ਕੋਰੋਨਾ ਦੇ ਮੱਦੇਨਜ਼ਰ ਜਲੰਧਰ ਪ੍ਰਸ਼ਾਸਨ ਹੋਇਆ ਸਖ਼ਤ, ਇਹ ਇਲਾਕੇ ਐਲਾਨੇ ਮਾਈਕ੍ਰੋ ਕੰਟੇਨਮੈਂਟ ਜ਼ੋਨ

03/20/2021 7:18:45 PM

ਜਲੰਧਰ (ਚੋਪੜਾ)– ਕੋਵਿਡ-19 ਵਾਇਰਸ ਪੀੜਤ ਮਰੀਜ਼ਾਂ ਦੀ ਲਗਾਤਾਰ ਵਧਦੀ ਗਿਣਤੀ ਅਤੇ ਸਿਵਲ ਸਰਜਨ ਦਫ਼ਤਰ ਤੋਂ ਮਿਲੀ ਰਿਪੋਰਟ ਅਨੁਸਾਰ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜ਼ਿਲ੍ਹੇ ਨਾਲ ਸਬੰਧਤ 7 ਇਲਾਕਿਆਂ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਅਤੇ ਕੰਟੇਨਮੈਂਟ ਜ਼ੋਨ ਐਲਾਨਿਆ ਹੈ। ਇਨ੍ਹਾਂ ਜ਼ੋਨਾਂ ਵਿਚ 3 ਇਲਾਕੇ ਦਿਹਾਤੀ ਅਤੇ 4 ਸ਼ਹਿਰੀ ਇਲਾਕਿਆਂ ਨਾਲ ਸਬੰਧਤ ਹਨ।

ਇਹ ਵੀ ਪੜ੍ਹੋ : ਕੋਰੋਨਾ ਦੇ ਮੱਦੇਨਜ਼ਰ ਡੇਰਾ ਬਿਆਸ ਨੇ ਸਾਰੇ ਸਤਿਸੰਗ ਪ੍ਰੋਗਰਾਮ ਇੰਨੀ ਤਾਰੀਖ਼ ਤੱਕ ਕੀਤੇ ਰੱਦ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਿਹਾਤੀ ਇਲਾਕੇ ਨਾਲ ਸਬੰਧਤ ਗੁਰਦੁਆਰਾ ਬੁਲੰਦਪੁਰੀ, ਮਹਿਤਪੁਰ ਅਤੇ ਚਾਚੇਵਾਲ, ਜਮਸ਼ੇਰ ਖਾਸ, ਤਹਿਸੀਲ ਜਲੰਧਰ-1, ਮਾਈਕ੍ਰੋ ਕੰਟੇਨਮੈਂਟ ਜ਼ੋਨ ਹੋਣਗੇ। ਉਨ੍ਹਾਂ ਦੱਸਿਆ ਕਿ ਦੋਵਾਂ ਸਥਾਨਾਂ ’ਤੇ 5-5 ਐਕਟਿਵ ਕੋਰੋਨਾ ਪਾਜ਼ੇਟਿਵ ਦੇ ਕੇਸ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ 14 ਲੋਕਲ ਐਕਟਿਵ ਪਾਜ਼ੇਟਿਵ ਕੇਸ ਸਾਹਮਣੇ ਆਉਣ ਕਾਰਨ ਚੌਧਰੀ ਮੁਹੱਲਾ ਫਿਲੌਰ, ਕਸਤੂਰਬਾ ਨਗਰ ਜਲੰਧਰ ਕੈਂਟ ਤਹਿਸੀਲ-1 ਵਿਚ 6 ਐਕਟਿਵ ਪਾਜ਼ੇਟਿਵ ਕੇਸ, ਪਾਲਮ ਵਿਹਾਰ ਅਲੀਪੁਰ ਮਿੱਠਾਪੁਰ ਤਹਿਸੀਲ ਜਲੰਧਰ-1 ਵਿਚ 5 ਕੇਸ ਅਤੇ ਲਾਲ ਕੁੜਤੀ ਜਲੰਧਰ ਕੈਂਟ ਤਹਿਸੀਲ ਜਲੰਧਰ-1 ’ਚ 6 ਕੇਸ ਸਾਹਮਣੇ ਆਉਣ ਕਾਰਣ ਇਨ੍ਹਾਂ ਸਾਰੇ ਇਲਾਕਿਆਂ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ, ਜਦੋਂ ਕਿ ਦਿਹਾਤੀ ਇਲਾਕੇ ਵਿਚ ਰਵਿਦਾਸਪੁਰਾ ਫਿਲੌਰ ਵਿਚ 20 ਲੋਕਲ ਪਾਜ਼ੇਟਿਵ ਕੇਸ ਸਾਹਮਣੇ ਆਉਣ ਕਾਰਨ ਇਨ੍ਹਾਂ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ।

ਇਹ ਵੀ ਪੜ੍ਹੋ : ਸੁਰੱਖਿਆ ਕਰਮਚਾਰੀਆਂ ਦੀ ਰਿਪੋਰਟ ਪਾਜ਼ੇਟਿਵ ਆਉਣ ’ਤੇ ਖਹਿਰਾ ਨੇ ਭੇਜਿਆ ਈ. ਡੀ. ਨੂੰ ਪੱਤਰ

ਡਿਪਟੀ ਕਮਿਸ਼ਨਰ ਨੇ ਹਰੇਕ ਮਾਈਕ੍ਰੋ ਕੰਟੇਨਮੈਂਟ ਜ਼ੋਨ ਲਈ ਵੱਖ-ਵੱਖ ਸਿਵਲ ਅਤੇ ਪੁਲਸ ਅਧਿਕਾਰੀਆਂ ਸਮੇਤ ਡਾਕਟਰਾਂ ਦੀ ਵੀ ਤਾਇਨਾਤੀ ਕੀਤੀ ਹੈ, ਜਿਹੜੇ ਕਿ ਰੋਜ਼ਾਨਾ ਇਨ੍ਹਾਂ ਜ਼ੋਨਾਂ ਵਿਚ ਜਾ ਕੇ ਚੈਕਿੰਗ ਕਰਿਆ ਕਰਨਗੇ। ਉਨ੍ਹਾਂ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਕਿ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਸਾਰੇ ਮਾਈਕ੍ਰੋ ਕੰਟੇਨਮੈਂਟ ਅਤੇ ਕੰਟੇਨਮੈਂਟ ਜ਼ੋਨਾਂ ਵਿਚ ਕਰਫ਼ਿਊ ਵਰਗੀ ਸਖ਼ਤੀ ਕੀਤੀ ਜਾਵੇ। ਉਨ੍ਹਾਂ ਸਾਰੇ ਸਿਵਲ ਅਤੇ ਸਿਹਤ ਅਧਿਕਾਰੀਆਂ ਨੂੰ ਇਨ੍ਹਾਂ ਜ਼ੋਨਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਵੀ ਕਿਹਾ।

ਇਹ ਵੀ ਪੜ੍ਹੋ : ਸਿਹਤ ਮਹਿਕਮੇ ਦਾ ਕਾਰਨਾਮਾ, ਕੌਂਸਲਰ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ, ਪਰ ਮੈਸੇਜ ਨੈਗੇਟਿਵ ਦਾ ਭੇਜਿਆ

ਉਨ੍ਹਾਂ ਕਿਹਾ ਕਿ ਜਲੰਧਰ ਵਿਚ ਐਲਾਨੇ ਸਾਰੇ ਮਾਈਕ੍ਰੋ ਕੰਟੇਨਮੈਂਟ ਅਤੇ ਕੰਟੇਨਮੈਂਟ ਜ਼ੋਨਾਂ ਵਿਚ ਕੋਰੋਨਾ ਵਾਇਰਸ ਨੂੰ ਲੈ ਕੇ ਇਲਾਕੇ ਵਿਚ ਸਮੂਹ ਵਿਅਕਤੀਆਂ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਵਾਹਨਾਂ ਅਤੇ ਵਿਅਕਤੀਆਂ ਦੀ ਆਵਾਜਾਈ ਨਾ ਹੋਵੇ ਅਤੇ ਨਿਯਮਾਂ ਦੀ ਉਲੰਘਣਾ ਕਰਨ ’ਤੇ ਸਖ਼ਤੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਲਈ ਸਬੰਧਤ ਇਲਾਕੇ ਦਾ ਅਧਿਕਾਰੀ ਜਵਾਬਦੇਹ ਹੋਵੇਗਾ।

ਇਹ ਵੀ ਪੜ੍ਹੋ : ਹੋਲੇ-ਮਹੱਲੇ ਮੌਕੇ ਹੁਣ ਸਿਰਫ਼ ਇਨ੍ਹਾਂ ਸ਼ਰਧਾਲੂਆਂ ਲਈ ਲਾਜ਼ਮੀ ਹੋਵੇਗੀ ਕੋਰੋਨਾ ਨੈਗੇਟਿਵ ਰਿਪੋਰਟ

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News