ਘੱਲੂਘਾਰਾ ਦਿਵਸ : ਸ੍ਰੀ ਦਰਬਾਰ ਸਾਹਿਬ ਵਿਖੇ ਵੱਡੀ ਗਿਣਤੀ 'ਚ ਨਤਮਸਤਕ ਹੋਈ ਸੰਗਤ (ਤਸਵੀਰਾਂ)
Tuesday, Jun 06, 2023 - 09:02 AM (IST)
ਅੰਮ੍ਰਿਤਸਰ (ਸਰਬਜੀਤ) : ਘੱਲੂਘਾਰਾ ਦਿਵਸ ਦੀ ਯਾਦ 'ਚ ਸ੍ਰੀ ਅਕਾਲ ਤਖਤ ਸਾਹਿਬ 'ਤੇ ਹੋਏ ਧਾਰਮਿਕ ਸਮਾਗਮ ਦੌਰਾਨ ਭਾਰੀ ਇਕੱਠ 'ਚ ਪਹੁੰਚੀਆਂ ਸੰਗਤਾਂ ਅਤੇ ਵੱਖ-ਵੱਖ ਸਿੱਖ ਜੱਥੇਬੰਦੀਆਂ ਦੇ ਆਗੂ ਪਹੁੰਚੇ। ਦੱਸਣਯੋਗ ਹੈ ਕਿ ਮਾਹੌਲ ਕਿਸੇ ਵੀ ਤਰ੍ਹਾਂ ਨਾਲ ਵਿਗੜੇ ਨਾ, ਇਸ ਲਈ ਭਾਰੀ ਮਾਤਰਾ 'ਚ ਪੁਲਸ ਫੋਰਸ ਲਗਾਈ ਗਈ ਹੈ। ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਅੰਦਰ ਵੀ ਸਿਵਲ ਕੱਪੜਿਆਂ 'ਚ ਭਾਰੀ ਮਾਤਰਾ 'ਚ ਪੁਲਸ ਦੇ ਅਧਿਕਾਰੀ ਦਿਖਾਈ ਦਿੱਤੇ।
ਵਿਸ਼ੇਸ਼ ਡੀ. ਜੀ. ਪੀ. ਅਰਪਿਤ ਸ਼ੁਕਲਾ ਵੀ ਅੰਮ੍ਰਿਤਸਰ 'ਚ ਮੌਜੂਦ ਹਨ ਅਤੇ ਸਮੇਂ-ਸਮੇਂ ’ਤੇ ਸਾਰੇ ਸੁਰੱਖਿਆ ਪ੍ਰਬੰਧਾਂ ਦੀ ਜਾਣਕਾਰੀ ਲੈ ਰਹੇ ਹਨ। ਸਭ ਤੋਂ ਵੱਡੀ ਗੱਲ ਇਹ ਹੈ ਕਿ ਪੁਲਸ ਵਿਭਾਗ ਦੀ ਸੋਸ਼ਲ ਮੀਡੀਆ ਟੀਮ ਵੀ ਸਖ਼ਤ ਨਜ਼ਰ ਰੱਖ ਰਹੀ ਹੈ।
ਇਸ ਦਾ ਕਾਰਨ ਇਹ ਹੈ ਕਿ ਕੁੱਝ ਸ਼ਰਾਰਤੀ ਅਨਸਰ ਲੋਕਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਲਈ ਸੋਸ਼ਲ ਮੀਡੀਆ ਦਾ ਸਹਾਰਾ ਲੈ ਕੇ ਮਾਹੌਲ ਖ਼ਰਾਬ ਕਰਨ ਦੇ ਇਰਾਦੇ ਨਾਲ ਅਫ਼ਵਾਹਾਂ ਫੈਲਾਉਂਦੇ ਹਨ।
ਇਹ ਵੀ ਪੜ੍ਹੋ : 'ਆਮ ਆਦਮੀ ਪਾਰਟੀ' ਦੀ ਬਾਜਵਾ ਨੂੰ ਸਖ਼ਤ ਚਿਤਾਵਨੀ, 'ਇਕ ਹਫ਼ਤੇ 'ਚ ਮੰਗਣ ਮੁਆਫ਼ੀ ਨਹੀਂ ਤਾਂ' (ਵੀਡੀਓ)
ਅਜਿਹੇ ਸ਼ਰਾਰਤੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਕੁਸ਼ਲ ਪੁਲਸ ਮੁਲਾਜ਼ਮ ਸੋਸ਼ਲ ਮੀਡੀਆ ’ਤੇ ਪੂਰੀ ਚੌਕਸੀ ਨਾਲ ਨਿਗ੍ਹਾ ਟਿਕਾਈ ਬੈਠੇ ਹਨ। ਪੁਲਸ ਨੇ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ ਕਿ ਜੇਕਰ ਕੋਈ ਵਿਅਕਤੀ ਕੋਈ ਸ਼ੱਕੀ ਵਿਅਕਤੀ ਜਾਂ ਚੀਜ਼ ਵੇਖਦਾ ਹੈ ਤਾਂ ਉਹ ਤੁਰੰਤ ਪੁਲਸ ਨੂੰ ਸੂਚਿਤ ਕਰੇ। ਫਿਲਹਾਲ ਪੁਲਸ ਸ਼ੱਕੀ ਵਿਅਕਤੀਆਂ ਅਤੇ ਹਿਸਟਰੀਸ਼ੀਟਰਾਂ ਦੀ ਹਰ ਗਤੀਵਿਧੀ ’ਤੇ ਨਜ਼ਰ ਰੱਖ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ