ਘਰ-ਘਰ ਆਟਾ ਵੰਡਣ ਦੀ ਸਕੀਮ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਝਟਕਾ

09/28/2022 3:54:51 PM

ਚੰਡੀਗੜ੍ਹ (ਹਾਂਡਾ) : ਪੰਜਾਬ 'ਚ ਘਰ-ਘਰ ਆਟਾ ਵੰਡਣ ਦੀ ਸਕੀਮ ਨੂੰ ਲੈ ਕੇ ਸਰਕਾਰ ਨੂੰ ਇਕ ਵਾਰ ਫਿਰ ਝਟਕਾ ਲੱਗਾ ਹੈ। ਇਕ ਅਕਤੂਬਰ ਤੋਂ ਸ਼ੁਰੂ ਕੀਤੀ ਜਾਣ ਵਾਲੀ ਇਸ ਸਕੀਮ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਰੋਕ ਲਾ ਦਿੱਤੀ ਹੈ।

ਇਹ ਵੀ ਪੜ੍ਹੋ : ਹੈਵਾਨ ਬਣੇ ਸ਼ਰਾਬੀ ਪਿਓ ਨੇ ਨਾਬਾਲਗ ਧੀਆਂ ਨਾਲ ਕੀਤਾ ਜਬਰ-ਜ਼ਿਨਾਹ, ਸਬਰ ਟੁੱਟਾ ਤਾਂ ਜੱਗ-ਜ਼ਾਹਰ ਕੀਤੀ ਕਰਤੂਤ

ਇਹ ਫ਼ੈਸਲਾ ਹਾਈਕੋਰਟ ਨੇ ਡੀਪੂ ਹੋਲਡਰਾਂ ਵੱਲੋਂ ਪਾਈ ਗਈ ਪਟੀਸ਼ਨ 'ਤੇ ਸੁਣਾਇਆ ਹੈ। ਇਸ ਤੋਂ ਪਹਿਲਾਂ ਇਹ ਮਾਮਲਾ ਸਿੰਗਲ ਬੈਂਚ ਕੋਲ ਸੀ, ਜਿਸ ਤੋਂ ਬਾਅਦ ਡਬਲ ਬੈਂਚ ਨੂੰ ਰੈਫ਼ਰ ਕੀਤਾ ਗਿਆ। ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਡਬਲ ਬੈਂਚ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita