ਕਾਠਗੜ੍ਹ ਵਿਖੇ ਗਸ਼ਤ ਦੌਰਾਨ ਪੁਲਸ ਮੁਲਾਜ਼ਮਾਂ ਦੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ, ਇਕ ਕਾਂਸਟੇਬਲ ਦੀ ਮੌਤ
Monday, Jun 06, 2022 - 04:43 PM (IST)
ਕਾਠਗੜ੍ਹ (ਰਾਜੇਸ਼)- ਘੱਲੂਘਾਰਾ ਦਿਵਸ ਨੂੰ ਲੈ ਕੇ ਗਸ਼ਤ ਕਰ ਰਹੇ ਤਿੰਨ ਪੁਲਸ ਮੁਲਾਜ਼ਮਾਂ ਦੀ ਕਾਰ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ’ਚ ਇਕ ਮੁਲਾਜ਼ਮ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਪੁਲਸ ਚੌਂਕੀ ਆਸਰੋਂ ਤੋਂ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਕਾਂਸਟੇਬਲ ਸੰਦੀਪ ਚੇਚੀ ਪੁੱਤਰ ਗਿਆਨ ਚੰਦ ਵਾਸੀ ਹਸਨਪੁਰ ਕਲਾਂ (ਆਰਜ਼ੀ ਡਿਊਟੀ) ਅਤੇ ਪੁਲਸ ਚੌਂਕੀ ਆਸਰੋਂ ਵਿਖੇ ਤਾਇਨਾਤ ਨਰਿੰਦਰਪਾਲ ਪੁੱਤਰ ਹਰਮੇਸ਼ ਚੰਦ ਵਾਸੀ ਫਤਿਹਪੁਰ ਅਤੇ ਧਰਮਵੀਰ ਵਾਸੀ ਟੌਂਸਾ ਤਿੰਨੋਂ ਮੁਲਾਜ਼ਮ ਘੱਲੂਘਾਰਾ ਦਿਵਸ ਨੂੰ ਲੈ ਕੇ ਬੀਤੀ ਰਾਤ ਮੇਨ ਹਾਈਵੇਅ ’ਤੇ ਗਸ਼ਤ ਕਰ ਰਹੇ ਸਨ।
ਹ ਵੀ ਪੜ੍ਹੋ: ਸੰਦੀਪ ਨੰਗਲ ਅੰਬੀਆਂ ਕਤਲ ਕਾਂਡ: 2 ਸ਼ੂਟਰ ਸਣੇ 5 ਵਿਅਕਤੀ ਗ੍ਰਿਫ਼ਤਾਰ, ਕੀਤੇ ਹੈਰਾਨੀਜਨਕ ਖ਼ੁਲਾਸੇ
ਤਿੰਨ ਵਜੇ ਦੇ ਕਰੀਬ ਰੋਪੜ ਬਾਈਪਾਸ ਪੁਲ ਕੋਲ ਬਣੇ ਕੱਟ ਤੋਂ ਬਲਾਚੌਰ ਸਾਈਡ ਨੂੰ ਵਾਪਸ ਆਉਂਦੇ ਹੋਏ ਕਿਸੇ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਡਿਵਾਈਡਰ ’ਤੇ ਜਾ ਚੜ੍ਹੀ ਅਤੇ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਚੌਂਕੀ ਆਸਰੋਂ ਦੇ ਮੁਲਾਜ਼ਮਾਂ ਅਤੇ ਹਾਈਟੈੱਕ ਨਾਕੇ ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਗੰਭੀਰ ਹਾਲਤ ’ਚ ਜ਼ਖ਼ਮੀ ਮੁਲਾਜ਼ਮਾਂ ਨੂੰ ਰੋਪੜ ਦੇ ਸਿਵਲ ਹਸਪਤਾਲ ਵਿਖੇ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਮੁਲਾਜ਼ਮ ਸੰਦੀਪ ਚੇਚੀ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਨਰਿੰਦਰਪਾਲ ਨੂੰ ਗੰਭੀਰ ਜ਼ਖ਼ਮੀ ਹੋਣ ਕਾਰਨ ਪੀ. ਜੀ. ਆਈ. ਚੰਡੀਗੜ੍ਹ ਵਿਖੇ ਰੈਫਰ ਕਰ ਦਿੱਤਾ ਗਿਆ। ਕਾਰ ਦੀ ਪਿਛਲੀ ਸੀਟ 'ਤੇ ਬੈਠੇ ਮੁਲਾਜ਼ਮ ਧਰਮਵੀਰ ਦਾ ਵਾਲ-ਵਾਲ ਬਚਾਅ ਹੋ ਗਿਆ ।
ਇਹ ਵੀ ਪੜ੍ਹੋ: ਕਪੂਰਥਲਾ ਤੋਂ ਵੱਡੀ ਖ਼ਬਰ, PTU ਦੇ ਹੋਸਟਲ ’ਚ ਵਿਦਿਆਰਥੀ ਦੀ ਸ਼ੱਕੀ ਹਾਲਾਤ ’ਚ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ