari

ਰਾਤ 12 ਵਜੇ ਦੇ ਕਰੀਬ ਸੀਨੀਅਰ ਅਧਿਕਾਰੀਆਂ ਦੇ ਫੀਲਡ ਵਿਚ ਉਤਰਨ ਉਪਰੰਤ ਸ਼ਹਿਰ ਵਿਚ ਸਖ਼ਤ ਨਾਕਾਬੰਦੀ ਰਹੀ। ਸੀਨੀਅਰ ਅਧਿਕਾਰੀਆਂ ਨੇ ਸ਼ਹਿਰ ਦੇ ਵੱਖ-ਵੱਖ ਚੌਕਾਂ ’ਤੇ ਜਾ ਕੇ ਪ੍ਰਬੰਧ ਵੇਖੇ ਅਤੇ ਨਾਕੇ ’ਤੇ ਤਾਇਨਾਤ ਮੁਲਾਜ਼ਮਾਂ ਨੂੰ ਸੁਚੇਤ ਰਹਿਣ ਦੀਆਂ ਹਦਾਇਤਾਂ ਦਿੱਤੀਆਂ, ਉਥੇ ਹੀ ਸੀਨੀਅਰ ਅਧਿਕਾਰੀਆਂ ਵੱਲੋਂ ਸ਼ਹਿਰ ਵਿਚ ਲੱਗੇ ਪੱਕੇ ਨਾਕਿਆਂ, ਪੀ. ਸੀ. ਆਰ. ਕਰਮਚਾਰੀਆਂ ਦੀ ਕਾਰਗੁਜ਼ਾਰੀ ਵੀ ਵੇਖੀ ਗਈ। ਸੀਨੀਅਰ ਅਧਿਕਾਰੀਆਂ ਅਤੇ ਪੁਲਸ ਕਮਿਸ਼ਨਰ ਚਾਹਲ ਵੱਲੋਂ ਪੈਟਰੋਲਿੰਗ ਪਾਰਟੀਆਂ, ਜੂਲੋ ਅਤੇ ਪੀ. ਸੀ. ਆਰ. ਕਰਮਚਾਰੀਆਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ। ਅਧਿਕਾਰੀਆਂ ਨੇ ਕਿਹਾ ਕਿ ਕੋਈ ਸ਼ੱਕੀ ਵਿਅਕਤੀ ਨਜ਼ਰ ਆਵੇ ਤਾਂ ਉਸ ਦੀ ਜਾਂਚ ਕੀਤੀ ਜਾਵੇ। ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਨਾ ਅਪਣਾਈ ਜਾਵੇ।

ਇਹ ਵੀ ਪੜ੍ਹੋ-ਮੌਸਮ 'ਚ ਹੋ ਰਹੀ ਤਬਦੀਲੀ, ਜੂਨ ਮਹੀਨੇ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜ ਸਕਦੀ ਹੈ ਗਰਮੀ, ਜਾਣੋ ਤਾਜ਼ਾ ਅਪਡੇਟ

ਪੰਜਾਬ ਭਰ ਵਿਚ ਚੱਲ ਰਹੀ ਇਸ ਮੁਹਿੰਮ ਦੇ ਮੱਦੇਨਜ਼ਰ ਸ਼ਹਿਰ ਵਿਚੋਂ ਲੰਘਣ ਵਾਲੇ ਹਾਈਵੇਅ ’ਤੇ ਵਿਸ਼ੇਸ਼ ਨਾਕਾਬੰਦੀ ਕਰਵਾਈ ਜਾ ਰਹੀ ਹੈ, ਜਿਸ ਤਹਿਤ ਭਾਰ ਢੋਹਣ ਵਾਲੇ ਵਾਹਨਾਂ ਅਤੇ ਦੂਜੇ ਵਾਹਨਾਂ ਨੂੰ ਚੈੱਕ ਕੀਤਾ ਜਾ ਰਿਹਾ ਹੈ। ਘੱਲੂਘਾਰਾ ਨੂੰ ਧਿਆਨ ਵਿਚ ਰੱਖਦਿਆਂ ਪੁਲਸ ਕਮਿਸ਼ਨਰ ਚਾਹਲ ਵੱਲੋਂ ਕਮਿਸ਼ਨਰੇਟ ਵਿਚ ਤਾਇਨਾਤ ਆਈ. ਪੀ. ਐੱਸ. ਅਧਿਕਾਰੀਆਂ ਨੂੰ ਚੌਕਸ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

PunjabKesari

ਦੂਜੇ ਸੂਬਿਆਂ ਤੋਂ ਆਉਣ ਵਾਲੀਆਂ ਗੱਡੀਆਂ ’ਤੇ ਕੀਤਾ ਜਾਵੇ ਫੋਕਸ

ਉਥੇ ਹੀ ਸੀਨੀਅਰ ਅਧਿਕਾਰੀਆਂ ਨੇ ਸਰਚ ਮੁਹਿੰਮ ਤਹਿਤ ਦੂਜੇ ਸ਼ਹਿਰਾਂ ਅਤੇ ਸੂਬਿਆਂ ਤੋਂ ਆਉਣ ਵਾਲੀਆਂ ਗੱਡੀਆਂ ’ਤੇ ਫੋਕਸ ਰੱਖਣ ਲਈ ਕਿਹਾ। ਅਧਿਕਾਰੀਆਂ ਨੇ ਕਿਹਾ ਕਿ ਬਾਹਰੀ ਨੰਬਰਾਂ ਵਾਲੀਆਂ ਗੱਡੀਆਂ ਦੀਆਂ ਡਿੱਕੀਆਂ ਆਦਿ ਖਾਸ ਤੌਰ ’ਤੇ ਚੈੱਕ ਕੀਤੀਆਂ ਜਾਣ।

ਇਹ ਵੀ ਪੜ੍ਹੋ-ਨਸ਼ੇ ਦੇ ਦੈਂਤ ਨੇ ਉਜਾੜਿਆ ਘਰ, ਫਿਲੌਰ ਵਿਖੇ 2 ਸਾਲਾਂ ’ਚ ਨਿਗਲੀਆਂ ਪਰਿਵਾਰ ਦੇ 3 ਨੌਜਵਾਨਾਂ ਦੀਆਂ ਜ਼ਿੰਦਗੀਆਂ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

shivani attri

Content Editor

Related News