ਜਲੰਧਰ ਵਾਸੀਆਂ ਨੂੰ ਮਿਲਿਆ ਨਵਾਂ ਡਿਪਟੀ ਕਮਿਸ਼ਨਰ, ਘਨਸ਼ਾਮ ਥੋਰੀ ਨੇ ਸੰਭਾਲਿਆ ਅਹੁਦਾ

Tuesday, Jun 16, 2020 - 12:12 PM (IST)

ਜਲੰਧਰ ਵਾਸੀਆਂ ਨੂੰ ਮਿਲਿਆ ਨਵਾਂ ਡਿਪਟੀ ਕਮਿਸ਼ਨਰ, ਘਨਸ਼ਾਮ ਥੋਰੀ ਨੇ ਸੰਭਾਲਿਆ ਅਹੁਦਾ

ਜਲੰਧਰ (ਚੋਪੜਾ)— ਘਨਸ਼ਾਮ ਥੋਰੀ ਅੱਜ ਜਲੰਧਰ ਸ਼ਹਿਰ ਦੇ ਡਿਪਟੀ ਕਮਿਸ਼ਨਰ ਬਣ ਗਏ ਹਨ। ਉਨ੍ਹਾਂ ਜ਼ਿਲਾ ਪ੍ਰਸ਼ਾਸਕੀ ਕੰਪਲੈਕਸ 'ਚ ਬਤੌਰ ਡਿਪਟੀ ਕਮਿਸ਼ਨਰ ਵਜੋ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਨਵੇ ਡਿਪਟੀ ਕਮਿਸ਼ਨਰ ਦੇ ਸਵਾਗਤ ਲਈ ਪਹਿਲਾਂ ਤੋਂ ਹੀ ਪੂਰੀਆਂ ਤਿਆਰੀਆਂ ਕੀਤੀਆਂ ਹੋਈਆਂ ਸਨ। ਇਥੇ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਆਈ. ਏ. ਐੱਸ. ਪੱਧਰ ਦੇ ਤਬਾਦਲੇ ਕੀਤੇ ਗਏ ਸਨ ਅਤੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਰਹੇ ਘਨਸ਼ਾਮ ਥੋਰੀ ਨੂੰ  ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਲਾਇਆ ਗਿਆ ਸੀ।

ਇਹ ਵੀ ਪੜ੍ਹੋ ਪੰਜਾਬ ਵਿਚ ਮਾਰੂ ਹੋਇਆ ਕੋਰੋਨਾ, ਅੰਮ੍ਰਿਤਸਰ 'ਚ ਇਕੱਠੀਆਂ ਤਿੰਨ ਮੌਤਾਂ

ਜ਼ਿਲ੍ਹਾ ਪ੍ਰਸ਼ਾਸਨ ਦੇ ਬੁਲਾਰੇ ਨੇ ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਰਤੀ ਪ੍ਰਸ਼ਾਸਨਿਕ ਸੇਵਾਵਾਂ ਦੇ 2010 ਦੇ ਅਧਿਕਾਰੀ ਘਨਸ਼ਾਮ ਥੋਰੀ ਨੂੰ ਪ੍ਰਸ਼ਾਸਨਿਕ ਸੇਵਾਵਾਂ ਦਾ ਚੰਗਾ ਅਨੁਭਵ ਹੈ। ਉਨ੍ਹਾਂ ਨੇ ਇਸ ਤੋਂ ਪਹਿਲਾਂ ਜ਼ਿਲਾ ਬਠਿੰਡਾ, ਬਰਨਾਲਾ, ਸੰਗਰੂਰ 'ਚ ਬਤੌਰ ਡਿਪਟੀ ਕਮਿਸ਼ਨਰ ਸੇਵਾਵਾਂ ਦੇਣ ਤੋਂ ਇਲਾਵਾ ਬਤੌਰ ਕਮਿਸ਼ਨਰ ਨਗਰ ਨਿਗਮ ਲੁਧਿਆਣਾ 'ਚ ਵੀ ਬਿਹਤਰ ਸੇਵਾਵਾਂ ਨਿਭਾਈਆਂ ਹਨ। ਘਨਸ਼ਾਮ ਥੋਰੀ ਨੇ ਜਿਸ ਜ਼ਿਲ੍ਹੇ 'ਚ ਕੰਮ ਕੀਤਾ, ਆਪਣੀ ਕਾਰਜ ਸ਼ੈਲੀ ਦੇ ਮਾਧਿਅਮ ਰਾਹੀਂ ਉਨ੍ਹਾਂ ਨੇ ਉਥੋਂ ਦੇ ਲੋਕਾਂ ਦੇ ਦਿਲਾਂ 'ਚ ਆਪਣੀ ਛਾਪ ਛੱਡੀ ਹੈ। ਇਥੇ ਦੱਸ ਦੇਈਏ ਕਿ ਘਨਸ਼ਾਮ ਥੋਰੀ ਤੋਂ ਪਹਿਲਾਂ ਜਲੰਧਰ ਸ਼ਹਿਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਸੀ, ਜਿਨ੍ਹਾਂ ਦਾ ਤਬਾਦਲਾ ਹੁਣ ਲੁਧਿਆਣਾ 'ਚ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ 'ਚ ਵੱਡੀ ਵਾਰਦਾਤ, ਸਕੇ ਭਰਾਵਾਂ ਦਾ ਗ਼ੋਲੀਆਂ ਮਾਰ ਕਤਲ


author

shivani attri

Content Editor

Related News